ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਨੇ ਜਿੱਥੇ ਸਾਰੀ ਦੁਨੀਆ ਵਿਚ ਭਾਰੀ ਤਬਾਹੀ ਮਚਾਈ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਚੀਨ ਤੋਂ ਸ਼ੁਰੂ ਹੋਣ ਵਾਲੀ ਇਹ ਕਰੋਨਾ ਸਾਰੇ ਦੇਸ਼ਾਂ ਵਿੱਚ ਫੈਲ ਗਈ ਸੀ। ਜਿਸ ਕਾਰਨ ਸਾਰੇ ਦੇਸ਼ਾਂ ਵੱਲੋਂ ਅਪਣੀ ਸਰਹੱਦਾਂ ਤੇ ਸੁਰੱਖਿਆ ਨੂੰ ਵਧਾਉਂਦੇ ਹੋਏ ਹਵਾਈ ਉਡਾਣਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਸਦਕਾ ਇਸ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ। ਉੱਥੇ ਹੀ ਸਾਰੇ ਦੇਸ਼ਾਂ ਵਿੱਚ ਇਸ ਦਾ ਟੀਕਾਕਰਨ ਵੀ ਆਰੰਭ ਕਰ ਦਿੱਤਾ ਗਿਆ ਸੀ। ਬੜੀ ਮੁਸ਼ਕਲ ਨਾਲ ਕਰੋਨਾ ਕੇਸਾਂ ਵਿੱਚ ਕਾਬੂ ਪਾਇਆ ਗਿਆ ਹੈ।
ਕਈ ਦੇਸ਼ਾਂ ਵਿੱਚ ਕਰੋਨਾ ਦੀ ਲਹਿਰ ਮੁੜ ਤੋਂ ਸ਼ੁਰੂ ਹੋ ਗਈ ਹੈ। ਉੱਥੇ ਹੀ ਹੁਣ ਪੰਜਾਬ ਵਿੱਚ ਇੱਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਸੋਚਾਂ ਵਿੱਚ ਪੈ ਗਈ ਹੈ। ਪੰਜਾਬ ਵਿਚ ਅਜੇ ਕਰੋਨਾ ਨੂੰ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਗਈ ਕੇ ਉੱਥੇ ਹੁਣ ਡੇਂਗੂ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਹਾਂਨਗਰ ਲੁਧਿਆਣੇ ਵਿਚ ਲਗਾਤਾਰ ਕਰੋਨਾ ਤੋਂ ਬਾਅਦ ਡੇਂਗੂ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਕਾਰਨ ਲੋਕਾਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
ਲੁਧਿਆਣਾ ਜਿਲੇ ਵਿਚ ਵਧੇ ਹੋਏ ਡੇਂਗੂ ਦੇ ਮਰੀਜ਼ਾਂ ਨੂੰ ਦੇਖਦੇ ਹੋਏ ਵੱਖ-ਵੱਖ ਵਾਰਡਾਂ ਦੇ ਵਿਚ ਫੌਗਿੰਗ ਕੀਤੀ ਜਾ ਰਹੀ ਹੈ ਤਾਂ ਜੋ ਡੈਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਜ਼ਿਲ੍ਹੇ ਅੰਦਰ ਅਜੇ ਵੀ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉੱਥੇ ਹੀ ਡੇਂਗੂ ਵੀ ਹੁਣ ਸ਼ਹਿਰ ਵਿਚ ਤਬਾਹੀ ਮਚਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਕੌਂਸਲਰ ਵੱਲੋਂ ਹਫਤੇ ਵਿੱਚ ਪੰਜ ਦਿਨ ਹੰਡ ਮਸ਼ੀਨਾਂ ਨਾਲ ਸਪਰੇਅ ਕੀਤੀ ਜਾ ਰਹੀ ਹੈ। ਜਿਸ ਸਦਕਾ ਇਸ ਡੇਂਗੂ ਨੂੰ ਠੱਲ੍ਹ ਪਾਈ ਜਾ ਸਕੇ। ਸ਼ਨੀਵਾਰ ਨੂੰ ਲੁਧਿਆਣਾ ਦੇ ਤਾਜਪੁਰ ਰੋਡ, ਹੈਬੋਵਾਲ, ਸਿਵਲ ਲਾਈਨ , ਤੇ ਸ਼ਿਮਲਾਪੁਰੀ ਵਿੱਚ ਸਾਹਮਣੇ ਆਉਣ ਵਾਲੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 67 ਹੋ ਚੁੱਕੀ ਹੈ।
ਇਨ੍ਹਾਂ ਮਰੀਜ਼ਾਂ ਵਿੱਚ 57 ਲੁਧਿਆਣਾ ਸ਼ਹਿਰ ਨਾਲ ਸਬੰਧਿਤ ਹਨ। ਉਥੇ ਹੀ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋਣ ਵਾਲੀ ਬਰਸਾਤ ਕਾਰਨ ਡੇਂਗੂ ਦਾ ਖਤਰਾ ਵਧੇਰੇ ਪੈਦਾ ਹੋ ਗਿਆ ਹੈ। ਇਸ ਲਈ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੀ ਅਹਿਤਿਆਤ ਵਰਤਣ ਦੇ ਆਦੇਸ਼ ਦਿੱਤੇ ਗਏ ਹਨ।
Previous Postਕੁੜੀ ਨੂੰ ਮਿਲਣ ਗਏ ਮੁੰਡੇ ਦੀ ਮੌਤ ਬਾਰੇ ਆਖਰ ਹੋਇਆ ਇਹ ਵੱਡਾ ਖੁਲਾਸਾ ਇਹ ਸੀ ਪੂਰਾ ਮਾਮਲਾ
Next Postਹੁਣੇ ਹੁਣੇ ਵਾਪਰਿਆ ਕਹਿਰ ਮਚੀ ਭਾਰੀ ਤਬਾਹੀ 3 ਮੰਜਿਲਾਂ ਇਮਾਰਤ ਡਿੱਗੀ ਬਚਾਅ ਕਾਰਜ ਜੋਰਾਂ ਤੇ ਜਾਰੀ