ਹੁਣ ਕਿਸਾਨ ਅੰਦੋਲਨ ਤੋਂ 6 ਜਨਵਰੀ ਬਾਰੇ ਆ ਗਈ ਵੱਡੀ ਖਬਰ- ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਦੇਸ਼ ਵਿਆਪੀ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿਚ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਅਤੇ ਪੰਜਾਬੀਆਂ ਵੱਲੋਂ ਵੀ ਇਸ ਸ਼ੰਘਰਸ਼ ਨੂੰ ਨੇਪਰੇ ਚਾੜਨ ਲਈ ਹਰੇਕ ਤਰ੍ਹਾਂ ਦੇ ਕਿਸਾਨਾਂ ਨੂੰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ। ਭਾਰਤ ਦੇ ਹਰ ਵਰਗ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਹੱਦਾਂ ਤੇ ਕਿਸਾਨੀ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।

30 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਕੀਤੀ ਗਈ ਮੀਟਿੰਗ ਕਿਸੇ ਤਣ ਪੱਤਣ ਨਹੀਂ ਲੱਗ ਸਕੀ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਵਿਚਕਾਰ ਹੋਈ ਮੀਟਿੰਗ ਵਿਚ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਮਨ੍ਹਾ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਹੁਣ 4 ਜਨਵਰੀ ਨੂੰ ਦੁਬਾਰਾ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਕੀਤੀ ਜਾਵੇਗੀ। ਹੁਣ ਕਿਸਾਨ ਅੰਦੋਲਨ ਤੋਂ 6 ਜਨਵਰੀ ਬਾਰੇ ਇੱਕ ਵੱਡੀ ਖਬਰ ਦਾ ਐਲਾਨ ਕੀਤਾ ਗਿਆ ਹੈ।

ਕੜਾਕੇ ਦੀ ਠੰਢ ਵਿੱਚ ਕਿਸਾਨ ਇਸ ਸੰਘਰਸ਼ ਵਿੱਚ ਆਪਣੀ ਸ਼ਮੂਲੀਅਤ ਕਰ ਰਹੇ ਹਨ। 37 ਦਿਨਾਂ ਤੋਂ ਇਹ ਕਿਸਾਨੀ ਅੰਦੋਲਨ ਚੱਲ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਤੈਅ ਕੀਤਾ ਗਿਆ ਹੈ ਕਿ 4 ਜਨਵਰੀ ਨੂੰ ਹੋਣ ਵਾਲੀ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਦਾ ਤਾਂ, ਉਸ ਤੋਂ ਬਾਅਦ ਅਗਲੀ ਰਣਨੀਤੀ ਨੂੰ ਦੇਖਦੇ ਹੋਏ 6 ਜਨਵਰੀ ਨੂੰ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਐਲਾਨ ਬਾਰੇ ਜਾਣਕਾਰੀ ਕਿਸਾਨ ਆਗੂ ਯੁੱਧਬੀਰ ਸਿੰਘ ਵੱਲੋਂ ਦਿੱਤੀ ਗਈ ਹੈ।

ਪਹਿਲਾ ਕਿਸਾਨ ਜਥੇਬੰਦੀਆਂ ਵੱਲੋਂ 31 ਮਾਰਚ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਸੀ। ਪਰ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਕਾਰ ਹੋਈ ਮੀਟਿੰਗ ਦੇ ਵਿੱਚ ਸਰਕਾਰ ਵੱਲੋਂ ਦੋ ਮੰਗਾਂ ਮੰਨ ਲਏ ਜਾਣ ਤੇ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ 4 ਜਨਵਰੀ ਨੂੰ ਕੀਤੀ ਜਾਣ ਵਾਲੀ ਮੀਟਿੰਗ ਸਬੰਧੀ ਅਸੀਂ ਕਿਸਾਨ ਸੰਗਠਨਾਂ ਦੇ ਨੇਤਾ ਪਹਿਲਾਂ ਹੀ ਆਪਸੀ ਗੱਲਬਾਤ ਰਾਹੀਂ ਆਪਣੀ ਅਗਲੀ ਰਣਨੀਤੀ ਤੈਅ ਕਰ ਰਹੇ ਹਨ। ਇਸ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼-ਹੀ- ਦ ਹੋ ਚੁੱਕੇ ਹਨ। ਜਿਸ ਤਰ੍ਹਾਂ ਇਹ ਅੰਦੋਲਨ ਲੰਮਾ ਹੁੰਦਾ ਜਾ ਰਿਹਾ ਹੈ ਉਸ ਤਰ੍ਹਾਂ ਹੀ ਲੋਕਾਂ ਵਿੱਚ ਦਿੱਲੀ ਜਾਣ ਦੀ ਖਿੱਚ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਜਿਸ ਨਾਲ ਦਿੱਲੀ ਸ਼ਮੂਲੀਅਤ ਕਰਨ ਵਾਲੇ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਵਧ ਰਹੀ ਹੈ।