ਹੁਣੇ ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਅਮਿਤ ਸ਼ਾਹ ਨੇ ਵੀ ਕੀਤਾ ਅਫਸੋਸ ਜਾਹਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਕਰੋਨਾ ਨਾਲ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਉਥੇ ਹੀ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਨੇ ਕਈ ਸਖਸ਼ੀਅਤਾਂ ਨੂੰ ਇਸ ਫਾਨੀ ਸੰਸਾਰ ਤੋਂ ਹਮੇਸ਼ਾਂ ਲਈ ਦੂਰ ਕਰ ਦਿੱਤਾ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਦੇ ਵਿਚ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਗੱਲ ਕੀਤੀ ਜਾਵੇ ਰਾਜਨੀਤਿਕ ਜਗਤ, ਖੇਡ ਜਗਤ, ਸਾਹਿਤਕ ਜਗਤ, ਧਾਰਮਿਕ ਜਗਤ ,ਮੀਡੀਆ ਜਗਤ, ਤੇ ਮਨੋਰੰਜਨ ਜਗਤ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ। ਇਸ ਦੁਨੀਆਂ ਤੋਂ ਗਈਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਉੱਪਰ ਅਮਿਤ ਸ਼ਾਹ ਨੇ ਵੀ ਅਫਸੋਸ ਜ਼ਾਹਿਰ ਕੀਤਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਸੋਗਮਈ ਖ਼ਬਰਾਂ ਦੇਸ਼ ਦੇ ਹਲਾਤਾ ਉੱਪਰ ਵੀ ਗਹਿਰਾ ਅਸਰ ਪਾਉਦੀਆਂ ਹਨ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਜ ਤੱਕ ਨਿਊਜ਼ ਚੈਨਲ ਦੇ ਮਸ਼ਹੂਰ ਐਂਕਰ ਰੋਹਿਤ ਸਰਦਾਨਾ ਦਾ ਅੱਜ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਮੀਡੀਆ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਰੋਹਿਤ ਸਰਦਾਨਾ ਲੰਮੇ ਸਮੇਂ ਤੋਂ ਟੀ ਵੀ ਮੀਡੀਆ ਦਾ ਚਿਹਰਾ ਰਹੇ ਹਨ ਅਤੇ ਅੱਜ ਤੱਕ ਨਿਊਜ ਚੈਨਲ ਤੇ ਪ੍ਰਸਾਰਿਤ ਹੋਣ ਵਾਲੇ ਸ਼ੋਅ ਦੰਗਲ ਦੀ ਐਂਕਰਿੰਗ ਕਰਦੇ ਰਹੇ ਹਨ।

ਰੋਹਿਤ ਸਰਦਾਨਾ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਸੀਨੀਅਰ ਪੱਤਰਕਾਰ ਰਾਜਦੀਪ ਸਰਦੇਸਾਈ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਟਵਿੱਟਰ ਉਪਰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ ਹੈ ਕਿ ਦੋਸਤੋ ਬੇਹਦ ਦੁਖਦ ਖਬਰ ਹੈ ਕਿ ਮਸ਼ਹੂਰ ਟੀਵੀ ਨਿਊਜ਼ ਐਂਕਰ ਰੋਹਿਤ ਸਰਦਾਨਾ ਦਾ ਦਿਹਾਂਤ ਹੋ ਗਿਆ ਹੈ। ਰੋਹਿਤ ਦੇ ਦਿਹਾਂਤ ਉਪਰੰਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਇਸ ਬਾਰੇ ਸੁਧੀਰ ਚੌਧਰੀ ਨੇ ਵੀ ਟਵੀਟ ਕੀਤਾ ਹੈ ਕਿ, ਥੋੜ੍ਹੀ ਦੇਰ ਪਹਿਲਾਂ ਹੀ ਜਤਿੰਦਰ ਸ਼ਰਮਾ ਦਾ ਫੋਨ ਆਇਆ, ਉਸ ਨੇ ਜੋ ਕਿਹਾ ਸੁਣ ਕੇ ਮੇਰੇ ਹੱਥ ਕੰਬਣ ਲੱਗੇ। ਸਾਡੇ ਮਿੱਤਰ ਤੇ ਸਹਿਯੋਗੀ ਰੋਹਿਤ ਸਰਦਾਨਾ ਦੀ ਮੌਤ ਦੀ ਖਬਰ ਸੀ।ਰੋਹਿਤ ਸਰਦਾਨਾ ਨੂੰ 2018 ਵਿੱਚ ਗਣੇਸ਼ ਸ਼ੰਕਰ ਵਿਦਿਆਰਥੀ ਪੁਰਸਕਾਰ ਨਾਲ ਨਿਵਾਜਿਆ ਗਿਆ ਸੀ। ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਰੋਹਿਤ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।