ਆਈ ਤਾਜ਼ਾ ਵੱਡੀ ਖਬਰ
ਅੱਜ ਸਵੇਰ ਤੋਂ ਹੀ ਕਾਂਗਰਸ ਪਾਰਟੀ ਵਿੱਚ ਬਦਲਾਅ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਪੰਜਾਬ ਦੀ ਸਿਆਸਤ 2022 ਦੀਆਂ ਚੋਣਾਂ ਨੂੰ ਲੈ ਕੇ ਗਰਮਾਈ ਹੋਈ ਸੀ। ਉਥੇ ਹੀ ਪੰਜਾਬ ਵਿੱਚ ਕਾਂਗਰਸ ਪਾਰਟੀ ਵਿੱਚ ਹੋ ਰਹੀ ਉਥਲ-ਪੁਥਲ ਕਾਰਨ ਸਾਰੀ ਜਨਤਾ ਦੀ ਨਜ਼ਰ ਹੁਣ ਕਾਂਗਰਸ ਪਾਰਟੀ ਉਪਰ ਹੀ ਟਿਕੀ ਹੋਈ ਹੈ। ਜਿੱਥੇ ਪਹਿਲਾਂ ਕਾਂਗਰਸ ਪਾਰਟੀ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿਤਾ ਗਿਆ। ਜਿਨ੍ਹਾਂ ਤੋਂ ਬਾਅਦ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ। ਜਿਨ੍ਹਾਂ ਨੂੰ ਨਵਜੋਤ ਸਿੱਧੂ ਵੱਲੋਂ ਭਰਪੂਰ ਸਮਰਥਨ ਦਿੱਤਾ ਗਿਆ।
ਉੱਥੇ ਹੀ ਕਾਂਗਰਸ ਪਾਰਟੀ ਵਿੱਚ ਅੱਜ ਉਸ ਸਮੇਂ ਹਲਚਲ ਵਾਲਾ ਮਾਹੌਲ ਪੈਦਾ ਹੋ ਗਿਆ। ਜਦੋਂ ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਅਤੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਜਾਰੀ ਕੀਤੀ ਗਈ। ਜਿਸ ਦੀ ਅਲੋਚਨਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਟਵੀਟ ਕਰਕੇ ਕੀਤੀ ਗਈ। ਉਥੇ ਹੀ ਸਿੱਧੂ ਦਾ ਸਾਥ ਦਿੰਦੇ ਹੋਏ ਰਜੀਆ ਸੁਲਤਾਨਾ ਵੱਲੋਂ ਵੀ ਆਪਣੇ ਅਹੁਦੇ ਤੋਂ ਅ-ਸ-ਤੀ-ਫਾ ਦਿੱਤਾ ਗਿਆ ਹੈ। ਹੁਣ ਸਿੱਧੂ ਦੇ ਅਸਤੀਫਾ ਦੇਣ ਤੋਂ ਬਾਅਦ ਸੁਖਬੀਰ ਬਾਦਲ ਵੱਲੋਂ ਵੀ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਕਾਂਗਰਸ ਵਿੱਚ ਉਠੇ ਭੂਚਾਲ ਨੂੰ ਲੈ ਕੇ ਨਵਜੋਤ ਸਿੱਧੂ ਤੇ ਤੰਜ ਕੱਸਿਆ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਵੱਲੋਂ ਕਾਂਗਰਸ ਪਾਰਟੀ ਦਾ ਸਫਾਇਆ ਕੀਤਾ ਜਾ ਰਿਹਾ ਹੈ। ਜਿੱਥੇ ਪਹਿਲਾਂ ਉਨ੍ਹਾਂ ਵੱਲੋਂ ਕੈਪਟਨ ਤੇ ਬਿਜਲੀ ਸੁੱਟੀ ਗਈ ਹੈ ਉਥੇ ਹੀ ਹੁਣ ਇਹ ਆਖਿਆ ਗਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰ ਸਕਦੇ। ਅਗਰ ਉਨ੍ਹਾਂ ਨੂੰ ਪੰਜਾਬ ਦੀ ਇੰਨੀ ਫਿਕਰ ਹੈ ਤਾਂ ਉਨ੍ਹਾਂ ਨੂੰ ਪੰਜਾਬ ਛੱਡ ਕੇ ਮੁੰਬਈ ਚਲੇ ਜਾਣਾ ਚਾਹੀਦਾ ਹੈ।
ਕਿਉਂਕਿ ਉਨ੍ਹਾਂ ਆਪਣੇ ਅਸਤੀਫੇ ਵਿਚ ਲਿਖਿਆ ਹੈ ਕਿ ਉਹ ਕਿਸੇ ਵੀ ਕੀਮਤ ਤੇ ਪੰਜਾਬ ਦੇ ਭਵਿੱਖ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਆਪ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਜਿਸ ਵਿਚ ਉਨ੍ਹਾਂ ਵੱਲੋਂ ਹਾਈਕਮਾਨ ਨੂੰ ਇਹ ਗੱਲ ਆਖੀ ਗਈ ਸੀ ਜਦੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿੱਧੂ ਇਕ ਮਿਸ ਗਾਇਡ ਕਰਨ ਵਾਲਾ ਬੰਦਾ ਹੈ। ਜਿਸ ਕਾਰਨ ਕਾਂਗਰਸ ਪਾਰਟੀ ਵਿੱਚ ਭੂਚਾਲ ਆ ਰਿਹਾ ਹੈ।
Previous Postਹੁਣੇ ਹੁਣੇ ਪ੍ਰਗਟ ਸਿੰਘ ਵਲੋਂ ਸਿੱਧੂ ਦੇ ਬਾਰੇ ਆਈ ਇਹ ਵੱਡੀ ਖਬਰ – ਚੰਨੀ ਲਈ ਜਾਗੀ ਆਸ ਦੀ ਕਿਰਨ
Next Postਹੁਣੇ ਹੁਣੇ ਪੰਜਾਬ ਦੇ ਚੋਟੀ ਦੇ ਮਸ਼ਹੂਰ ਲੀਡਰ ਦੀ ਦਿੱਲ ਦਾ ਦੌਰਾ ਪੈਣ ਨਾਲ ਹੋਈ ਮੌਤ , ਛਾਇਆ ਸੋਗ