ਹੁਣ ਇਹਨਾਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੋਇਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਕਰੋਨਾ ਦੀ ਅਗਲੀ ਲਹਿਰ ਦੇਸ਼ ਅੰਦਰ ਫਿਰ ਤੋਂ ਤ-ਬਾ-ਹੀ ਮਚਾ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਸੂਬਿਆਂ ਵਿੱਚ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਕਈ ਉੱਚ ਅਧਿਕਾਰੀਆਂ ਨਾਲ ਬੈਠਕ ਕਰਕੇ ਕਈ ਅਹਿਮ ਫੈਸਲੇ ਲਏ ਗਏ ਹਨ ਅਤੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਉਣ ਦਾ ਆਦੇਸ਼ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਸਾਰੇ ਦਸਵੀ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਬਿਨਾ ਪ੍ਰੀਖਿਆਵਾਂ ਦੇ ਅਗਲੀ ਕਲਾਸ ਵਿੱਚ ਕਰ ਦਿੱਤੇ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਜਿੱਥੇ ਦਸਵੀਂ ਕਲਾਸ ਤੱਕ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਹੈ ਉਥੇ ਹੀ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਹੈ। ਹੁਣ ਇਨ੍ਹਾਂ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦਾ ਹੁਣ ਵੱਡਾ ਐਲਾਨ ਹੋਇਆ ਹੈ। ਦੇਸ਼ ਅੰਦਰ ਜਿਥੇ ਪਹਿਲਾਂ ਹੀ ਬਹੁਤ ਸਾਰੇ ਸੂਬਿਆਂ ਵਿੱਚ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉੱਥੇ ਹੀ ਹੁਣ ਆਈ ਸੀ ਐਸ ਈ ਬੋਰਡ ਵੱਲੋਂ ਵੀ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਆਖਿਆ ਗਿਆ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਜਲਦ ਹੀ ਐਲਾਨ ਕਰ ਦਿੱਤਾ ਜਾਵੇਗਾ, ਜੂਨ ਦੇ ਪਹਿਲੇ ਹਫਤੇ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਜਾਰੀ ਕੀਤੀਆਂ ਜਾਣਗੀਆਂ। ਦੇਸ਼ ਅੰਦਰ 24 ਘੰਟਿਆਂ ਦੌਰਾਨ ਦੋ ਲੱਖ ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਸਥਿਤੀ ਗੰ-ਭੀ-ਰ ਹੁੰਦੀ ਜਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਦੇਸ਼ ਦੀਆਂ ਕਈ ਯੂਨੀਵਰਸਿਟੀਆਂ ਵੱਲੋਂ ਵੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਵੀਰਵਾਰ ਨੂੰ ਕੇਂਦਰ ਸਰਕਾਰ ਨੇ ਕਰੋਨਾ ਦੇ ਖ-ਤ-ਰੇ ਦੇ ਮੱਦੇ ਨਜ਼ਰ ਮੈਡੀਕਕਲ ਸਟੂਡੈਂਟ ਦੀ ਨੀਟ, ਪੀਜੀ ਪ੍ਰੀਖਿਆ ਨੂੰ ਵੀ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ। ਕਈ ਸੂਬਿਆਂ ਵਿਚ ਹਾਲਾਤ ਗੰ-ਭੀ-ਰ ਹੁੰਦੇ ਦੇਖ ਕੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਸੀ ਬੀ ਆਈ ਵੱਲੋਂ ਵੀ ਦਸਵੀਂ ਦੀ ਪ੍ਰੀਖਿਆ ਨੂੰ ਰੱਦ ਅਤੇ ਇੰਟਰਮੀਡੀਅਟ ਦੀ ਪ੍ਰੀਖਿਆ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਸੀ। ਹੁਣ ਤੱਕ ਬਹੁਤ ਸਾਰੇ ਸੂਬਿਆਂ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ 10ਵੀਂ ਤੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿਤੀਆਂ ਗਈਆਂ ਹਨ।