ਹੁਣੇ ਹੁਣੇ 17 ਤੋਂ 20 ਫਰਵਰੀ ਤੱਕ ਪੰਜਾਬ ਦੇ ਇਸ ਜਿਲ੍ਹੇ ਚ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਇਕ ਪਾਸੇ ਪੰਜਾਬ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਕਾਫ਼ੀ ਸਰਗਰਮ ਹਨ । ਸਿਆਸੀ ਪਾਰਟੀਆਂ ਵੱਲੋਂ ਹਰ ਹੱਥਕੰਡਾ ਅਪਣਾਇਆ ਜਾ ਰਿਹਾ ਹੈ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਦਾ , ਸਿਆਸੀ ਲੀਡਰ ਵੀ ਲਗਾਤਾਰ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਚੋਣ ਪ੍ਰਚਾਰ ਕਰਨ ਵਿੱਚ ਰੁੱਝੇ ਹੋਏ ਹਨ । ਇਸੇ ਵਿਚਕਾਰ ਹੁਣ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤਕ ਇਕ ਵੱਡੀ ਪਾਬੰਦੀ ਲੱਗ ਚੁੱਕੀ ਹੈ ਤੇ ਹੁਣ ਪੰਜਾਬ ਦੇ ਵਿੱਚ ਸਤਾਰਾਂ ਤੋਂ ਵੀਹ ਫਰਵਰੀ ਤਕ ਪੰਜਾਬ ਦੇ ਇਸ ਜ਼ਿਲ੍ਹੇ ਦੇ ਵਿੱਚ ਪਾਬੰਦੀ ਲੱਗ ਗਈ ਹੈ ।

ਦਰਅਸਲ ਹੁਣ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਹੀ ਮੈਰਿਜ ਪੈਲਸਾਂ, ਰਿਜ਼ੌਰਟਸ, ਕਮਿਊਨਿਟੀ ਸੈਂਟਰ , ਰੈਸਟੋਰੈਂਟ, ਪੰਚਾਇਤ ਭਵਨਾਂ ਦੇ ਵਿਚ ਹੋਣ ਵਾਲੇ ਸਾਰੇ ਰਾਜਨੀਤੀ ਪ੍ਰੋਗਰਾਮਾਂ ਤੇ ਮਿਤੀ 17 ਫਰਵਰੀ 2022 ਤੋਂ 20 ਫਰਵਰੀ 2022 ਤੱਕ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਉੱਥੇ ਹੀ ਇਸ ਪਾਬੰਦੀ ਬਾਰੇ ਜਦੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜੋ ਕਿ ਵੀਹ ਫਰਵਰੀ ਨੂੰ ਹੋਣ ਜਾ ਰਹੀਆਂ ਹਨ ਇਨ੍ਹਾਂ ਚੋਣਾਂ ਸਬੰਧੀ ਰਾਜਨੀਤਕ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਦੇ ਲਈ ਇਨ੍ਹਾਂ ਰੈਸਟੋਰੈਂਟ ,ਹੋਟਲਾਂ ,ਮੈਰਿਜ ਪੈਲੇਸਾਂ ਦੀ ਵਰਤੋਂ ਕੀਤੀ ਜਾ ਰਹੀ ਸੀ ਜੋ ਕਿ ਚੋਣ ਜ਼ਾਬਤਾ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਉੱਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਸਨ ।

ਉਨ੍ਹਾਂ ਕਿਹਾ ਕਿ ਨਾ ਆਦਰਸ਼ ਹਦਾਇਤਾਂ ਨੂੰ ਵੀ ਧਿਆਨ ਵਿੱਚ ਰੱਖਦੇ ਹੋਏ ਹੁਣ ਫਿਰੋਜ਼ਪੁਰ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਵਿਚ ਪੈਂਦੇ ਸਾਰੇ ਮੈਰਿਜ ਪੈਲੇਸ/ ਰਿਜੋਰਟ/ ਪੰਚਾਇਤ ਭਵਨ/ ਕਮਿਊਨਟੀ ਸੈਂਟਰ ਅਤੇ ਰੈਸਟੋਰੈਂਟਾਂ ਵਿੱਚ ਹੋਣ ਵਾਲੇ ਰਾਜਨੀਤਿਕ ਸਮਾਗਮਾਂ ਤੇ ਮਿਤੀ 17 ਫਰਵਰੀ 2022 ਤੋਂ 20 ਫਰਵਰੀ 2022 ਤੱਕ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।