ਹੁਣ ਲੁਧਿਆਣਾ ਚ ਹੋਈ ਇਹ ਵੱਡੀ ਬੇਅਦਬੀ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਨੂੰ ਸ਼ਾਮ ਦੇ ਸਮੇਂ ਇਕ ਦੋਸ਼ੀ ਵੱਲੋਂ ਬੇਅਦਬੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਸੀ। ਜਿਸ ਨੂੰ ਮੌਕੇ ਤੇ ਮੌਜੂਦ ਸੇਵਾਦਾਰਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ ਅਤੇ ਭੀੜ ਵੱਲੋਂ ਕੁੱਟਮਾਰ ਦੇ ਦੌਰਾਨ ਹੀ ਉਸ ਦੀ ਮੌਤ ਹੋ ਗਈ ਸੀ। ਉਸ ਤੋਂ ਅਗਲੇ ਦਿਨ ਹੀ ਐਤਵਾਰ ਦੀ ਸਵੇਰ ਨੂੰ ਕਪੂਰਥਲਾ ਅਧੀਨ ਆਉਣ ਵਾਲੇ ਪਿੰਡ ਨਿਜ਼ਾਮਪੁਰ ਵਿੱਚ ਵੀ ਇੱਕ ਅਜਿਹੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਉਥੇ ਵੀ ਇਸੇ ਤਰਾਂ ਹੀ ਦੋਸ਼ੀ ਨੂੰ ਭੀੜ ਵੱਲੋਂ ਗੁੱਸੇ ਵਿੱਚ ਕੁੱਟ ਕੇ ਮਾਰ ਦਿੱਤਾ ਗਿਆ। ਇਨ੍ਹਾਂ ਘਟਨਾਵਾਂ ਨੂੰ ਦੇਖਦੇ ਹੋਏ ਸੂਬੇ ਵਿੱਚ ਹਲਾਤਾਂ ਨੂੰ ਵਿਗੜਨ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਹਾਈ ਅਲਰਟ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਤਾਂ ਜੋ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ।

ਹੁਣ ਲੁਧਿਆਣਾ ਵਿਚ ਵੀ ਬੇਅਦਬੀ ਹੋਈ ਹੈ ਜਿਥੇ ਇਸ ਵੇਲੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਾਰ ਫਿਰ ਤੋਂ ਲੋਕਾਂ ਵਿੱਚ ਉਸ ਸਮੇਂ ਗੁੱਸਾ ਭੜਕ ਗਿਆ ਜਦੋਂ ਲੁਧਿਆਣਾ ਦੇ ਵਿੱਚ ਵੀ ਬੇਅਦਬੀ ਦੀ ਘਟਨਾ ਸਾਹਮਣੇ ਆਈ। ਪੰਜਾਬ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਲੁਧਿਆਣਾ ਦੇ ਵਿੱਚ ਜਿੱਥੇ ਹਿੰਦੂ ਧਾਰਮਿਕ ਗ੍ਰੰਥਾਂ ਦੇ ਕੁਝ ਖੰਡਿਤ ਅੰਗ ਮਿਲੇ ਹਨ। ਜੋ ਪੁਲਸ ਕਮਿਸ਼ਨਰ ਦੇ ਦਫਤਰ ਸਾਹਮਣੇ ਮਿਲੇ ਹਨ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਹਿੰਦੂ ਭਾਈਚਾਰੇ ਵਿਚ ਰੋਸ ਪੈਦਾ ਹੋ ਗਿਆ ਹੈ ਅਤੇ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ, ਗੋਰਾ ਥਾਪਰ ਅਤੇ ਅਮਿਤ ਅਰੋੜਾ ਘਟਨਾ ਸਥਾਨ ਤੇ ਪਹੁੰਚੇ ਹਨ। ਜਿਨ੍ਹਾਂ ਵੱਲੋਂ ਇਹਨਾਂ ਸਾਰੀਆਂ ਚੀਜ਼ਾਂ ਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ।

ਉਥੇ ਹੀ ਸ਼ਿਵ ਸੈਨਿਕਾ ਦੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸੂਬੇ ਅੰਦਰ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਚੌਕਸੀ ਵਰਤਣੀ ਚਾਹੀਦੀ ਹੈ ਅਤੇ ਸਾਹਮਣੇ ਆਉਣ ਵਾਲੇ ਅਜਿਹੇ ਮਾਮਲਿਆਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰ ਸਕੇ। ਪੁਲੀਸ ਵੱਲੋਂ ਜਿਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।