ਹੁਣੇ ਹੁਣੇ CM ਚੰਨੀ ਨੇ ਕਰਤਾ ਵੱਡਾ ਐਲਾਨ ਅਗਲੇ 10 ਤੋਂ 15 ਦਿਨਾਂ ਵਿੱਚ ਹੋਵੇਗਾ ਇਹ ਕੰਮ – ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੀਆਂ ਜਗ੍ਹਾ ਦਾ ਦੌਰਾ ਕੀਤਾ ਗਿਆ ਹੈ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਹਨ। ਉਥੇ ਹੀ ਆਉਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਖੁਸ਼ ਰੱਖਿਆ ਜਾ ਸਕੇ। ਇੱਥੇ ਵੀ ਵੱਖ ਵੱਖ ਵਿਭਾਗਾਂ ਤੇ ਤੈਨਾਤ ਕਰਮਚਾਰੀਆਂ ਵੱਲੋਂ ਜਿਥੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਕੋਲੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਕਿਸਾਨਾਂ ਵੱਲੋਂ ਸੂਬਾ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ ਦਿਤਾ ਗਿਆ ਹੈ।

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਆਉਣ ਵਾਲੇ ਦਸ ਪੰਦਰਾਂ ਦਿਨਾਂ ਦੌਰਾਨ ਇਹ ਕੰਮ ਹੋਵੇਗਾ, ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦੇ ਕਰਜ਼ੇ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਇਕ ਵੱਡਾ ਐਲਾਨ ਕੀਤਾ ਹੈ ਜਿਥੇ ਉਨ੍ਹਾਂ ਵੱਲੋਂ ਦੋ ਲੱਖ ਰੁਪਏ ਤੱਕ ਦਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਹੈ ਕਿ ਇਸ ਵਾਸਤੇ ਪੰਜਾਬ ਸਰਕਾਰ ਜਰਨਲ ਕੈਟਾਗਿਰੀ ਕਮਿਸ਼ਨਰ ਬਣਾ ਰਹੀ ਹੈ, ਜਿਸਦੀ ਮਨਜ਼ੂਰੀ ਕੈਬਨਿਟ ਤੋਂ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਦੇ ਦੋ ਲੱਖ ਤਕ ਦੇ ਕਰਜ਼ੇ ਨੂੰ ਪੰਜਾਬ ਸਰਕਾਰ ਵੱਲੋ ਮਾਫ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਲੋਕਾਂ ਨੂੰ ਵੀ ਰਾਹਤ ਦਿੱਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਆਪਣੀ ਜ਼ਮੀਨ ਗਿਰਵੀ ਰੱਖ ਕੇ ਬੈਂਕਾਂ ਤੋਂ ਕਰਜ਼ਾ ਲਿਆ ਗਿਆ ਹੈ। ਉਹਨੂੰ ਬੇਜ਼ਮੀਨੇ ਲੋਕਾਂ ਦੇ ਵੀ ਦੋ ਲੱਖ ਦੇ ਕਰਜ਼ੇ ਮਾਫ਼ ਕੀਤੇ ਜਾਣਗੇ।

ਇਸ ਬਾਰੇ ਗੱਲ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਆਖਿਆ ਹੈ ਕਿ ਕਿਸਾਨਾਂ ਦਾ 2 ਲੱਖ ਦਾ ਕਰਜਾ ਮਾਫ ਕੀਤਾ ਜਾ ਰਿਹਾ ਹੈ ਉਹ ਰਕਮ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਕਰਵਾਈ ਜਾਵੇਗੀ। ਸਰਕਾਰ ਵੱਲੋਂ ਆਉਣ ਵਾਲੇ 10 ਤੋਂ 15 ਦਿਨਾਂ ਦੇ ਵਿੱਚ ਕਿਸਾਨਾਂ ਦੇ ਖਾਤਿਆਂ ਵਿਚ ਇਹ ਦੋ ਹਜ਼ਾਰ ਕਰੋੜ ਰੁਪਏ ਜਮ੍ਹਾ ਕਰਵਾਏ ਜਾਣਗੇ।