ਹੋਣ ਗੀਆਂ ਜੇਬਾਂ ਢਿਲੀਆਂ – ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ਵਧਾਉਣ ਨੂੰ ਲੈ ਕੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਵਿਸ਼ਵ ਵਿਚ ਫੈਲੀ ਹੋਈ ਕਰੋਨਾ ਦੇ ਕਾਰਨ ਜਿਥੇ ਪਿਛਲੇ ਦੋ ਸਾਲ ਤੋਂ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਉਥੇ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਆਨਲਾਈਨ ਹੀ ਜਾਰੀ ਰਖਿਆ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਬੱਚਿਆਂ ਦਾ ਟੀਕਾਕਰਨ ਕਰਨ ਤੇ ਨਾਲ ਹੀ ਕਰੋਨਾ ਪਾਬੰਦੀਆਂ ਦੇ ਅਨੁਸਾਰ ਵਿੱਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਹੈ। ਉਥੇ ਹੀ ਵਿਦਿਆਰਥੀਆਂ ਦੇ ਹਿੱਤਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਐਲਾਨ ਵੀ ਕੀਤਾ ਜਾ ਰਹੇ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਪੈਦਾ ਨਾ ਹੋ ਸਕੇ,ਹੁਣ ਇੱਥੇ ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਫੀਸ ਵਧਾਉਣ ਨੂੰ ਲੈਕੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਮਾਪਿਆਂ ਵਿੱਚ ਚਿੰਤਾ ਵੇਖੀ ਜਾ ਰਹੀ ਹੈ।

ਪੰਜਾਬ ਵਿੱਚ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਵਿਦਿਅਕ ਅਦਾਰਿਆਂ ਵੱਲੋਂ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਪਰ ਫਿਰ ਵੀ ਭਾਰੀ ਫੀਸਾਂ ਵਸੂਲੀਆਂ ਗਈਆਂ ਜਿਸ ਨੂੰ ਲੈ ਕੇ ਮਾਪਿਆਂ ਵੱਲੋਂ ਅਦਾਲਤ ਤੱਕ ਦਾ ਰੁੱਖ ਵੀ ਕੀਤਾ ਗਿਆ ਸੀ।

ਹੁਣ ਜਿੱਥੇ ਮੁੜ ਵਿਦਿਅਕ ਅਦਾਰਿਆਂ ਨੂੰ ਸ਼ੁਰੂ ਕੀਤਾ ਗਿਆ ਹੈ ਅਤੇ ਬੱਚਿਆਂ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। ਉੱਥੇ ਹੀ ਹੁਣ ਪ੍ਰਾਈਵੇਟ ਸਕੂਲਾਂ ਵੱਲੋਂ ਹਰ ਵਾਰ ਦੀ ਤਰਾਂ 8 ਫੀਸਦੀ ਫੀਸ ਵਧਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਪਹਿਲਾਂ ਕਰੋਨਾ ਕੇਸਾਂ ਦੇ ਚਲਦੇ ਹੋਏ ਇਸ ਵਾਧੇ ਨੂੰ ਰੋਕ ਦਿੱਤਾ ਗਿਆ ਸੀ ਉਥੇ ਹੀ ਇਸ ਵਾਰ ਫੀਸ ਵਿਚ ਵਾਧਾ ਹੋਣਾ ਤੈਅ ਹੋ ਗਿਆ ਹੈ। ਇਸ ਦੀ ਸੂਚਨਾ ਮਿਲਦੇ ਹੀ ਜਿੱਥੇ ਮਾਪਿਆਂ ਵਿੱਚ ਚਿੰਤਾਂ ਵੇਖੀ ਜਾ ਰਹੀ ਹੈ ਉਥੇ ਹੀ ਪੇਰੈਂਟਸ ਐਸੋਸੀਏਸ਼ਨ ਵੱਲੋਂ ਫੀਸ ਵਿਚ ਕਟੌਤੀ ਦੀ ਮੰਗ ਕੀਤੀ ਜਾ ਰਹੀ ਹੈ।

ਮਾਪਿਆ ਨੇ ਕਿਹਾ ਹੈ ਕਿ ਪ੍ਰਾਈਵੇਟ ਸਕੂਲਾਂ ਨੂੰ ਫੀਸ ਵਿਚ 15 ਫੀਸਦੀ ਦੀ ਕਟੌਤੀ ਕਰਨੀ ਚਾਹੀਦੀ ਹੈ। ਜਦ ਕਿ ਨਿਯਮਾਂ ਦੇ ਅਨੁਸਾਰ ਹਰ ਸਾਲ ਪ੍ਰਾਈਵੇਟ ਸਕੂਲਾਂ ਵੱਲੋਂ ਇਸ ਵਿਚ 8 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ। ਮਾਪਿਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਸਾਲ ਵਾਲੇ ਸੈਸ਼ਨ ਵਿੱਚ 2022-23 ਦੇ ਦੌਰਾਨ ਬੱਚਿਆਂ ਤੋਂ ਵਸੂਲੀ ਜਾਣ ਵਾਲੀ ਫੀਸ ਵਿਚ 15 ਫ਼ੀਸਦੀ ਕਟੌਤੀ ਕਰਕੇ ਮਾਪਿਆਂ ਨੂੰ ਰਾਹਤ ਦਿੱਤੀ ਜਾਵੇ।