ਹੁਣੇ ਹੁਣੇ CM ਚੰਨੀ ਨੇ ਕਰਤਾ ਵੱਡਾ ਐਲਾਨ , ਇਹਨਾਂ ਲੋਕਾਂ ਵਿਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਜਿੱਥੇ ਵਿਧਾਨਸਭਾ ਚੋਣਾਂ ਹੋਣ ਵਿਚ ਕੁਝ ਸਮਾਂ ਬਾਕੀ ਬਚਿਆ ਹੈ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਜਿਥੇ ਇਨ੍ਹਾਂ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉਥੇ ਹੀ ਕਈ ਜਗਾ ਤੇ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਉਨ੍ਹਾਂ ਹਲਕਿਆਂ ਵਿੱਚ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਸਿਆਸੀ ਪਾਰਟੀਆਂ ਵੱਲੋਂ ਇਕ ਦੂਜੀ ਪਾਰਟੀ ਉੱਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਆਏ ਦਿਨ ਹੀ ਕੀਤੇ ਜਾ ਰਹੇ ਹਨ। ਹੁਣ ਮੁੱਖ ਮੰਤਰੀ ਚੰਨੀ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ ਉਥੇ ਹੀ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ ਦਾ ਸਿਲਸਿਲਾ ਵੀ ਜਾਰੀ ਹੈ ਏਸੇ ਤਰਾਂ ਕਾਫੀ ਲੰਮੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿੱਥੇ ਅੱਜ ਮੋਰਿੰਡਾ ਦੀ ਦਾਣਾਮੰਡੀ ਵਿਖੇ ਪਹੁੰਚੇ ਹੋਏ ਸਨ ਉਥੇ ਹੀ ਉਨ੍ਹਾਂ ਵੱਲੋਂ ਆਂਗਨਵਾੜੀ ਵਰਕਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਵਰਕਰਾਂ ਦੀ ਤਨਖਾਹ ਵਧਾ ਕੇ 9500 ਰੁਪਏ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਆਂਗਣਵਾੜੀ ਵਰਕਰਾਂ ਨੂੰ ਸਹਿਯੋਗ ਕਰਨ ਵਾਲੀ ਆਂਗਨਵਾੜੀ ਹੈਲਪਰ ਦੀ ਤਨਖਾਹ 5100 ਰੁਪਏ ਕਰ ਦਿੱਤੀ ਗਈ ਹੈ। ਆਂਗਣਵਾੜੀ ਵਰਕਰਾਂ ਮਿੰਨੀ ਦੀ ਤਨਖਾਹ 6300 ਰੁਪਏ ਕੀਤੀ ਗਈ ਹੈ। ਉੱਥੇ ਹੀ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਦੀ ਤਨਖਾਹ ਵਿਚ ਸਲਾਨਾ ਇੰਨਕਰੀਮੈਂਟ ਵੀ ਲਗਾਇਆ ਜਾਵੇਗਾ।

ਉਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਇਹ ਆਂਗਨਵਾੜੀ ਵਰਕਰਾਂ ਜਿੱਥੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਉਥੇ ਹੀ ਬੱਚਿਆਂ ਨੂੰ ਮੁੱਢਲੀ ਸਿੱਖਿਆ ਦੇਣੀ ਆਰੰਭ ਕਰਦੀਆਂ ਹਨ। ਉਨ੍ਹਾਂ ਭਰੋਸਾ ਦੁਆਇਆ ਕਿ ਸਾਡੀ ਸਰਕਾਰ ਦਾ ਟੀਚਾ ਪੰਜਾਬ ਦੇ ਲੋਕਾਂ ਨੂੰ ਚੰਗਾ ਜੀਵਨ ਅਤੇ ਸੁਵਿਧਾਵਾਂ ਦੇਣਾ ਹੈ।