ਹੁਣੇ ਹੁਣੇ ਹੋਈ ਚੋਟੀ ਦੀ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਮੌਤ – ਸੰਗੀਤ ਜਗਤ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਦੇਸ਼’ਚ ਅਜਿਹੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਹਨ, ਜਿਨ੍ਹਾਂ ਨੇ ਆਪਣੇ ਟੈਲੇਂਟ ਦੇ ਜ਼ਰੀਏ ਕਈ ਤਰ੍ਹਾਂ ਦੇ ਅਵਾਰਡ ਹਾਸਿਲ ਕਰਕੇ ਪੂਰੀ ਦੁਨੀਆ ਭਾਰਤ ਵਿਚ ਆਪਣੇ ਭਾਰਤ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ । ਪਰ ਬੀਤੇ ਕੁਝ ਸਮੇਂ ਤੋਂ ਲਗਾਤਾਰ ਹੀ ਇਨ੍ਹਾਂ ਮਹਾਨ ਹਸਤੀਆਂ ਦੇ ਨਾਲ ਜੁੜੀਆਂ ਹੋਈਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆ ਨੇ, ਜਿੱਥੇ ਵੱਖ ਵੱਖ ਕਾਰਨਾਂ ਕਾਰਨ ਪੂਰੀ ਦੁਨੀਆ ਭਰ ਦੇ ਵਿੱਚ ਪ੍ਰਸਿੱਧ ਹਸਤੀਆਂ ਆਪਣੀਆਂ ਜਾਨਾਂ ਗੁਆ ਰਹੀਆਂ ਹਨ । ਇਸੇ ਵਿਚਕਾਰ ਇਕ ਹੋਰ ਬੇਹੱਦ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ , ਕਿ ਪਦਮਸ੍ਰੀ ਪੁਰਸਕਾਰ ਪ੍ਰਾਪਤ ਇਕ ਪੰਜਾਬੀ ਹਸਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋ ਰਿਹਾ ਹੈ । ਜਿਸ ਦੇ ਚੱਲਦੇ ਪੰਜਾਬ ਭਰ ਦੇ ਵਿੱਚ ਸੋਗ ਦੀ ਲਹਿਰ ਹੈ । ਦਰਅਸਲ ਗੁਰਬਾਣੀ ਸੰਗੀਤ ਮਾਰਤੰਡ ਪ੍ਰੋਫੈਸਰ ਕਰਤਾਰ ਸਿੰਘ ਜੀ ਦਾ ਅੱਜ ਸਵੇਰੇ ਤੜਕਸਾਰ ਦੇਹਾਂਤ ਹੋ ਗਿਆ ।

ਜਿਸ ਦੇ ਚਲਦੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਅੱਜ ਸਵੇਰੇ ਦੋ ਵਜੇ ਲੁਧਿਆਣਾ ਦੇ ਦਿਆਨੰਦ ਹਸਪਤਾਲ ਵਿਚ ਉਨ੍ਹਾਂ ਦਾ ਦੇਹਾਂਤ ਹੋਇਆ । ਜਿਨ੍ਹਾਂ ਨੂੰ ਪਿਛਲੇ ਮਹੀਨੇ ਹੀ ਪਦਮਸ੍ਰੀ ਪੁਰਸਕਾਰ ਮਿਲਣ ਮਿਲਿਆ ਸੀ ਤੇ ਉਨ੍ਹਾਂ ਦੇ ਘਰ ਦੇ ਵਿਚ ਇਸ ਨੂੰ ਲੈ ਕੇ ਕਾਫ਼ੀ ਖ਼ੁਸ਼ੀਆਂ ਵੇਖਣ ਨੂੰ ਮਿਲੀਆਂ ਸੀ। ਉਨ੍ਹਾਂ ਦੇ ਘਰ ਦੇ ਵਿਚ ਆ ਕੇ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਸੁਆਗਤ ਵੀ ਕੀਤਾ ਗਿਆ ਸੀ । ਜ਼ਿਕਰਯੋਗ ਹੈ ਕਿ ਇਸ ਮਹਾਨ ਹਸਤੀ ਦੇ ਦੇਹਾਂਤ ਤੇ ਚਲਦੇ ਲਗਾਤਾਰ ਹੀ ਪ੍ਰਸਿੱਧ ਪੰਜਾਬੀ ਹਸਤੀਆਂ ਦੇ ਵੱਲੋਂ ਉਨ੍ਹਾਂ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ।

ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪ੍ਰੋਫੈਸਰ ਕਰਤਾਰ ਸਿੰਘ ਜੀ ਨੇ ਸੰਗੀਤ ਦੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਕਾਫੀ ਸਮਾਂ ਸਕੂਲ ਅਤੇ ਕਾਲਜ ਦੇ ਵਿਚ ਬੱਚਿਆਂ ਨੂੰ ਸੰਗੀਤ ਦੀ ਸਿੱਖਿਆ ਵੀ ਦਿੱਤੀ ਸੀ ।

ਆਪ ਵੱਲੋਂ ਗੁਰਮਤਿ ਸੰਗੀਤ ਨਾਲ ਸਬੰਧਿਤ ਪੰਜ ਪੁਸਤਕਾਂ ਦਾ ਪ੍ਰਕਾਸ਼ਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ। ਪਰ ਅੱਜ ਉਨ੍ਹਾਂ ਦੇ ਦੇਹਾਂਤ ਤੇ ਚਲਦੇ ਪਰਿਵਾਰ ਅਤੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਹੈ। ਉਥੇ ਹੀ ਉਨ੍ਹਾਂ ਦੇ ਬੇਟੇ ਦੇ ਵੱਲੋਂ ਦੱਸਿਆ ਗਿਆ ਹੈ ਕਿ ਅੱਜ ਉਨ੍ਹਾਂ ਦਾ ਅੰਤਮ ਸਸਕਾਰ ਸ਼ਾਮ ਦੇ ਚਾਰ ਵਜੇ ਕੀਤਾ ਜਾਵੇਗਾ ।