ਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਰਤਾ 31 ਜਨਵਰੀ ਲਈ ਇਹ ਵੱਡਾ ਐਲਾਨ – ਕਿਸਾਨਾਂ ਨੂੰ ਕੀਤੀ ਇਹ ਅਪੀਲ

ਆਈ ਤਾਜਾ ਵੱਡੀ ਖਬਰ 

ਇਕ ਸਾਲ ਤੋਂ ਲੰਬਾ ਚੱਲਿਆ ਦਿੱਲੀ ਦੇ ਵਿੱਚ ਕਿਸਾਨੀ ਸੰਘਰਸ਼ ਬੇਸ਼ੱਕ ਸਰਕਾਰ ਨੇ ਕਿਸਾਨਾਂ ਦੇ ਸਾਰੇ ਵਾਅਦਿਆਂ ਨੂੰ ਮਨਜ਼ੂਰ ਕਰ ਕੇ ਚੁਕਵਾਇਆ ਸੀ। ਸਰਕਾਰ ਦੇ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਮਨਜ਼ੂਰ ਕਰੇਗੀ। ਜਿਸ ਦੇ ਚੱਲਦੇ ਦਿੱਲੀ ਦੇ ਵੱਖ ਵੱਖ ਬਾਰਡਰਾ ਤੇ ਬੈਠੇ ਕਿਸਾਨ ਆਪਣਾ ਅੰਦੋਲਨ ਪੂਰਾ ਕਰਕੇ ਘਰਾਂ ਨੂੰ ਵਾਪਸ ਪਰਤ ਆਏ ਸਨ । ਪਰ ਹੁਣ ਕੁਝ ਸਮਾਂ ਬੀਤਣ ਤੋਂ ਬਾਅਦ ਕਿਸਾਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਵਾਅਦਾ ਖਿਲਾਫ਼ੀ ਕੀਤੀ ਹੈ ਤੇ ਸਰਕਾਰ ਵਲੋ ਆਪਣੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ ।

ਜਿਸ ਦੇ ਰੋਸ ਵਜੋਂ ਉਨ੍ਹਾਂ ਦੇ ਵੱਲੋਂ ਕੱਲ੍ਹ ਯਾਨੀ 31 ਜਨਵਰੀ ਨੂੰ ਵਾਅਦਾ ਖਿਲਾਫੀ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ । ਜਿਸ ਦੇ ਚੱਲਦੇ ਹੁਣ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਰਾਕੇਸ਼ ਟਿਕੈਤ ਨੇ ਇਸ ਦਿਨ ਨੂੰ ਵਿਸ਼ਵਾਸਘਾਤ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ । ਟਿਕੈਤ ਨੇ ਦਾਅਵਾ ਕੀਤਾ ਹੈ ਕਿ ਨੌੰ ਦਸੰਬਰ ਨੂੰ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਦੀ ਚਿੱਠੀ ਦੇ ਆਧਾਰ ਤੇ ਦਿੱਲੀ ਦੀਆਂ ਸਰਹੱਦਾਂ ਤੋਂ ਇਕ ਸਾਲ ਤੋਂ ਵੱਧ ਸਮੇਂ ਤਕ ਚੱਲ ਰਹੇ ਵਿਰੋਧ ਨੂੰ ਵਾਪਸ ਲੈ ਲਿਆ ਗਿਆ ਸੀ ਪਰ ਉਹ ਵਾਅਦੇ ਅਜੇ ਵੀ ਅਧੂਰੇ ਹਨ ।

ਜਿਸ ਦੇ ਚੱਲਦੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੇ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ ਤੇ ਇਸੇ ਵਾਅਦਾ ਖਿਲਾਫੀ ਦੇ ਚੱਲਦੇ ਕੱਲ੍ਹ ਯਾਨੀ ਕਿ ਇਕੱਤੀ ਜਨਵਰੀ ਨੂੰ ਦੇਸ਼ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਵਾਅਦਾ ਖਿਲਾਫੀ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ ।

ਦੱਸਣਾ ਬਣਦਾ ਹੈ ਕਿ ਪਿਛਲੇ ਸਾਲ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਗਿਆ ਸੀ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਮਨਜ਼ੂਰ ਕਰਕੇ ਇਹ ਅੰਦੋਲਨ ਖ਼ਤਮ ਕਰਵਾਇਆ ਗਿਆ ਸੀ । ਪਰ ਕਿਸਾਨਾਂ ਦਾ ਦੋਸ਼ ਹੈ ਕਿ ਸਰਕਾਰ ਨੇ ਉਨ੍ਹਾਂ ਦੀ ਕੋਈ ਵੀ ਮੰਗ ਮਨਜ਼ੂਰ ਨਹੀਂ ਕੀਤੀ । ਜਿਸ ਦੇ ਚਲਦੇ ਹੁਣ ਉਨ੍ਹਾਂ ਦੇ ਵੱਲੋਂ ਕੱਲ੍ਹ ਵਾਅਦਾ ਖ਼ਿਲਾਫ਼ੀ ਦਿਵਸ ਮਨਾਇਆ ਜਾਵੇਗਾ ।