ਹੁਣ ਅਜਨਾਲਾ ਚ ਹੋਈ ਇਹ ਬੇਅਦਬੀ – ਲੋਕਾਂ ਚ ਗੁੱਸੇ ਦੀ ਲਹਿਰ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨ ਜਿੱਥੇ ਅੰਮ੍ਰਿਤਸਰ ਦੇ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਇੱਕ ਦੋਸ਼ੀ ਵੱਲੋਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਸ਼ਨੀਵਾਰ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਚਲ ਰਹੇ ਪਾਠ ਦੇ ਦੌਰਾਨ ਇਕ ਦੋਸ਼ੀ ਵੱਲੋਂ ਜੰਗਲਾਂ ਟੱਪ ਕੇ ਤਲਵਾਰ ਚੁੱਕ ਲਈ ਗਈ ਸੀ। ਜਿਸ ਨੂੰ ਸੇਵਾਦਾਰਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ ਅਤੇ ਕੁੱਟਮਾਰ ਵਿੱਚ ਉਸ ਦੀ ਮੌਤ ਹੋ ਗਈ ਸੀ ਤੇ ਅਜਿਹਾ ਹੀ ਮਾਮਲਾ ਕਪੂਰਥਲਾ ਦੇ ਅਧੀਨ ਆਉਣ ਵਾਲੇ ਪਿੰਡ ਨਿਜ਼ਾਮਪੁਰ ਤੋਂ ਵੀ ਸਾਹਮਣੇ ਆਇਆ ਸੀ ਜਿਥੇ ਇਸ ਤਰ੍ਹਾਂ ਦੀ ਘਟਨਾ ਐਤਵਾਰ ਸਵੇਰ ਨੂੰ ਵਾਪਰੀ ਸੀ। ਅਜੇ ਤੱਕ ਮਾਰੇ ਗਏ ਇਨ੍ਹਾਂ ਦੋਹਾਂ ਦੋਸ਼ੀਆਂ ਦੀ ਪਹਿਚਾਣ ਵੀ ਨਹੀਂ ਹੋਈ ਸੀ ਕਿ ਮੰਗਲਵਾਰ ਨੂੰ ਲੁਧਿਆਣਾ ਦੇ ਵਿੱਚ ਵੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਪੰਜਾਬ ਵਿੱਚ ਆਏ ਦਿਨ ਹੀ ਵਾਪਰਣ ਵਾਲੀਆਂ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਹੁਣ ਅਜਨਾਲਾ ਵਿੱਚ ਵੀ ਬੇਅਦਬੀ ਦੀ ਘਟਨਾ ਹੋਈ ਹੈ ਜਿੱਥੇ ਲੋਕਾਂ ਵਿੱਚ ਗੁੱਸਾ ਵੇਖਿਆ ਜਾ ਰਿਹਾ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਅਜਨਾਲਾ ਵਿੱਚ ਵੀ ਲੋਕਾਂ ਵਿੱਚ ਉਸ ਸਮੇਂ ਰੋਸ ਪੈਦਾ ਹੋ ਗਿਆ ਜਦੋਂ ਅਜਨਾਲਾ ਦੇ ਲਕਸ਼ਮੀ ਨਰਾਇਣ ਮੰਦਰ ਵਿਖੇ ਵੀ ਚੋਰਾਂ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸ੍ਰੀ ਲਕਸ਼ਮੀ ਨਰਾਇਣ ਮੰਦਰ ਦੇ ਪੰਡਿਤ ਸਵਾਮੀ ਸੱਤਿਆ ਨੇ ਦੱਸਿਆ ਹੈ ਕਿ ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਉਹ ਸਵੇਰੇ 4:30 ਦੇ ਕਰੀਬ ਰੋਜ਼ਾਨਾ ਦੀ ਤਰ੍ਹਾਂ ਹੀ ਮੰਦਰ ਆਉਣ ਲੱਗੇ, ਤਾਂ ਛੱਤ ਤੋਂ ਥੱਲੇ ਆਉਣ ਤੇ ਵੇਖਿਆ ਕੇ ਦਰਵਾਜ਼ੇ ਨੂੰ ਕਿਸੇ ਵੱਲੋਂ ਕੁੰਡਾ ਲਗਾ ਦਿੱਤਾ ਗਿਆ ਸੀ।

ਉਹਨਾਂ ਵੱਲੋਂ ਮਦਦ ਵਾਸਤੇ ਜਦੋਂ ਗੁਆਂਢੀਆਂ ਨੂੰ ਆਵਾਜ਼ ਦਿੱਤੀ ਗਈ ਤਾਂ,ਇਹ ਦੇਖ ਤੇ ਸੁਣ ਕੇ ਹੈਰਾਨ ਰਹਿ ਗਏ ਕਿ ਉਨ੍ਹਾਂ ਦੇ ਘਰ ਦੇ ਬਾਹਰ ਵੀ ਤਾਲੇ ਲੱਗੇ ਹੋਏ ਸਨ। ਜਦੋਂ ਉਨ੍ਹਾਂ ਵੱਲੋਂ ਮੰਦਰ ਵਿਚ ਜਾ ਕੇ ਵੇਖਿਆ ਗਿਆ ਤਾਂ ਗਊਸ਼ਾਲਾ ਦੀ ਗੋਲਕ, ਇਕ ਮੋਟਰ ਸਾਈਕਲ ਅਤੇ ਦੋ ਵਾਲੀਆ ਚੋਰਾਂ ਵੱਲੋਂ ਚੋਰੀ ਕਰ ਲਈਆਂ ਗਈਆਂ ਸਨ।

ਚੋਰਾਂ ਵੱਲੋਂ ਜਿੱਥੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਉਥੇ ਹੀ ਮੰਦਰ ਵਿੱਚ ਮੌਜੂਦ ਸ੍ਰੀ ਕ੍ਰਿਸ਼ਨ ਮਹਾਰਾਜ ਜੀ ਦੀ ਮੂਰਤੀ, ਭਗਵਤ ਗੀਤਾ ਅਤੇ ਹੋਰ ਧਾਰਮਿਕ ਕਿਤਾਬਾਂ ਦੀ ਬੇਅਦਬੀ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਲੋਕਾਂ ਵਿਚ ਜਿੱਥੇ ਗੁੱਸਾ ਪੈਦਾ ਹੋਇਆ ਉਥੇ ਹੀ ਲੋਕਾਂ ਵੱਲੋਂ ਪੁਲਸ ਪ੍ਰਸ਼ਾਸਨ ਤੋਂ ਕਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਜਿਸ ਸਦਕਾ ਵਾਪਰਨ ਵਾਲੀਆਂ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।