ਹੁਣ ਇਥੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ ਪੈਣਗੀਆਂ ਵੋਟਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਬੀਤੇ ਦਿਨੀਂ ਜਿੱਥੇ ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ। ਉਥੇ ਹੀ ਵੱਖ ਵੱਖ ਸੂਬਿਆਂ ਵਿਚ ਹੋਈਆਂ ਇਹ ਚੋਣਾਂ ਸ਼ਾਂਤੀ ਨਾਲ ਸੰਪੂਰਨ ਹੋ ਗਈਆਂ ਹਨ। ਜਿਸ ਵਾਸਤੇ ਸਰਕਾਰ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਪੰਜਾਬ ਵਿੱਚ ਹੋਈਆਂ ਇਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿਥੇ ਆਮ ਆਦਮੀ ਪਾਰਟੀ ਨੂੰ ਬਹੁਮਤ ਹਾਸਲ ਹੋਇਆ ਹੈ। ਉੱਥੇ ਹੀ ਇਸ ਜਿੱਤ ਨੂੰ ਇਤਿਹਾਸਕ ਜਿੱਤ ਦੱਸਿਆ ਜਾ ਰਿਹਾ ਹੈ ਜਿੱਥੇ ਇਹ 117 ਵਿਧਾਨ ਸਭਾ ਹਲਕਿਆਂ ਦੀਆਂ ਹੋਈਆਂ ਚੋਣਾਂ ਵਿੱਚ 92 ਸੀਟਾਂ ਤੇ ਆਮ ਆਦਮੀ ਪਾਰਟੀ ਜਿੱਤ ਹਾਸਲ ਕਰਨ ਵਿੱਚ ਕਾਮਯਾਬ ਹੋਈ ਹੈ। ਜਿੱਥੇ ਬਾਕੀ ਰਿਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਹੁਣ ਇਥੇ ਜਿਮਨੀ ਚੋਣਾਂ ਦਾ ਐਲਾਨ ਹੋ ਗਿਆ ਹੈ ਜਿੱਥੇ ਵੋਟਾਂ ਪੈਣਗੀਆਂ ਜਿਸ ਨਾਲ ਜੁੜੀ ਹੋਈ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਦੀਆਂ ਚਾਰ ਸੀਟਾਂ ਅਤੇ ਲੋਕ ਸਭਾ ਦੀ ਇੱਕ ਸੀਟ ਲਈ ਜਿਮਨੀ ਚੋਣਾਂ ਦਾ ਐਲਾਨ ਕੀਤਾ ਹੈ ਇਹ ਚੋਣਾਂ 12 ਅਪ੍ਰੈਲ ਨੂੰ ਕਰਵਾਈਆਂ ਜਾ ਰਹੀਆਂ ਹਨ। ਜਿਸ ਵਾਸਤੇ ਨਾਮਜ਼ਦਗੀ ਭਰਨ ਦੀ ਆਖਰੀ ਤਰੀਕ 24 ਮਾਰਚ ਜਾਰੀ ਕੀਤੀ ਗਈ ਹੈ। ਉਥੇ ਹੀ ਨਾਮਜਦਗੀ ਪੱਤਰ ਦੀ ਜਾਂਚ 25 ਮਾਰਚ ਤੱਕ ਹੋਵੇਗੀ ਅਤੇ ਨਾਮਜਦਗੀ ਪੱਤਰ ਵਾਪਸ ਲੈਣ ਦੀ ਤਰੀਕ 28 ਮਾਰਚ ਜਾਰੀ ਕੀਤੀ ਗਈ ਹੈ।

12 ਅਪ੍ਰੈਲ ਨੂੰ ਹੋਣ ਵਾਲੀਆਂ ਇਨ੍ਹਾਂ ਜਿਮਨੀ ਚੋਣਾਂ ਤੋਂ ਬਾਅਦ 16 ਅਪ੍ਰੈਲ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਦੱਸਿਆ ਗਿਆ ਹੈ ਕਿ ਪੱਛਮੀ ਬੰਗਾਲ ਦੀ ਆਸਨਸੋਲ ਲੋਕ ਸਭਾ ਸੀਟ ਤੋਂ ਇਲਾਵਾ ਪੱਛਮੀ ਬੰਗਾਲ ਦੇ ਬਾਲੀਗੰਜ, ਮਹਾਰਾਸ਼ਟਰ ਦੀ ਕੋਹਲਾਪੁਰ ਉੱਤਰ ਅਤੇ ਬਿਹਾਰ ਦੀ ਬੋਚਾਹਨ, ਛੱਤੀਸਗੜ੍ਹ ਦੀ ਖੈਰਾਗੜ੍ਹ ਸੀਟਾਂ ਉੱਪਰ ਇਹ ਜਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਪੱਛਮੀ ਬੰਗਾਲ ਵਿਚ ਜਿੱਥੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਰਹੇ ਬਾਬੁਲ ਸੁਪਿਓ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ । ਜੋ ਕੇ ਭਾਜਪਾ ਦਾ ਸਾਥ ਛੱਡ ਕੇ ਤਰਿਣਮੂਲ ਕਾਂਗਰਸ ਵਿਚ ਚਲੇ ਗਏ ਸਨ। ਜਿਸ ਤੋਂ ਪਿੱਛੋਂ ਹੁਣ ਇਸ ਪੱਛਮੀ ਬੰਗਾਲ ਦੀ ਆਸਨਸੋਲ ਲੋਕ ਸਭਾ ਸੀਟ ਤੇ ਚੋਣ ਹੋਵੇਗੀ ਉੱਥੇ ਹੀ ਹੁਣ ਇਨ੍ਹਾਂ ਸੀਟਾਂ ਤੋਂ 12 ਅਪ੍ਰੈਲ ਨੂੰ ਚੋਣਾਂ ਹੋਣਗੀਆਂ। ਇਸ ਦੀ ਜਾਣਕਾਰੀ ਚੋਣ ਕਮਿਸ਼ਨ ਵੱਲੋਂ ਸ਼ਨੀਵਾਰ ਨੂੰ ਇਕ ਪ੍ਰੈਸ ਕਾਨਫਰੰਸ ਕਰਕੇ ਜਾਰੀ ਕੀਤੀ ਗਈ।