ਹੁਣ ਪੰਜਾਬ ਸਰਕਾਰ ਨੇ ਸਕੂਲਾਂ ਲਈ ਲੈ ਲਿਆ ਇਹ ਵੱਡਾ ਫੈਸਲਾ – ਕੀਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਜਿਥੇ ਪਿਛਲੇ ਸਾਲ ਮਾਰਚ ਤੋਂ ਬੰਦ ਕੀਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਜਿੱਥੇ ਕਰੋਨਾ ਦੇ ਚਲਦੇ ਹੋਏ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਹੈ ਅਤੇ ਸਲੇਬਸ ਵਿੱਚ ਭਾਰੀ ਕਟੌਤੀ ਕੀਤੀ ਗਈ ਸੀ। ਤਾਂ ਜੋ ਬੱਚੇ ਮਾਨਸਿਕ ਤੌਰ ਤੇ ਪ-ਰੇ-ਸ਼ਾ-ਨ ਨਾ ਹੋਣ। ਉਥੇ ਹੀ ਬੱਚਿਆਂ ਦੇ ਵਿੱਦਿਅਕ ਅਦਾਰਿਆਂ ਨੂੰ ਸਮਾਰਟ ਸਕੂਲ ਵਜੋਂ ਵੀ ਤਬਦੀਲ ਕਰ ਦਿੱਤਾ ਗਿਆ। ਤਾਂ ਜੋ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਪ੍ਰਾਪਤ ਹੋ ਸਕਣ। ਜਿੱਥੇ ਵਿਦਿਆਰਥੀਆਂ ਲਈ ਸਮਾਰਟ ਕਲਾਸ ਰੂਮ ਬਣਾਏ ਗਏ ਅਤੇ ਉਨ੍ਹਾਂ ਦੀ ਸਹੂਲਤ ਦਾ ਹਰ ਇਕ ਸਮਾਨ ਮੁਹਾਇਆ ਕਰਵਾਇਆ ਗਿਆ ਹੈ।

ਹੁਣ ਪੰਜਾਬ ਸਰਕਾਰ ਨੇ ਸਕੂਲਾਂ ਲਈ ਇਹ ਵੱਡਾ ਫੈਸਲਾ ਲਿਆ ਹੈ ਜਿਸ ਬਾਰੇ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਮੰਤਰੀ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸ ਨੂੰ ਬਣਾਉਣ ਤੋਂ ਬਾਅਦ ਹੁਣ ਸਮਾਰਟ ਸਟਾਫ ਰੂਮ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸਟਾਫ ਰੂਮ ਵਿੱਚ ਵਧੀਆ ਫਰਨੀਚਰ, ਦਰਵਾਜ਼ਿਆਂ ਨੂੰ ਅਕਰਸਿਤ ਕਰਵਾਉਣ ਲਈ ਪੇਂਟ ਕਰਵਾਇਆ ਜਾਵੇਗਾ । ਜਿਨ੍ਹਾਂ ਵਿੱਚ ਮਹਾਨ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ, ਸਟਾਫ਼ ਦੇ ਜ਼ਰੂਰੀ ਸਮਾਨ ਲਈ ਲਾਕਰ ਅਤੇ ਅਲਮਾਰੀਆਂ ਦੀ ਸੁਵਿਧਾ ਵੀ ਉਪਲਬਧ ਹੋਵੇਗੀ,ਬਿਜਲੀ ਦੀ ਵਰਤੋਂ ਵੀ ਸਚੁੱਜੇ ਢੰਗ ਨਾਲ ਕੀਤੀ ਜਾਵੇਗੀ।

ਸੂਬੇ ਦੇ ਸਮੂਹ 3638 ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲ ਦੇ ਸਟਾਫ ਰੂਮ ਨੂੰ ਨਵਾਂ ਰੂਪ ਦੇਣ ਲਈ 3000 ਰੁਪਏ ਪ੍ਰਤੀ ਸਟਾਫ ਨੂੰ ਫੰਡ ਜਾਰੀ ਕੀਤੇ ਗਏ ਹਨ। ਉਥੇ ਹੀ ਬਾਕੀ ਪ੍ਰਬੰਧ ਸਕੂਲਾਂ ਵੱਲੋਂ ਆਪਣੇ ਸਰੋਤਾਂ ਤੋਂ ਕੀਤਾ ਜਾਵੇਗਾ। ਸਮਾਰਟ ਸਕੂਲ ਨੀਤੀ ਦੇ ਹੇਠ ਹੁਣ ਤਕ ਲਗਭਗ 70 ਫੀਸਦੀ ਸਰਕਾਰੀ ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ।

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਹੁਕਮਾਂ ਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਸਟਾਫ਼ ਨੂੰ ਪ੍ਰਭਾਵਸ਼ਾਲੀ ਦਿੱਖ ਦੇਣ ਲਈ 1.09 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਿੰਗਲਾ ਨੇ ਇਹ ਕਦਮ ਵੱਖ ਵੱਖ ਮੀਟਿੰਗਾਂ ਦੌਰਾਨ ਸਕੂਲ ਮੁਖੀਆਂ ਵੱਲੋਂ ਸਮਾਰਟ ਸਕੂਲ ਕਲਾਸ ਰੂਮਜ਼ ਦੀ ਤਰਜ ਤੇ ਦਿੱਤੇ ਗਏ ਸੁਝਾਵਾਂ ਦੇ ਮੱਦੇਨਜ਼ਰ ਚੁੱਕਿਆ ਹੈ।