ਆਈ ਤਾਜਾ ਵੱਡੀ ਖਬਰ
ਭਾਰਤ ਵਿੱਚ ਜਿਥੇ ਕਿਸਾਨਾਂ ਵੱਲੋਂ ਆਪਣੇ ਹੱਕਾਂ ਦੀ ਲੜਾਈ ਲਈ ਪਿਛਲੇ ਕਾਫੀ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ ਜਿਸ ਨੂੰ ਦੇਖਦੇ ਹੋਏ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ।ਉਥੇ ਹੀ ਕਰੋਨਾ ਦੇ ਦੌਰ ਵਿੱਚ ਜਿੱਥੇ ਕਰੋਨਾ ਤੋਂ ਸੰਕ੍ਰਮਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਮੰਦੀ ਦੇ ਦੌਰ ਵਿਚ ਆਰਥਿਕ ਮਸੀਬਤਾ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਜਿਥੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭੋਜਨ ਤੇ ਹੋਰ ਜ਼ਰੂਰੀ ਚੀਜ਼ਾਂ ਕਰਵਾਈਆਂ ਜਾ ਰਹੀਆਂ ਹਨ।
ਉਥੇ ਹੀ ਲੋਕਾਂ ਦੀ ਅੱਗੇ ਵਧ ਕੇ ਮਦਦ ਕੀਤੀ ਜਾ ਰਹੀ ਹੈ। ਹੁਣ 8 ਮਈ ਬਾਰੇ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਵੱਡਾ ਐਲਾਨ ਹੋ ਗਿਆ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿੱਚ 15 ਮਈ ਤੱਕ ਲਈ ਤਾਲਾਬੰਦੀ ਕੀਤੀ ਗਈ ਹੈ। ਉੱਥੇ ਹੀ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਵੀ ਕੁਝ ਜਰੂਰਤ ਦੀਆਂ ਦੁਕਾਨਾਂ ਨੂੰ ਖੋਲ੍ਹਣ ਅਤੇ ਗੈਰ ਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਬਾਬਤ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਨਕੋਦਰ ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਅਟਵਾਲ ਅਤੇ ਮੁੱਖ ਬੁਲਾਰੇ ਜਸਵੀਰ ਸਿੰਘ ਜੰਡਿਆਲਾ ਦੀ ਰਹਿਨੁਮਾਈ ਹੇਠ ਕੀਤੀ ਗਈ ਹੈ।
ਉਥੇ ਹੀ ਗਰੀਬ ਵਰਗ ਦੇ ਲੋਕਾਂ ਨੂੰ ਇਹਨਾਂ ਦਿਨਾਂ ਦੌਰਾਨ ਪੇਸ਼ ਆਉਣ ਵਾਲੀਆਂ ਆਰਥਿਕ ਮਸੀਤਾਂ ਮੱਦੇਨਜ਼ਰ ਰੱਖਦੇ ਹੋਏ ਸੰਯੁਕਤ ਮੋਰਚੇ ਵੱਲੋਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ 8 ਮਈ ਨੂੰ ਸਰਕਾਰ ਵੱਲੋਂ ਬੰਦ ਕੀਤੀਆਂ ਗਈਆਂ ਦੁਕਾਨਾਂ ਨੂੰ ਖੁੱਲਵਾਇਆ ਜਾਵੇ ਤਾਂ ਜੋ ਹਰ ਵਰਗ ਅਤੇ ਕਾਰੋਬਾਰੀ ਰੋਜ਼ੀ, ਰੋਟੀ ਨੂੰ ਚਲਦਾ ਰੱਖ ਸਕਣ। ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਅਤੇ ਕਿਸਾਨ ਸ਼ਾਮਲ ਹੋਏ ।
ਇਨ੍ਹਾਂ ਆਗੂਆਂ ਨੇ ਸਭ ਕਿਸਾਨ ਜਥੇਬੰਦੀਆਂ ਨੂੰ ਆਪਣੇ ਇਲਾਕਿਆਂ ਅਤੇ ਕਸਬਿਆਂ ਵਿੱਚ 8 ਮਈ ਨੂੰ ਸਾਰੀਆਂ ਦੁਕਾਨਾਂ ਖੋਲ੍ਹਣ ਵਾਸਤੇ ਆਖਿਆ ਹੈ। ਉਥੇ ਹੀ ਸਭ ਕਿਸਾਨ ਜਥੇਬੰਦੀਆਂ ਨੇ ਭਰੋਸਾ ਦਿਵਾਇਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 8 ਮਈ ਨੂੰ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਦੁਕਾਨਾਂ ਨੂੰ ਖੁੱਲ੍ਹਾ ਰੱਖਿਆ ਜਾਵੇਗਾ।
Previous Postਅਚਾਨਕ ਇਥੇ 10 ਮਈ ਸਵੇਰੇ 5 ਵਜੇ ਤੋਂ 24 ਮਈ ਤੱਕ ਲਈ ਪੂਰਨ ਲਾਕਡਾਊਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ
Next Postਬੋਲੀਵੁਡ ਚ ਵਾਪਰਿਆ ਕਹਿਰ ਹੁਣ ਹੋ ਗਈ ਇਸ ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਅਚਾਨਕ ਮੌਤ , ਛਾਇਆ ਸੋਗ