ਹੁਣ ਡਾ.ਐੱਸ.ਪੀ.ਸਿੰਘ ਓਬਰਾਏ ਬਾਰੇ ਆਈ ਅਜਿਹੀ ਖਬਰ ਸਾਰੇ ਪਾਸੇ ਹੋ ਰਹੀਆਂ ਫਿਰ ਸਿਫਤਾਂ

ਆਈ ਤਾਜ਼ਾ ਵੱਡੀ ਖਬਰ 

ਆਪਣੇ ਘਰ ਦੀਆਂ ਤੰ-ਗੀ-ਆਂ-ਤੁਰਸ਼ੀਆਂ ਦੇ ਚੱਲਦੇ ਹੋਏ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਵਿਦੇਸ਼ਾ ਵਿਚ ਜਾ ਕੇ ਜਿੱਥੇ ਭਾਰਤੀਆਂ ਵੱਲੋਂ ਭਾਰੀ ਮਿਹਨਤ ਅਤੇ ਮੁਸ਼ੱਕਤ ਕੀਤੀ ਜਾਂਦੀ ਹੈ, ਤਾਂ ਜੋ ਆਪਣੇ ਪਰਿਵਾਰ ਨੂੰ ਸਾਰੀਆਂ ਖੁਸ਼ੀਆਂ ਦਿੱਤੀਆਂ ਜਾ ਸਕਣ। ਉਥੇ ਹੀ ਕੁਝ ਵਿਅਕਤੀ ਵਿਦੇਸ਼ਾਂ ਵਿਚ ਕਿਸੇ ਨਾ ਕਿਸੇ ਕਾਰਨ ਮੁਸੀਬਤ ਵਿਚ ਫਸ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰ ਕੋਲੋਂ ਹਮੇਸ਼ਾ ਲਈ ਵੀ ਹੋਣਾ ਪੈਂਦਾ ਹੈ। ਵਿਦੇਸ਼ਾਂ ਵਿੱਚ ਫਸੇ ਹੋਏ ਅਜਿਹੇ ਲੋਕਾਂ ਲਈ ਮਸੀਹਾ ਬਣ ਕੇ ਸਾਹਮਣੇ ਆਉਣ ਵਾਲੇ ਡਾਕਟਰ ਐਸਪੀ ਸਿੰਘ ਓਬਰਾਏ ਹਮੇਸ਼ਾਂ ਚਰਚਾ ਵਿੱਚ ਬਣੇ ਰਹਿੰਦੇ ਹਨ।

ਹੁਣ ਡਾ.ਐੱਸ.ਪੀ.ਸਿੰਘ ਓਬਰਾਏ ਬਾਰੇ ਆਈ ਅਜਿਹੀ ਖਬਰ ਸਾਹਮਣੇ ਸਾਰੇ ਪਾਸੇ ਫਿਰ ਸਿਫਤਾਂ ਹੋ ਰਹੀਆਂ ਹਨ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾਕਟਰ ਐਸਪੀ ਸਿੰਘ ਓਬਰਾਏ ਵੱਲੋਂ ਜਿਥੇ ਵਿਦੇਸ਼ਾਂ ਵਿੱਚ ਬੇਸਹਾਰਾ ਅਤੇ ਮਜਬੂਰ ਲੋਕਾਂ ਦੀ ਮਦਦ ਕੀਤੀ ਹੈ। ਜੋ ਆਪਣੀ ਜ਼ਿੰਦਗੀ ਨੂੰ ਜਿਉਣ ਬਾਰੇ ਆਸ ਹੀ ਛੱਡ ਦਿੰਦੇ ਹਨ। ਬਹੁਤ ਸਾਰੀਆਂ ਜਿੰਦਗੀਆਂ ਨੂੰ ਬਚਾ ਕੇ ਵਾਪਸ ਉਨ੍ਹਾਂ ਦੇ ਘਰ ਪਹੁੰਚਾਉਣ ਵਾਲੇ ਇਸ ਮਸੀਹਾ ਵੱਲੋਂ ਇਕ ਵਾਰ ਫਿਰ ਤੋਂ ਇੱਕ ਘਰ ਦੇ ਚਿਰਾਗ ਨੂੰ ਬਚਾਇਆ ਗਿਆ ਹੈ। ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੁਬਈ ਵਿਚ ਮੁਸ਼ਕਲ ਘੜੀ ਦੇ ਵਿੱਚ ਗੁਜ਼ਰ ਰਹੇ ਇਕ ਹੋਰ ਵਿਅਕਤੀ ਦੀ ਜ਼ਿੰਦਗੀ ਬਚਾਈ ਹੈ।

ਪਿਛਲੇ ਕੁਝ ਸਮੇਂ ਤੋਂ ਜਿੱਥੇ ਦੁਬਈ ਦੀ ਇੱਕ ਜੇਲ ਵਿਚ ਸੋਹਣ ਲਾਲ ਨਾਮ ਦਾ ਵਿਅਕਤੀ ਆਪਣੀ ਮੌਤ ਦਾ ਇੰਤਜ਼ਾਰ ਕਰ ਰਿਹਾ ਸੀ, ਜਿਸ ਨੂੰ ਉਥੋਂ ਦੀ ਸਰਕਾਰ ਵੱਲੋਂ ਫਾਂਸੀ ਦੀ ਸਜ਼ਾ ਜਾਰੀ ਕੀਤੀ ਗਈ ਸੀ। ਉੱਥੇ ਹੀ ਇਸ ਨੌਜਵਾਨ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਮੌਤ ਦੀ ਸਜ਼ਾ ਭੁਗਤ ਰਹੇ ਸੋਹਨ ਲਾਲ ਨੂੰ ਆਪਣੇ ਕੋਲੋਂ ਬਲੱਡ ਮਨੀ ਦੇ ਕੇ ਮੌਤ ਦੇ ਮੂੰਹ ਵਿੱਚੋਂ ਬਚਾ ਲਿਆ ਹੈ ।

ਆਪਣੀ ਜ਼ਿੰਦਗੀ ਬਚਾਉਣ ਵਾਸਤੇ ਸੋਹਣ ਲਾਲ ਵੱਲੋਂ ਡਾਕਟਰ ਉਬਰਾਏ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਹੈ ਜਿਨ੍ਹਾਂ ਦੀ ਬਦੌਲਤ ਉਹ ਇੱਕ ਵਾਰ ਫਿਰ ਤੋਂ ਦੁਨੀਆ ਵਿੱਚ ਆਪਣੀ ਜਿੰਦਗੀ ਬਤੀਤ ਕਰ ਸਕਦਾ ਹੈ। ਸੋਹਣ ਲਾਲ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਿਤ ਪਿੰਡ ਜੈਨਪੁਰ ਦਾ ਨਿਵਾਸੀ ਹੈ। ਡਾ. ਉਬਰਾਏ ਦੇ ਇਸ ਸ਼ਲਾਘਾਯੋਗ ਕਦਮ ਦੀ ਸਾਰੇ ਪਾਸੇ ਇਕ ਵਾਰ ਫਿਰ ਤੋਂ ਚਰਚਾ ਹੋ ਰਹੀ ਹੈ।