ਆਈ ਤਾਜ਼ਾ ਵੱਡੀ ਖਬਰ
ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ 3 ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਹੈ। ਉਸ ਸਮੇਂ ਤੋਂ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਜਿੱਥੇ ਸੂਬਾ ਪੱਧਰ ਤੇ ਸੰਘਰਸ਼ ਕੀਤਾ ਜਾ ਰਿਹਾ ਸੀ। ਉਥੇ ਹੀ ਸਾਰੇ ਸੂਬਿਆਂ ਦੇ ਕਿਸਾਨਾਂ ਵੱਲੋਂ ਪਿਛਲੇ ਸਾਲ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਸ਼ੁਰੂ ਕੀਤਾ ਗਿਆ ਸੀ, ਜੋ ਅੱਜ ਤੱਕ ਨਿਰੰਤਰ ਜਾਰੀ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਉਥੇ ਹੀ ਕਿਸਾਨਾਂ ਦੀ ਮੰਗ ਹੈ ਕੇ ਇਹਨਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕੀਤਾ ਜਾਵੇ। ਇਸ ਕਿਸਾਨੀ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਦੇਸ਼-ਵਿਦੇਸ਼ ਵਿੱਚ ਬੈਠੇ ਪੰਜਾਬੀਆਂ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ।
ਹੁਣ ਸਿੰਘੂ ਬਾਰਡਰ ਤੇ ਕੁੰਡੀਆਂ ਦੇ ਸਿੰਗ ਫਸਣਗੇ। ਜਿਸ ਬਾਰੇ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਿਸਾਨੀ ਸੰਘਰਸ਼ ਨੂੰ ਪੰਜਾਬ ਦੇ ਗਾਇਕਾਂ, ਅਦਾਕਾਰਾ ਅਤੇ ਖਿਡਾਰੀਆਂ ਅਤੇ ਹਰ ਵਰਗ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ। ਉਥੇ ਹੀ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵੱਲੋਂ ਵੀ ਕਿਸਾਨਾਂ ਦਾ ਹੌਂਸਲਾ ਬੁਲੰਦ ਕਰਨ ਲਈ ਆਪਣੇ ਵੱਲੋਂ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਹੁਣ ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸੰਜੁਕਤ ਕਿਸਾਨ ਮੋਰਚਾ ਦੀ ਰਹਿਨੁਮਾਈ ਹੇਠ ਕਬੱਡੀ ਲੀਗ ਮੈਚ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਕਬੱਡੀ ਦਾ ਮੁਕਾਬਲਾ ਸਿੰਘੂ ਅਤੇ ਟਿਕਰੀ ਬਾਰਡਰ ਦੇ ਦਰਮਿਆਨ ਕਰਵਾਇਆ ਜਾ ਰਿਹਾ ਹੈ। ਇਸ ਕਬੱਡੀ ਕੱਪ ਲਈ ਐਨ ਆਰ ਆਈ ਵੀਰਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਕਬੱਡੀ ਪ੍ਰਮੋਟਰ ਵੀ ਇਸ ਮੈਚ ਨੂੰ ਕਰਵਾ ਰਹੇ ਹਨ। ਜਿਸ ਨਾਲ ਕਿਸਾਨਾਂ ਦੇ ਹੋਂਸਲੇ ਨੂੰ ਬੁਲੰਦ ਕੀਤਾ ਜਾ ਸਕੇ ਅਤੇ ਇਸ ਕਿਸਾਨੀ ਸੰਘਰਸ਼ ਵਿੱਚ ਨਵੀਂ ਰੂਹ ਫੂਕੀ ਜਾਵੇ। ਇਸ ਲਈ ਪੰਜਾਬ ਦੇ ਬਹੁਤ ਸਾਰੇ ਕਬੱਡੀ ਦੇ ਖਿਡਾਰੀ ਇਨ੍ਹਾਂ ਮੈਚਾਂ ਵਿੱਚ ਹਿੱਸਾ ਲੈ ਰਹੇ ਹਨ।
ਕਬੱਡੀ ਦੇ ਮੈਚ ਟਿਕਰੀ ਬਾਰਡਰ ਉੱਪਰ 22, 23 ਸਤੰਬਰ ਨੂੰ ਕਰਵਾਏ ਜਾ ਰਹੇ ਹਨ, ਉਥੇ ਹੀ ਸਿੰਘੂ ਬਾਰਡਰ ਉਪਰ ਇਹ ਮੈਚ 24 ,25 ਅਤੇ 26 ਸਤੰਬਰ ਨੂੰ ਕਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਟੋਨੀ ਸੰਧੂ ਵੱਲੋਂ ਦਿੱਤੀ ਗਈ ਹੈ, ਜਿਨ੍ਹਾਂ ਦੱਸਿਆ ਕਿ ਅੰਤ ਵਿੱਚ ਖਿਡਾਰੀਆਂ ਨੂੰ ਇਨਾਮ ਵੀ ਵੰਡੇ ਜਾਣਗੇ। ਉੱਥੇ ਹੀ ਇਸ ਮੈਚ ਨੂੰ ਸਫਲ ਬਣਾਉਣ ਲਈ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ ਹੈ।
Previous Postਸਾਵਧਾਨ : ਪੰਜਾਬ ਚ ਇਥੇ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਲਈ ਲੱਗੀ ਇਹ ਪਾਬੰਦੀ – ਤਾਜਾ ਵੱਡੀ ਖਬਰ
Next Postਸ੍ਰੀ ਹਰਮੰਦਿਰ ਸਾਹਿਬ ਤੋਂ ਆਈ ਵੱਡੀ ਖਬਰ ਵਾਪਰਿਆ ਇਹ ਚਮਤਕਾਰ – ਹੋ ਰਹੀ ਗੁਰੂ ਰਾਮ ਦਾਸ ਜੀ ਦੀ ਜੈ ਜੈ ਕਾਰ