ਹੋਣਗੀਆਂ ਜੇਬਾਂ ਢਿਲੀਆਂ : ਗੈਸ ਸਲੰਡਰ ਅਤੇ ਪਟਰੋਲ ਤੋਂ ਬਾਅਦ ਹੁਣ 1 ਅਪ੍ਰੈਲ ਤੋਂ ਹੋਣ ਜਾ ਰਹੀ ਇਸ ਬੇਹੱਦ ਖਾਸ ਚੀਜ ਮਹਿੰਗੀ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੀ ਮਾਰ ਸਹਿ ਚੁੱਕੇ ਲੋਕ ਮੁੜ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਕਰ ਰਹੇ ਹਨ। ਕਰੋਨਾ ਨੇ ਜਿੱਥੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ। ਉੱਥੇ ਹੀ ਭਾਰਤ ਦੇ ਵਿੱਚ ਕਰੋਨਾ ਦੇ ਦੌਰ ਦੌਰਾਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੇ ਗਈਆਂ। ਬੇਰੁਜ਼ਗਾਰ ਹੋਏ ਲੋਕ ਆਰਥਿਕ ਮੰਦੀ ਦੇ ਨਾਲ ਜੂਝ ਰਹੇ ਹਨ, ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਉਥੇ ਹੀ ਆਏ ਦਿਨ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਕੁੱਝ ਐਲਾਨਾਂ ਕਾਰਨ ਗਰੀਬ ਵਰਗ ਉੱਪਰ ਮਹਿੰਗਾਈ ਦਾ ਬੋਝ ਵਧ ਰਿਹਾ ਹੈ।

ਪਿਛਲੇ ਸਾਲ ਦਸੰਬਰ ਤੋਂ ਲੈ ਕੇ ਹੁਣ ਤਕ ਕਈ ਵਾਰ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਕਾਰਨ, ਸਿਲੰਡਰ ਗਰੀਬ ਵਰਗ ਦੇ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਿਹਾ ਹੈ। ਉੱਥੇ ਹੀ ਪਿਛਲੇ ਕੁਝ ਦਿਨਾਂ ਤੋਂ ਵਾਹਨ ਚਾਲਕਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸਰਕਾਰ ਵੱਲੋਂ ਵਧਾਈਆਂ ਗਈਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਉਪਰ ਇਕ ਹੋਰ ਆਰਥਿਕ ਬੋਝ ਪਾ ਦਿੱਤਾ ਹੈ। ਗੈਸ ਸਿਲੰਡਰ ਅਤੇ ਪੈਟਰੋਲ ਦੀਆਂ ਵਧਾਈਆਂ ਕੀਮਤਾਂ ਤੋਂ ਬਾਅਦ ਹੁਣ 1 ਅਪ੍ਰੈਲ ਤੋਂ ਇਕ ਹੋਰ ਖ਼ਾਸ ਚੀਜ਼ ਮਹਿੰਗੀ ਹੋਣ ਜਾ ਰਹੀ ਹੈ।

ਚੰਡੀਗੜ੍ਹ ਵਿਚ ਲੋਕ ਜਿੱਥੇ ਪਹਿਲਾਂ ਹੀ ਆਰਥਿਕ ਮੰਦੀ ਨਾਲ ਜੂਝ ਰਹੇ ਹਨ, ਉੱਥੇ ਹੀ ਹੁਣ ਪਾਣੀ ਦੇ ਬਿੱਲਾਂ ਵਿੱਚ ਵੀ 3% ਦਾ ਵਾਧਾ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਵਿਚ ਪਾਣੀ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੂੰ ਲੈ ਕੇ ਭਾਜਪਾ ਨੇ ਜਵਾਬੀ ਕਾਰਵਾਈ ਕਰਦਿਆਂ ਕਿਹਾ ਹੈ ਕਿ ਪਾਣੀ ਦੀਆਂ ਦਰਾਂ ਵਿਚ ਸੋਧ ਕੀਤੀ ਜਾਵੇ। ਕਿਉਂਕਿ ਚੰਡੀਗੜ੍ਹ ਉਪਰ ਹੁਣ ਪੈਟ੍ਰੋਲ ,ਡੀਜ਼ਲ, ਤੇ ਗੈਸ ਸਿਲੰਡਰ ਦੀਆਂ ਵਧੀਆਂ ਹੋਈਆਂ ਕੀਮਤਾਂ ਤੋਂ ਬਾਅਦ ਇਕ ਦਮ ਪਾਣੀ ਦੀਆਂ ਕੀਮਤਾਂ ਦਾ ਬੋਝ ਪੈ ਰਿਹਾ ਹੈ। ਜਿਸ ਕਾਰਨ ਇਹ ਬੋਝ ਚੰਡੀਗੜ੍ਹ ਵਿੱਚ ਰਹਿਣ ਵਾਲੇ ਹਰ ਇੱਕ ਵਿਅਕਤੀ ਦੀ ਜੇਬ ਤੇ ਪਵੇਗਾ।

ਉਧਰ ਇਸ ਵਧਾਏ ਹੋਏ ਬਿੱਲ ਨੂੰ ਲੈ ਕੇ ਜਦੋਂ ਪ੍ਰਸ਼ਾਸਨ ਕੋਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਨੂੰ ਹੋਏ ਨੁਕਸਾਨ ਨੂੰ ਕਿਵੇ ਪੂਰਾ ਕੀਤਾ ਜਾਵੇਗਾ। ਚੰਡੀਗੜ੍ਹ ਵਿਚ ਪਾਣੀ ਦੀਆਂ ਵਧੀਆਂ ਕੀਮਤਾਂ ਬਾਰੇ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਹੀ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਗਿਆ ਸੀ। ਨਗਰ ਨਿਗਮ ਕਮਿਸ਼ਨਰ ਕੇ ਕੇ ਯਾਦਵ ਨੇ ਮੀਟਿੰਗ ਦੌਰਾਨ ਟਿੱਪਣੀ ਕੀਤੀ ਸੀ ਕਿ ਨਿਗਮ ਨੂੰ ਹਰ ਸਾਲ ਕਰੋੜਾਂ ਦਾ ਘਾਟਾ ਸਹਿਣਾ ਪੈ ਰਿਹਾ ਹੈ।