ਹੁਣ ਪੰਜਾਬ ਚ ਇਥੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਲਈ ਲੱਗੀ ਇਹ ਪਾਬੰਦੀ – ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਉਥੇ ਹੀ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਕਾਇਮ ਰਹਿਣ ਲਈ, ਅਤੇ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕਈ ਜ਼ਿਲਿਆਂ ਵਿੱਚ ਪਾਬੰਦੀਆਂ ਲਗਾਇਆ ਜਾ ਰਹੀਆਂ ਹਨ। ਉੱਥੇ ਹੀ ਕੁਝ ਅਜਿਹੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਹਨ ਜਿਸ ਦੇ ਸਿੱਟੇ ਨੁਕਸਾਨਦਾਇਕ ਹੁੰਦੇ ਹਨ। ਸੂਬੇ ਅੰਦਰ ਵੱਖ-ਵੱਖ ਜ਼ਿਲਿਆਂ ਅੰਦਰ ਪਹਿਲਾਂ ਵੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।

ਤਾਂ ਜੋ ਕਿਸੇ ਵੀ ਅਣਹੋਣੀ ਨੂੰ ਹੋਣ ਤੋਂ ਰੋਕਿਆ ਜਾ ਸਕੇ। ਕਿਉਂਕਿ ਕਈ ਵਾਰ ਕੁਝ ਅਜਿਹੇ ਅਨਸਰ ਗਲਤ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਮੌਕੇ ਦੀ ਭਾਲ ਵਿੱਚ ਰਹਿੰਦੇ ਹਨ। ਸੂਬੇ ਦੀ ਸੁਰੱਖਿਆ ਦੇ ਮੱਦੇਨਜ਼ਰ ਹੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਇੱਥੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਧੀਕ ਜਿਲ੍ਹਾ ਮਜਿਸਟਰੇਟ ਜਸਵੀਰ ਸਿੰਘ ਜਲੰਧਰ ਨੇ ਮੌਸਮ ਅਤੇ ਫਸਲਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅ-ਪ-ਰਾ-ਧਿ-ਕ ਚੋਣ ਜਾਬਤਾ ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਲੰਧਰ ਜਿਲੇ ਦੀ ਹੱਦ ਅੰਦਰ ਕਣਕ ਦੀ ਕਟਾਈ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕਰਨ ਉੱਪਰ ਰੋਕ ਲਗਾ ਦਿੱਤੀ ਹੈ। ਇਹ ਪਾਬੰਦੀ ਜਿਲੇ ਦੀ ਹੱਦ ਅੰਦਰ ਹੀ 31 ਮਈ ਤਕ ਜਾਰੀ ਰਹੇਗੀ। ਹੁਣ ਜਲੰਧਰ ਜ਼ਿਲ੍ਹੇ ਅੰਦਰ ਕੰਬਾਇਨਾਂ ਨਾਲ ਕਟਾਈ ਜਾਰੀ ਕੀਤੀ ਗਈ ਹਦਾਇਤਾਂ ਦੇ ਅਨੁਸਾਰ ਨਹੀਂ ਕੀਤੀ ਜਾਵੇਗੀ।

ਜਿਸ ਕੋਲ ਬੀ. ਆਈ ਐਸ ਦਾ ਸਰਟੀਫਿਕੇਟ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ 24 ਘੰਟੇ ਕੰਮ ਕਰਨ ਵਾਲੀ ਕੰਬਾਇਨ ਰਾਤ ਦੇ ਸਮੇਂ ਅਨੁਸਾਰ ਕਣਕ ਦੀ ਕਟਾਈ ਸਹੀ ਨਮੀ ਦੀ ਮਾਤਰਾ ਅਨੁਸਾਰ ਨਹੀਂ ਕਰਦੀਆਂ। ਰਾਤ ਸਮੇਂ ਕਟਾਈ ਕਰਨ ਨਾਲ ਕਣਕ ਵਿਚ ਨਮੀ ਵੱਧ ਰਹਿੰਦੀ ਹੈ ਜਿਸ ਨਾਲ ਖਰੀਦ ਏਜੰਸੀਆਂ ਨੂੰ ਕਣਕ ਨੂੰ ਖਰੀਦਣ ਤੋਂ ਅਸਮਰਥ ਹੋ ਜਾਂਦੀਆਂ ਹਨ ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੂਬੇ ਅੰਦਰ 10 ਅਪ੍ਰੈਲ ਤੋਂ ਕਣਕ ਦੀ ਖਰੀਦ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।