ਹੁਣ ਸੁਨੀਲ ਜਾਖੜ ਵਲੋਂ ਆ ਗਈ ਸਿੱਧੂ ਵਾਂਗ ਇਹ ਖਬਰ : ਮੁੱਖ ਮੰਤਰੀ ਚੰਨੀ ਦੇ ਬਾਰੇ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਵਿਚ ਚੱਲ ਰਿਹਾ ਕਾਟੋ ਕਲੇਸ਼ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਕੁਝ ਵਿਧਾਇਕਾ ਵੱਲੋਂ ਬਗਾਵਤ ਕਰ ਦਿੱਤੀ ਗਈ ਸੀ। ਉੱਥੇ ਹੀ ਕਾਂਗਰਸ ਹਾਈਕਮਾਨ ਵੱਲੋਂ ਬਾਰ-ਬਾਰ ਦਿੱਲੀ ਬੁਲਾਏ ਜਾਣ ਦੇ ਕਾਰਨ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ। ਚਰਨਜੀਤ ਚੰਨੀ ਨੂੰ ਪੰਜਾਬ ਦਾ ਨਵਾਂ ਮੁਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ। ਉਥੇ ਹੀ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਜਿਸ ਨੂੰ ਹਾਈਕਮਾਨ ਵੱਲੋਂ ਨਾਮਨਜ਼ੂਰ ਕਰ ਦਿੱਤਾ ਗਿਆ। ਉੱਥੇ ਹੀ ਕਾਂਗਰਸ ਪਾਰਟੀ ਨਾਲ ਜੁੜੀ ਹੋਈ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ।

ਹੁਣ ਸੁਨੀਲ ਜਾਖੜ ਵੱਲੋਂ ਵੀ ਸਿੱਧੂ ਬਾਰੇ ਖਬਰ ਸਾਹਮਣੇ ਆਈ ਹੈ ਜਿੱਥੇ ਮੁੱਖ ਮੰਤਰੀ ਚੰਨੀ ਬਾਰੇ ਆਖਿਆ ਗਿਆ ਹੈ। ਪੰਜਾਬ ਕਾਂਗਰਸ ਵਿੱਚ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਹੁਣ ਚੰਨੀ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਚਰਨਜੀਤ ਚੰਨੀ ਬਾਰੇ ਇਹ ਗੱਲ ਆਖੀ ਜਾ ਰਹੀ ਹੈ ਕਿ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਹਵਾਲੇ ਪੰਜਾਬ ਨੂੰ ਕਰ ਦਿੱਤਾ ਗਿਆ ਹੈ। ਜੋ ਕਿ ਅਣਜਾਣੇ ਵਿੱਚ ਕੀਤਾ ਗਿਆ ਹੈ। ਸੁਨੀਲ ਜਾਖੜ ਵੱਲੋਂ ਚਰਨਜੀਤ ਸਿੰਘ ਚੰਨੀ ਬਾਰੇ ਵੀ ਆਖਿਆ ਗਿਆ ਹੈ ਉਨ੍ਹਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

ਜਿੱਥੇ ਉਨ੍ਹਾਂ ਵੱਲੋਂ ਪੰਜਾਬ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਕਰਨ ਲਈ ਸੀਲ ਕਰਨ ਸਬੰਧੀ ਵੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਰ ਬੀ ਐਸ ਐਫ ਦੇ ਅਧਿਕਾਰ ਖੇਤਰ ਵਿੱਚ 25ਹਜ਼ਾਰ ਵਰਗ ਕਿਲੋਮੀਟਰ ਦਿੱਤਾ ਗਿਆ ਹੈ। ਜੋ ਕਿ ਪੰਜਾਬ ਦੇ ਕੁੱਲ 50 ਹਜ਼ਾਰ ਵਰਗ ਕਿਲੋਮੀਟਰ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ, ਅਸਾਮ, ਪੱਛਮੀ ਬੰਗਾਲ ਵਿੱਚ ਬੀ ਐਸ ਐਫ ਦਾ ਅਧਿਕਾਰ ਖੇਤਰ ਸਰਹੱਦ ਤੋਂ 15 ਕਿਲੋਮੀਟਰ ਅੰਦਰ ਤੱਕ ਸੀਮਤ ਕੀਤਾ ਗਿਆ ਸੀ। ਜੋ ਕਿ ਹੁਣ 50 ਕਿਲੋਮੀਟਰ ਵੱਧ ਕੇ ਹੋ ਚੁੱਕਾ ਹੈ।

ਬੀਐਸਐਫ ਦੇ ਅਧਿਕਾਰ ਖੇਤਰ ਨੂੰ ਜਿਥੇ ਪੰਜਾਬ ਅਤੇ ਪੱਛਮੀ ਬੰਗਾਲ ਸੂਬਿਆਂ ਵਿੱਚ ਵਧਾ ਦਿਤਾ ਗਿਆ ਹੈ। ਉੱਥੇ ਹੀ ਬੀਐਸਐਫ ਨੂੰ ਆਪਣੇ ਅਧਿਕਾਰ ਖੇਤਰ ਆਉਂਦੇ ਸਰਹੱਦੀ ਖੇਤਰਾਂ ਵਿੱਚ ਅਪਰਾਧ ਨੂੰ ਰੋਕਣ ਵਾਸਤੇ ਅਤੇ ਸ਼ੱਕੀ ਲੋਕਾਂ ਨੂੰ ਗ੍ਰਿਫਤਾਰ ਕਰਨ ਵਾਸਤੇ ਅਧਿਕਾਰ ਵੀ ਪ੍ਰਾਪਤ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਇਹ ਸਭ ਕੀਤਾ ਜਾ ਰਿਹਾ ਹੈ ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਸਰਹੱਦ ਸੀਲ ਕਰਨ ਦੀ ਅਪੀਲ ਵੀ ਕੀਤੀ ਗਈ ਸੀ।
ਹੁਣ ਸੁਨੀਲ ਜਾਖੜ ਵਲੋਂ ਆ ਗਈ ਸਿੱਧੂ ਵਾਂਗ ਇਹ ਖਬਰ – ਮੁੱਖ ਮੰਤਰੀ ਚੰਨੀ ਦੇ ਬਾਰੇ