ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪਿਛਲੇ ਸਾਲ ਮਾਰਚ ਵਿੱਚ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਬੱਚਿਆਂ ਦੀ ਪੜ੍ਹਾਈ ਲਗਾਤਾਰ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਵੀ ਦਿੱਤੇ ਗਏ ਸਨ। ਪਿਛਲੇ ਸਾਲ ਮਾਰਚ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਅਕਤੂਬਰ ਤੋਂ ਮੁੜ ਵਿਦਿਅਕ ਅਦਾਰਿਆਂ ਨੂੰ ਖੋਲਣਾ ਸ਼ੁਰੂ ਕੀਤਾ ਗਿਆ ਸੀ ਜਿਸ ਵਿੱਚ ਨੌਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਮਨਜ਼ੂਰੀ ਦਿੱਤੀ ਗਈ ਸੀ। ਪਰ ਕਰੋਨਾ ਕੇਸਾਂ ਵਿਚ ਹੋਏ ਵਾਧੇ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ।
ਉੱਥੇ ਹੀ ਸਰਕਾਰ ਵੱਲੋਂ ਪੰਜਵੀਂ ,ਅੱਠਵੀਂ ਅਤੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਬੱਚਿਆਂ ਦੇ ਨਤੀਜੇ ਦੀਆਂ ਪ੍ਰੀਖਿਆਵਾਂ ਦੇ ਮੁਲਾਂਕਣ ਦੇ ਆਧਾਰ ਤੇ ਕਰਨ ਦਾ ਐਲਾਨ ਕੀਤਾ ਗਿਆ ਸੀ। ਸਰਕਾਰ ਵੱਲੋਂ 12 ਵੀ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਹੈ ਜਿਸ ਬਾਰੇ ਮਾਪੇ ਅਤੇ ਬੱਚੇ ਪਰੇਸ਼ਾਨ ਹਨ। ਹੁਣ ਸੀ ਬੀ ਐਸ ਈ ਸਕੂਲਾਂ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ 3 ਜੂਨ ਨੂੰ ਹੋਵੇਗਾ ਇਹ ਫੈਸਲਾ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਦੇ ਜੱਜ ਏਐਮ ਖਾਨਵਿਲਕਰ ਤੇ ਜਸਟਿਸ ਦਿਨੇਸ਼ ਮਹੇਸ਼ਵਰੀ ਕੋਰਟ ਵੱਲੋਂ ਨਿਰਧਾਰਤ ਸਮੇਂ ਅੱਜ 11 ਵਜੇ 3 ਜੂਨ ਤੱਕ ਲਈ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਤੇ ਸੁਣਵਾਈ ਹੁਣ 3 ਜੂਨ ਨੂੰ ਕੀਤੀ ਜਾਵੇਗੀ। ਸੁਪਰੀਮ ਕੋਰਟ ਵੱਲੋਂ ਬੋਰਡ ਦੀਆਂ ਇਨ੍ਹਾਂ ਪ੍ਰੀਖਿਆਵਾਂ ਤੇ ਸੁਣਵਾਈ ਲਈ ਕੇਂਦਰ ਤੋਂ ਦੋ ਦਿਨਾਂ ਦਾ ਸਮਾਂ ਹੋਰ ਮੰਗਿਆ ਗਿਆ ਹੈ। ਕੋਰਟ ਨੇ ਕਿਹਾ ਹੈ ਕਿ ਸਰਕਾਰ ਆਪਣਾ ਫੈਸਲਾ ਲੈਣ ਲਈ ਆਜ਼ਾਦ ਹੈ। ਪਰ ਪਟੀਸ਼ਨ ਕਰਤਾ ਨੇ ਬੋਰਡ ਦੇ ਪਿਛਲੇ ਸਾਲ ਦੀ ਨਿੱਘੀ ਇੱਛਾਵਾਂ ਨੂੰ ਲੈ ਕੇ ਆਸ ਪ੍ਰਗਟਾਈ ਹੈ।
ਅਗਰ ਹੁਣ ਸਰਕਾਰ ਵੱਲੋਂ ਪਿਛਲੇ ਸਾਲ ਦੇ ਫੈਸਲੇ ਤੋਂ ਪਿੱਛੇ ਹਟਿਆ ਜਾਂਦਾ ਹੈ, ਤਾਂ ਇਸ ਦਾ ਕਾਰਨ ਵੀ ਉਸ ਨੂੰ ਦੱਸਣਾ ਪਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੋਰਟ ਨੇ ਕਿਹਾ ਹੈ ਕਿ ਇਨ੍ਹਾਂ ਠੋਸ ਕਾਰਨਾ ਦਾ ਪ੍ਰੀਖਣ ਵੀ ਸੁਪਰੀਮ ਕੋਰਟ ਵੱਲੋਂ ਕੀਤਾ ਜਾਵੇਗਾ। ਸੁਣਵਾਈ ਦੌਰਾਨ ਕੇਂਦਰ ਸਰਕਾਰ ਤੇ ਸੀ ਬੀ ਐਸ ਈ ਵੱਲੋਂ ਐਡਵੋਕੇਟ ਜਰਨਲ ਨੇ ਕੋਰਟ ਦੇ ਸਾਹਮਣੇ ਕਿਹਾ ਹੈ ਕਿ ਕੇਂਦਰ ਨੂੰ ਆਪਣੇ ਅੰਤਮ ਨਤੀਜੇ ਤੇ ਪਹੁੰਚਣ ਲਈ ਦੋ ਦਿਨ ਦਾ ਸਮਾਂ ਚਾਹੀਦਾ ਹੈ ।
Previous Postਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ
Next Postਸਾਵਧਾਨ : ਹੁਣੇ ਹੁਣੇ ਪੰਜਾਬ ਚ ਹਾਲਾਤਾਂ ਨੂੰ ਦੇਖ ਇਹ ਜਗ੍ਹਾ ਕੀਤੀ ਗਈ ਪੂਰੀ ਤਰਾਂ ਨਾਲ ਸੀਲ