ਹੁਣੇ ਹੁਣੇ ਹੋਈ ਇਸ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਅਚਾਨਕ ਮੌਤ , ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕੋਰੋਨਾ ਕਾਰਨ ਹਾਹਾਕਾਰ ਮੱਚੀ ਹੋਈ ਹੈ ਉੱਥੇ ਹੀ ਹਰ ਰੋਜ਼ ਸਾਹਮਣੇ ਆਉਣ ਵਾਲੀਆਂ ਦੁਖਦਾਈ ਖ਼ਬਰਾਂ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ । ਜਿਸ ਦਾ ਦੇਸ਼ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪੈਂਦਾ ਹੈ।ਆਏ ਦਿਨ ਹੀ ਸੁਣਨ ਵਿਚ ਮਿਲ ਰਹੀਆਂ ਦੁੱਖ ਭਰੀਆ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਜਿਹੇ ਹਾਦਸੇ ਸਾਹਮਣੇ ਆਏ ਹਨ,ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਸਾਲ ਦੇ ਵਿਚ ਬਹੁਤ ਸਾਰੀਆਂ ਫ਼ਿਲਮੀ ਜਗਤ , ਧਾਰਮਿਕ ਜਗਤ, ਰਾਜਨੀਤਿਕ ਜਗਤ ਤੇ ਖੇਲ ਜਗਤ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਈ। ਇਕ ਤੋਂ ਬਾਅਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ।

ਆਏ ਦਿਨ ਹੀ ਇਸ ਤਰਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ ਉਸ ਨੂੰ ਸੁਣ ਕੇ ਬਹੁਤ ਦੁੱਖ ਹੋ ਰਿਹਾ ਹੈ। ਕਿਉਂਕਿ ਇੱਕ ਤੋਂ ਬਾਅਦ ਇੱਕ ਮਹਾਨ ਸਖਸੀਅਤਾਂ ਸਾਡੇ ਵਿਚਕਾਰ ਨਹੀਂ ਰਹਿਣਗੀਆਂ। ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਕੁਝ ਲੋਕ ਕਰੋਨਾ ਮਹਾਂਮਾਰੀ ਦੀ ਭੇਟ ਚੜ੍ਹੇ, ਕੁਝ ਸੜਕ ਹਾਦਸਿਆਂ ਤੇ ਬਿਮਾਰੀਆਂ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਦੀ ਇਕ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ ਕਾਰਨ , ਦੇਸ਼ ਵਿਦੇਸ਼ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਧਾਰਮਿਕ ਜਗਤ ਤੋਂ ਇਕ ਵਾਰ ਫਿਰ ਤੋਂ ਸੋਗ ਦੀ ਖਬਰ ਸਾਹਮਣੇ ਆਈ ਹੈ ।

ਹੁਣ ਅੰਮ੍ਰਿਤਸਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਭਗਵਾਨ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਕੁਝ ਸਿਹਤ ਸੰਬੰਧੀ ਸਮੱਸਿਆਵਾਂ ਪੇਸ਼ ਆਉਣ ਤੇ ਬੀਤੇ ਕੁਝ ਦਿਨ ਪਹਿਲਾਂ ਇਲਾਜ ਵਾਸਤੇ ਸ੍ਰੀ ਗੁਰੂ ਰਾਮ ਦਾਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ। ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਭਗਵਾਨ ਸਿੰਘ ਜੀ ਅੱਜ ਅਕਾਲ ਚਲਾਣਾ ਕਰ ਗਏ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਹਨਾਂ ਦੇ ਅਕਾਲ ਚਲਾਣੇ ਦੀ ਖਬਰ ਮਿਲਦੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਤੇ ਉਨ੍ਹਾਂ ਦੇ ਦੇਹਾਂਤ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਦੱਸਿਆ ਹੈ।