ਹੁਣ ਪੰਜਾਬ ਇਥੇ ਵਾਪਰੀ ਬੇਅਦਬੀ ਦੀ ਇਹ ਘਟਨਾ – ਪੁਲਸ ਕਰ ਰਹੀ ਦੋਸ਼ੀਆਂ ਦੀ ਭਾਲ

ਆਈ ਤਾਜਾ ਵੱਡੀ ਖਬਰ 

ਪਿਛਲੇ ਕੁਝ ਸਮੇਂ ਤੋਂ ਜਿੱਥੇ ਚੋਣਾਂ ਦੇ ਮਾਹੌਲ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਵਿੱਚ ਲਗਾਤਾਰ ਸਿਆਸਤ ਗਰਮਾਈ ਹੋਈ ਹੈ। ਉਥੇ ਹੀ ਆਏ ਦਿਨ ਵਾਪਰਨ ਵਾਲੀਆ ਬੇਅਦਬੀ ਦੀਆਂ ਘਟਨਾਵਾਂ ਵਿਚ ਵੀ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਇਸੇ ਮਹੀਨੇ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਸੇਵਾਦਾਰਾਂ ਵੱਲੋਂ ਕਾਬੂ ਕੀਤਾ ਗਿਆ ਸੀ ਅਤੇ ਭੀੜ ਵੱਲੋਂ ਕੁੱਟਮਾਰ ਦੇ ਵਿੱਚ ਉਸ ਦੀ ਮੌਤ ਹੋ ਗਈ ਸੀ। ਉਥੇ ਹੀ ਇਸ ਤੋਂ ਬਾਅਦ ਬਹੁਤ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਸੂਬੇ ਅੰਦਰ ਸਾਹਮਣੇ ਆ ਚੁੱਕੀਆਂ ਹਨ। ਜਿੱਥੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਅਤੇ ਉਨ੍ਹਾਂ ਵੱਲੋਂ ਅਜਿਹੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਜਾਂਦੀ ਹੈ।ਉਥੇ ਹੀ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਦਾ ਮਾਹੌਲ ਵੀ ਪੈਦਾ ਹੋ ਗਿਆ ਹੈ।

ਹੁਣ ਪੰਜਾਬ ਵਿੱਚ ਇੱਥੇ ਬੇਅਦਬੀ ਦੀ ਘਟਨਾ ਵਾਪਰੀ ਹੈ ਉਥੇ ਪੁਲੀਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੋਈ ਬੇਅਦਬੀ ਦੀ ਘਟਨਾ ਜਲੰਧਰ ਤੋਂ ਸਾਹਮਣੇ ਆਈ ਹੈ ਜਿੱਥੇ ਜਲੰਧਰ ਕੈਂਟ ਦੇ ਵਿਚ ਇਕ ਸ਼ਿਵ ਮੰਦਰ ਵਿੱਚ ਕੁਝ ਲੋਕਾਂ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਪ੍ਰਾਚੀਨ ਮੰਦਰ ਰਾਮ ਬਾਗ ਵਿਖੇ ਸ਼ਮਸ਼ਾਨਘਾਟ ਕੋਲ ਬਣਾਇਆ ਗਿਆ ਹੈ। ਉੱਥੇ ਹੀ ਇਸ ਮੰਦਰ ਵਿੱਚ ਕਦੇ ਵੀ ਤਾਲਾ ਨਹੀਂ ਲਗਾਇਆ ਗਿਆ ਜੋ ਰਾਤ ਦੇ ਸਮੇਂ ਵੀ ਖੁੱਲ੍ਹਾ ਰਹਿੰਦਾ ਹੈ। ਉੱਥੇ ਹੀ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਮੰਦਰ ਵਿੱਚੋਂ ਸਿਵਲਿੰਗ ਹੀ ਚੁੱਕ ਲਿਆ ਗਿਆ ਹੈ।

ਜਿੱਥੇ ਇਨ੍ਹਾਂ ਵਿਅਕਤੀਆਂ ਵੱਲੋਂ ਸ਼ਿਵ ਲਿੰਗ ਦੀ ਬੇਅਦਬੀ ਕੀਤੀ ਗਈ ਹੈ ਉੱਥੇ ਹੀ ਹੁਣ ਮੰਦਰ ਵਿੱਚ ਇਸ ਜਗ੍ਹਾ ਤੇ ਅਸਥਾਈ ਸ਼ਿਵਲਿੰਗ ਸਥਾਪਤ ਕੀਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਅਸ਼ੋਕ ਕੁਮਾਰ ਨੇ ਦੱਸਿਆ ਕਿ ਜਿੱਥੇ ਉਹ ਇਸ ਮੰਦਰ ਵਿੱਚ ਕੈਸ਼ੀਅਰ ਦੇ ਤੌਰ ਤੇ ਕੰਮ ਕਰਦੇ ਹਨ ਉਥੇ ਹੀ ਮੰਦਰ ਵਿੱਚ ਸੇਵਾਦਾਰ ਵਜੋਂ ਵੀ ਕੰਮ ਕਰ ਰਹੇ ਹਨ।

ਜਦੋਂ ਉਹ ਰਾਤ ਦੇ ਸਮੇਂ ਆਪਣੇ ਘਰ ਚਲੇ ਗਏ ਸਨ ਤਾਂ ਉਸ ਸਮੇਂ ਮੰਦਰ ਖੁੱਲ੍ਹਾ ਸੀ ਉਸ ਤੋਂ ਬਾਅਦ ਇਨ੍ਹਾਂ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਮੰਦਿਰ ਪਹੁੰਚੇ ਤੇ ਉਨ੍ਹਾਂ ਵੱਲੋਂ ਦੇਖਿਆ ਗਿਆ ਕਿ ਮੰਦਰ ਵਿੱਚੋਂ ਸ਼ਿਵਲਿੰਗ ਅਤੇ ਚਾਂਦੀ ਦੇ ਗਹਿਣੇ ਚੋਰੀ ਹੋ ਗਏ ਸਨ। ਲੋਕਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਜਲਦ ਤੋਂ ਜਲਦ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਵੱਲੋਂ ਸੜਕ ਉਪਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।