ਹੋਲੇ ਮਹਲੇ ਤੇ ਸ੍ਰੀ ਅਨੰਦਪੁਰ ਸਾਹਿਬ ਗੁਰਦਵਾਰਾ ਸਾਹਿਬ ਦੇ ਸਰੋਵਰ ਚ ਵਾਪਰ ਗਿਆ ਇਹ ਭਾਣਾ , ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਇੱਕ ਤੋਂ ਬਾਅਦ ਇੱਕ ਤਿਉਹਾਰਾਂ ਦਾ ਸਿਲਸਿਲਾ ਚੱਲਦਾ ਰਹਿੰਦਾ ਹੈ ਉਥੇ ਹੀ ਲੋਕਾਂ ਲੋਕਾਂ ਵੱਲੋਂ ਇਨ੍ਹਾਂ ਤਿਉਹਾਰਾਂ ਨੂੰ ਖੁਸ਼ੀ-ਖੁਸ਼ੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਜਿੱਥੇ ਆਉਣ ਵਾਲੇ ਤਿਉਹਾਰਾਂ ਨੂੰ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਮਨਾਇਆ ਜਾਂਦਾ ਹੈ। ਜਿੱਥੇ ਸਾਰੇ ਪੰਜਾਬੀਆਂ ਦੀ ਆਪਸੀ ਸਾਂਝ ਦਿਖਾਈ ਦਿੰਦੀ ਹੈ ਉੱਥੇ ਹੀ ਅਜਿਹੇ ਤਿਉਹਾਰਾਂ ਦੇ ਮੌਕਿਆਂ ਉੱਪਰ ਹੋਣ ਵਾਲੇ ਸਮਾਗਮਾਂ ਦੌਰਾਨ ਕਈ ਤਰਾਂ ਦੇ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਇਹ ਖ਼ੁਸ਼ੀਆਂ ਗਮ ਵਿਚ ਤਬਦੀਲ ਹੋ ਜਾਂਦੀਆਂ ਹਨ। ਬੀਤੇ ਦਿਨੀਂ ਜਿੱਥੇ ਹੋਲੇ-ਮਹੱਲੇ ਦੇ ਤਿਉਹਾਰ ਨੂੰ ਲੈ ਕੇ ਲੋਕਾਂ ਵਿਚ ਖੁਸ਼ੀ ਸੀ ਅਤੇ ਆਨੰਦਪੁਰ ਅਤੇ ਕੀਰਤਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿਚ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਤੋਂ ਵੀ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ ਹੈ।

ਹੋਲੇ ਮੁਹੱਲੇ ਦੇ ਮੌਕੇ ਤੇ ਜਿਥੇ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਲੋਕਾਂ ਵੱਲੋਂ ਸ਼ਾਮਲ ਹੋ ਕੇ ਇਸ ਮੌਕੇ ਦਾ ਆਨੰਦ ਮਾਣਿਆ ਗਿਆ ਹੈ, ਹੁਣ ਹੋਲੇ ਮਹੱਲੇ ਤੇ ਸ੍ਰੀ ਆਨੰਦਪੁਰ ਸਾਹਿਬ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਇਹ ਭਾਣਾ ਵਾਪਰ ਗਿਆ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਸਮੇਂ ਹੋਲੇ ਮਹੱਲੇ ਦੇ ਤਿਉਹਾਰ ਨੂੰ ਲੈ ਕੇ ਪ੍ਰੋਗਰਾਮ ਮਨਾਏ ਜਾ ਰਹੇ ਹਨ। ਜਿੱਥੇ ਇੱਕ ਸ਼ਰਧਾਲੂ ਦੀ ਗੁਰਦੁਆਰਾ ਸ੍ਰੀ ਸ਼ਹੀਦੀ ਬਾਗ ਦੇ ਸਰੋਵਰ ਵਿੱਚ ਨਹਾਉਂਦੇ ਸਮੇਂ ਡੁੱਬ ਜਾਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕੇ ਸ਼ਰਧਾਲੂ ਕਮਲਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਨਿਵਾਸੀ ਪਿੰਡ ਕੀਤੋਂ ਹਰੀਕੇ ਪੱਤਣ ਜ਼ਿਲਾ ਤਰਨਤਾਰਨ ਹੋਲੇ ਮਹੱਲੇ ਦੇ ਹੋ ਰਹੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪਹੁੰਚਿਆ ਹੋਇਆ ਸੀ।

ਜਦੋਂ ਇਹ ਸ਼ਰਧਾਲੂ ਇਸਨਾਨ ਕਰਨ ਲਈ ਸਰੋਵਰ ਵਿੱਚ ਗਿਆ ਤਾਂ ਡੂੰਘੇ ਪਾਣੀ ਵਿੱਚ ਡੁੱਬ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਵੱਲੋਂ ਸ਼ਰਧਾਲੂ ਨੂੰ ਬਾਹਰ ਕੱਢਿਆ ਗਿਆ ਅਤੇ ਗੰਭੀਰ ਹਾਲਤ ਵਿਚ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਘਟਨਾ ਕਾਰਨ ਸੋਗ ਦੀ ਲਹਿਰ ਫੈਲ ਗਈ।