ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਮੌਜੂਦਾ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਬਚਾਅ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੀ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਤੌਰ ਉੱਤੇ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਸਾਲ ਫਿਰ ਤੋਂ ਕੀਤੀ ਗਈ ਤਾਲਾਬੰਦੀ ਵਿਚ ਸਰਕਾਰ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਉਥੇ ਹੀ ਤਾਲਾਬੰਦੀ ਦੇ ਦੌਰਾਨ ਲੋਕਾਂ ਨੂੰ ਆਪਣੇ ਕੰਮਕਾਜ ਵੀ ਕਰੋਨਾ ਨਿਯਮਾਂ ਦੇ ਅਨੁਸਾਰ ਜਾਰੀ ਰੱਖਣ ਦਾ ਆਦੇਸ਼ ਦਿੱਤਾ ਗਿਆ ਸੀ।
ਤਾਂ ਜੋ ਪਿਛਲੇ ਸਾਲ ਵਾਂਗ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਨਾ ਗੁਜ਼ਰਨਾ ਪਵੇ। ਉਥੇ ਹੀ ਸੂਬਾ ਸਰਕਾਰ ਵੱਲੋਂ ਬੇਰੁਜ਼ਗਾਰ ਹੋਏ ਨੌਜਵਾਨਾਂ ਨੂੰ ਬਹੁਤ ਸਾਰੇ ਰੋਜ਼ਗਾਰ ਵੀ ਮੁਹਇਆ ਕਰਵਾਏ ਜਾ ਰਹੇ ਹਨ। ਹੁਣ 1 ਜੁਲਾਈ ਤੋਂ ਪੰਜਾਬ ਵਾਸੀਆਂ ਲਈ ਇਹ ਵੱਡਾ ਐਲਾਨ ਹੋਇਆ ਹੈ, ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਕਾਂਗਰਸ ਸਰਕਾਰ ਵੱਲੋਂ ਆਪਣੇ ਸ਼ਾਸ਼ਨ ਕਾਲ ਦਾ ਆਖਰੀ ਬਜਟ ਪੇਸ਼ ਕਰਦੇ ਹੋਏ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਵੀ ਉਲੀਕੀਆਂ ਜਾ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ ਇਕ ਵਾਰ ਫਿਰ ਬਜ਼ੁਰਗਾਂ, ਅੰਗਹੀਣਾਂ, ਨਿਰਭਰ ਬਚਿਆ ਅਤੇ ਵਿਧਵਾਵਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਨੂੰ ਹਰ ਮਹੀਨੇ ਦਿੱਤੀ ਜਾਣ ਵਾਲੀ ਪੈਨਸ਼ਨ ਵਿੱਚ ਵਾਧਾ ਕੀਤਾ ਗਿਆ ਹੈ। ਜਿਸ ਬਾਰੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਗਿਆ ਹੈ। ਇਸ ਨੋਟੀਫਿਕੇਸ਼ਨ ਦੇ ਤਹਿਤ ਪਹਿਲੀ ਜੁਲਾਈ ਤੋਂ ਪੈਨਸ਼ਨ ਨੂੰ ਦੁੱਗਣੀ ਕੀਤਾ ਜਾ ਰਿਹਾ ਹੈ।
ਜਿਥੇ ਸਾਰੇ ਲਾਭਪਾਤਰੀਆਂ ਨੂੰ ਪਹਿਲਾਂ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਸੀ ਉਸਨੂੰ ਹੁਣ ਵਧਾ ਕੇ 1500 ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਖੁਸ਼ ਕਰਨ ਦਾ ਇਹ ਸਿਲਸਿਲਾ ਸਭ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਯੋਜਨਾ ਨਾਲ ਲਾਭਪਾਤਰੀਆਂ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ 1 ਜੁਲਾਈ ਤੋਂ ਹੋ ਗਿਆ ਪੰਜਾਬ ਵਾਸੀਆਂ ਲਈ ਇਹ ਵੱਡਾ ਐਲਾਨ – ਲੋਕਾਂ ਚ ਛਾਈ ਖੁਸ਼ੀ ਦੀ ਲਹਿਰ
Previous Postਹੁਣੇ ਹੁਣੇ ਸੁਖਬੀਰ ਸਿੰਘ ਬਾਦਲ ਦੇ ਬਾਰੇ ਆਈ ਇਹ ਵੱਡੀ ਖਬਰ – ਕੀਤਾ ਇਹ ਵੱਡਾ ਐਲਾਨ
Next Postਕਿਸਾਨਾਂ ਨਾਲ ਗਲ੍ਹ ਕਰਨ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਈ ਇਹ ਵੱਡੀ ਖਬਰ