ਹੁਣ ਪੰਜਾਬ ਚ ਇਥੇ ਇਹਨਾਂ ਲੋਕਾਂ ਲਈ ਹੋ ਗਿਆ ਇਹ ਐਲਾਨ – ਜਨਤਾ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿੱਥੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਟੈਸਟ ਕਰਨ ਦੀ ਸਮਰੱਥਾ ਨੂੰ ਵਧਾਇਆ ਗਿਆ ਹੈ। ਉੱਥੇ ਹੀ ਹੁਣ ਤੱਕ ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਦਾ ਕਰੋੜਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਵਿਚ ਬਹੁਤ ਸਾਰੀਆਂ ਸਿਹਤ ਸਹੂਲਤਾਂ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਹਨ ਅਤੇ ਨਵੀਆਂ ਯੋਜਨਾਵਾਂ ਵੀ ਉਲੀਕੀਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਭਰਪੂਰ ਫਾਇਦਾ ਪੰਜਾਬ ਦੇ ਗਰੀਬ ਵਰਗ ਦੇ ਲੋਕਾਂ ਨੂੰ ਹੋ ਸਕੇ। ਤੇ ਹਰ ਕੋਈ ਇਨ੍ਹਾਂ ਸਹੂਲਤਾਂ ਦਾ ਫਾਇਦਾ ਉਠਾ ਸਕੇ।

ਹੁਣ ਪੰਜਾਬ ਵਿੱਚ ਇੱਥੇ ਇਨ੍ਹਾਂ ਲੋਕਾਂ ਲਈ ਇਹ ਵੱਡਾ ਐਲਾਨ ਹੋ ਗਿਆ ਹੈ। ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਜਿਥੇ ਟੀ.ਬੀ. ਦੇ ਮਰੀਜ਼ਾਂ ਦਾ ਮੁਫ਼ਤ ਵਿੱਚ ਇਲਾਜ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਛੇ ਤੋਂ ਨੌਂ ਮਹੀਨਿਆਂ ਦੀ ਦਵਾਈ ਵੀ ਮੁਫ਼ਤ ਵਿੱਚ ਜਾਰੀ ਕੀਤੀ ਜਾਂਦੀ ਹੈ। ਉੱਥੇ ਹੀ ਹੁਣ ਅੰਮ੍ਰਿਤਸਰ ਦੇ ਵਿਚ ਜ਼ਿਲ੍ਹੇ ਦੇ ਸਾਰੇ ਟੀ ਬੀ ਦੇ ਮਰੀਜ਼ਾਂ ਨੂੰ ਐੱਫ ਡੀ ਸੀ ਸਕੀਮ ਦੇ ਤਹਿਤ ਵਿਭਾਗ ਨੇ ਵਰਲਡ ਹੈਲਥ ਪਾਰਟਨਰਜ਼ ਦੇ ਸਹਿਯੋਗ ਸਦਕਾ ਟੀਬੀ ਦੀ ਦਵਾਈ ਮੁਫਤ ਵਿੱਚ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਵਿਸ਼ਵ ਸਿਹਤ ਸਹਿਯੋਗੀ ਸੰਗਠਨ ਵੱਲੋਂ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਹੁਣ 6 ਮਹੀਨਿਆਂ ਤੱਕ ਟੀ ਬੀ ਤੇ ਮਰੀਜ਼ਾਂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੁਫ਼ਤ ਵਿਚ ਦਵਾਈਆਂ ਮੁਹਈਆ ਕਰਵਾਈਆਂ ਜਾਣਗੀਆਂ। ਇਸ ਬਾਰੇ ਗੱਲਬਾਤ ਕਰਦੇ ਹੋਏ ਜ਼ਿਲ੍ਹੇ ਦੇ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਨੇ ਦੱਸਿਆ ਹੈ ਕਿ ਇਸ ਯੋਜਨਾ ਦੇ ਤਹਿਤ ਵਿਸ਼ਵ ਸਿਹਤ ਸਹਿਯੋਗੀ ਸੰਗਠਨ ਵੱਲੋਂ ਜ਼ਿਲ੍ਹੇ ਅੰਦਰ ਟੀ ਬੀ ਦੀ ਰੋਕਥਾਮ ਲਈ ਮਰੀਜ਼ਾਂ ਵਾਸਤੇ ਆਪਣੀਆਂ ਸੇਵਾਵਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਜਿਸ ਸਦਕਾ ਹੁਣ ਪ੍ਰਾਈਵੇਟ ਹਸਪਤਾਲਾਂ ਦੇ ਵਿਚ ਵੀ ਮਰੀਜ਼ ਬੇਝਿਜਕ ਹੋ ਕੇ ਆਪਣਾ ਇਲਾਜ ਕਰਵਾ ਸਕਣਗੇ। ਉੱਥੇ ਹੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਇਸ ਯੋਜਨਾ ਦਾ ਟੀ ਬੀ ਤੋਂ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਨੂੰ ਫਾਇਦਾ ਵਰਲਡ ਹੈਲਥ ਸਹਿਯੋਗ ਸੰਗਠਨ ਦੇ ਸਹਿਯੋਗ ਸਦਕਾ ਮਿਲ ਸਕੇਗਾ। ਟੀ ਬੀ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਿੱਤੀਆਂ ਜਾਣਗੀਆਂ।