ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿੱਚ ਅੱਜ ਸਵੇਰ ਤੋਂ ਹੀ ਕਈ ਤਰ੍ਹਾਂ ਦੀਆਂ ਖ਼ਬਰਾਂ ਵੇਖਣ ਨੂੰ ਮਿਲ ਰਹੀਆਂ ਹਨ। ਜਿੱਥੇ ਕਾਂਗਰਸ ਵਿੱਚ ਚੱਲ ਰਹੀ ਵਿਰੋਧੀ ਧੜੇ ਦੀ ਖਿੱਚੋਤਾਣ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕਈ ਮੀਟਿੰਗਾਂ ਵੀ ਕੀਤੀਆਂ ਗਈਆਂ ਸਨ। ਸਿੱਧੂ ਧੜੇ ਦੇ ਕਈ ਵਿਧਾਇਕਾਂ ਵੱਲੋਂ ਜਿੱਥੇ ਵਾਰ ਵਾਰ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਵੀ ਕੀਤੀ ਜਾ ਰਹੀ ਸੀ। ਉਥੇ ਹੀ ਉਨ੍ਹਾਂ ਦੇ ਕਾਰਜਕਾਲ ਉਪਰ ਵੀ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਗਏ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਕੀਤੀ ਜਾ ਰਹੀ ਸੀ। ਉਥੇ ਹੀ ਹੁਣ ਉਹ ਗੱਲ ਹੋ ਗਈ ਹੈ ਜਿਸ ਬਾਰੇ ਸਾਰੇ ਸੋਚ ਰਹੇ ਸਨ ਜਿਸ ਬਾਰੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਵੱਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਸੀ ਕਿ ਉਨਾਂ ਦੇ ਪਿਤਾ ਜੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਜਾ ਰਿਹਾ ਹੈ। ਉਥੇ ਹੀ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਸੰਸਦ ਮੈਂਬਰ ਪਰਨੀਤ ਕੌਰ ਦੇ ਨਾਲ ਰਾਜਪਾਲ ਨੂੰ ਅਸਤੀਫਾ ਸੌਂਪਣ ਵਾਸਤੇ ਵਿਧਾਨ ਸਭਾ ਪਹੁੰਚੇ ਸਨ ਅਤੇ ਉਨ੍ਹਾਂ ਵੱਲੋਂ ਰਾਜਪਾਲ ਨੂੰ ਆਪਣਾ ਅਸਤੀਫਾ ਦਿੱਤਾ ਗਿਆ ਹੈ।
ਉਥੇ ਹੀ ਇਸ ਅਸਤੀਫੇ ਨੂੰ ਲੈ ਕੇ ਕਈ ਤਰਾਂ ਦੀਆਂ ਕਿਆਸ ਅਰਾਈਆਂ ਹੀ ਲਗਾਈਆਂ ਜਾ ਰਹੀਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਪਾਲ ਨੂੰ ਅਸਤੀਫਾ ਸੌਂਪ ਦਿੱਤਾ ਜਾਣ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਉਪਰ ਸਾਂਝੀਆਂ ਹੋ ਰਹੀਆਂ ਹਨ। ਉਥੇ ਹੀ ਇਸ ਸਥਿਤੀ ਬਾਰੇ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸੰਸਦ ਮੈਂਬਰ ਅਤੇ ਉਨ੍ਹਾਂ ਦੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਵੀ ਮੌਜੂਦ ਸਨ।
ਅੱਜ ਸਵੇਰ ਤੋਂ ਹੀ ਸਰਕਾਰ ਦਾ ਤਖ਼ਤਾ ਪਲਟ ਜਾਣ ਦੀਆਂ ਖਬਰਾਂ ਸਾਰਾ ਦਿਨ ਸਾਹਮਣੇ ਆ ਰਹੀਆਂ ਸਨ। ਅੱਜ ਕਈ ਕੀਤੀਆਂ ਗਈਆਂ ਮੀਟਿੰਗਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਦੇ ਅਸਤੀਫਾ ਦਿੱਤੇ ਜਾਣ ਨਾਲ ਹੀ ਉਨ੍ਹਾਂ ਦਾ ਰਾਜਨੀਤਿਕ ਸਫ਼ਰ ਵਿੱਚ ਅੰਤ ਮੰਨਿਆ ਜਾ ਰਿਹਾ ਹੈ।
Previous Postਆਖਰ ਅਸਤੀਫੇ ਤੋਂ ਬਾਅਦ ਕੈਪਟਨ ਨੇ ਪੱਤਰਕਾਰਾਂ ਦੇ ਸਾਹਮਣੇ ਆ ਕੇ ਦਸੀਆਂ ਇਹ ਵੱਡੀਆਂ ਗੱਲਾਂ
Next Postਹੁਣੇ ਹੁਣੇ ਕੈਪਟਨ ਨੇ ਪੁੱਤਰ ਰਣਇੰਦਰ ਸਿੰਘ ਵਲੋਂ ਆ ਗਈ ਇਹ ਵੱਡੀ ਖਬਰ – ਸਭ ਰਹਿ ਗਏ ਹੈਰਾਨ