ਹੁਣ ਕੇਜਰੀਵਾਲ ਨੇ ਪੰਜਾਬ ਲਈ ਕਰਤਾ ਵੱਡਾ ਐਲਾਨ – ਜੇ ਭਗਵੰਤ ਮਾਨ CM ਬੰਗਿਆਂ ਤਾ ਹੋਵੇਗਾ ਇਹ ਕੰਮ

ਆਈ ਤਾਜਾ ਵੱਡੀ ਖਬਰ 

ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿਥੇ ਲੋਕਾਂ ਵਾਸਤੇ ਬਹੁਤ ਸਾਰੇ ਐਲਾਨ ਕੀਤੇ ਗਏ ਸਨ ਉੱਥੇ ਹੀ ਭਰੋਸਾ ਵੀ ਦਿਵਾਇਆ ਗਿਆ ਸੀ ਕਿ ਸਾਡੀ ਸਰਕਾਰ ਆਉਣ ਤੇ ਤੁਹਾਡੇ ਵਾਸਤੇ ਇਹ ਸਭ ਕੁਝ ਕੀਤਾ ਜਾਵੇਗਾ। ਪਰ ਇਸ ਸਮੇਂ ਪੰਜਾਬ ਵਿੱਚ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ ਅਤੇ ਕੁਝ ਨੌਜਵਾਨਾਂ ਵੱਲੋਂ ਰੁਜ਼ਗਾਰ ਦੀ ਖਾਤਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਏਜੰਡੇ ਆਪਣੇ ਵੋਟਰਾਂ ਨਾਲ ਸਾਂਝੇ ਵੀ ਕੀਤੇ ਜਾ ਰਹੇ ਹਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਵੱਖ-ਵੱਖ ਚੋਣ ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ।

ਹੁਣ ਕੇਜਰੀਵਾਲ ਨੂੰ ਪੰਜਾਬ ਦੇ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੇ ਇਹ ਕੰਮ ਹੋਵੇਗਾ। ਪੰਜਾਬ ਵਿਚ ਜਿਥੇ ਮੁੱਖ ਮੰਤਰੀ ਦਾ ਚਿਹਰਾ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਐਲਾਨਿਆ ਗਿਆ ਹੈ। ਉੱਥੇ ਹੀ ਇਸ ਐਲਾਨ ਦੇ ਨਾਲ ਲੋਕਾਂ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾ ਰਹੀ ਹੈ। ਕਿਉਂਕਿ ਭਗਵੰਤ ਮਾਨ ਵੱਲੋਂ ਸ਼ੁਰੂ ਤੋਂ ਹੀ ਇਸ ਪਾਰਟੀ ਲਈ ਬਹੁਤ ਕੰਮ ਕੀਤਾ ਗਿਆ ਹੈ ਅਤੇ ਆਪਣੇ ਇਲਾਕੇ ਵਿੱਚ ਵੀ ਲੋਕਾਂ ਲਈ ਬਹੁਤ ਕੰਮ ਕੀਤੇ ਗਏ ਹਨ। ਉੱਥੇ ਹੀ ਹੁਣ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਬਹੁਤ ਵੱਡਾ ਐਲਾਨ ਕੀਤਾ ਗਿਆ ਹੈ।

ਜਿੱਥੇ ਉਨ੍ਹਾਂ ਦੱਸਿਆ ਹੈ ਕਿ ਉਹਨਾਂ ਦੀ ਸਰਕਾਰ ਬਣਨ ਉਪਰ ਸਾਰੇ ਸਰਕਾਰੀ ਦਫਤਰਾਂ ਅੰਦਰ ਮੁੱਖ ਮੰਤਰੀ ਦੀ ਤਸਵੀਰ ਦੀ ਜਗ੍ਹਾ ਤੇ ਬਾਬਾ ਸਾਹਿਬ ਡਾਕਟਰ ਅੰਬੇਦਕਰ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ ਤਾਂ ਜੋ ਲੋਕ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਨਾ ਭੁਲਾ ਸਕਣ।

ਜਿੱਥੇ ਦੇਸ਼ ਆਜ਼ਾਦ ਕਰਾਉਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਵੱਲੋਂ 23 ਸਾਲ ਦੀ ਉਮਰ ਵਿਚ ਸ਼ਹਾਦਤ ਦਾ ਜਾਮ ਪੀ ਲਿਆ ਗਿਆ ਸੀ। ਉਥੇ ਹੀ ਬਾਬਾ ਸਾਹਿਬ ਡਾਕਟਰ ਅੰਬੇਦਕਰ ਵੱਲੋਂ ਵੀ ਦੇਸ਼ ਦੀ ਅਜ਼ਾਦੀ ਵਿੱਚ ਅਹਿਮ ਯੋਗਦਾਨ ਦਿੱਤਾ ਗਿਆ ਸੀ। ਇਸ ਲਈ ਹਰ ਜਗ੍ਹਾ ਉਪਰ ਉਨ੍ਹਾਂ ਦੀਆਂ ਤਸਵੀਰਾਂ ਵੀ ਲਗਾਈਆਂ ਜਾਣਗੀਆਂ। ਦਿੱਲੀ ਵਿੱਚ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਉਨ੍ਹਾਂ ਵੱਲੋਂ ਦਿੱਲੀ ਵਿੱਚ ਵੀ ਇਹ ਐਲਾਨ ਕੀਤਾ ਗਿਆ ਸੀ।