ਹੋ ਗਈ ਕਲੇਸ਼ ਫਿਰ ਸ਼ੁਰੂ – ਕਾਂਗਰਸ ਦੇ ਸਿੱਧੂ ਅਤੇ ਸਾਬਕਾ ਮੰਤਰੀ ਰੰਧਾਵਾ ਵਿਚਕਾਰ, ਆਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਜਿੱਥੇ ਜਿੱਤ ਦੇ ਨਤੀਜੇ ਲੋਕਾਂ ਦੀ ਆਸ ਤੋਂ ਕਿਤੇ ਪਰੇ ਆਏ ਹਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ 117 ਵਿਧਾਨ ਸਭਾ ਹਲਕਿਆਂ ਵਿੱਚੋਂ 92 ਸੀਟਾਂ ਤੇ ਕਬਜ਼ਾ ਕੀਤਾ ਗਿਆ ਹੈ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਨਾਲ ਆਪਣੀ ਸਰਕਾਰ ਬਣਾਈ ਗਈ ਹੈ। ਉਥੇ ਹੀ ਰਵਾਇਤੀ ਪਾਰਟੀਆਂ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ,ਉੱਥੇ ਹੀ ਉਹ ਰਾਜਨੀਤਿਕ ਥੰਮ ਡਿਗਦੇ ਹੋਏ ਦਿਖਾਈ ਦਿੱਤੇ ਹਨ ਜਿਨ੍ਹਾਂ ਦੇ ਚੋਣਾਂ ਵਿਚ ਹਾਰ ਨੂੰ ਲੈ ਕੇ ਕੋਈ ਵੀ ਜਾਣਕਾਰੀ ਨਹੀਂ ਸੀ। ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਆਮ ਲੋਕਾਂ ਵੱਲੋਂ ਬਹੁਤ ਵੱਡੀ ਹਾਰ ਦਿੱਤੀ ਗਈ ਹੈ। ਹੁਣ ਕਾਂਗਰਸ ਦੇ ਵਿੱਚ ਸਿੱਧੂ ਅਤੇ ਸਾਬਕਾ ਮੰਤਰੀ ਰੰਧਾਵਾ ਵਿਚਕਾਰ ਫਿਰ ਤੋਂ ਕਲੇਸ਼ ਸ਼ੁਰੂ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਅਨੁਸਾਰ ਜਿਥੇ ਕਾਂਗਰਸ ਪਾਰਟੀ ਵਿਚ ਕਾਫੀ ਲੰਮੇ ਸਮੇਂ ਤੋਂ ਕਾਟੋ ਕਲੇਸ਼ ਜਾਰੀ ਸੀ ਉਥੇ ਹੀ ਨਵਜੋਤ ਸਿੱਧੂ ਦੇ ਬਿਆਨ ਤੇ ਕਾਂਗਰਸ ਪਾਰਟੀ ਨੂੰ ਵੱਡਾ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਜਿੱਥੇ ਹੁਣ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਧੰਨਵਾਦ ਕਰਨਾ ਚਾਹੀਦਾ ਹੈ ਜਿਨ੍ਹਾਂ ਦੀ ਬਦੌਲਤ ਕਾਂਗਰਸ ਦੀ ਬੇੜੀ ਡੁੱਬ ਗਈ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਨਵਜੋਤ ਸਿੱਧੂ ਨੂੰ ਪ੍ਰਧਾਨ ਨਿਯੁਕਤ ਨਹੀਂ ਕਰਨਾ ਚਾਹੀਦਾ ਸੀ ਜਿਸ ਵੱਲੋਂ ਚੰਡੀਗੜ੍ਹ ਵਿੱਚ ਕਾਂਗਰਸ ਭਵਨ ਚ ਮੰਜੀ ਡਾਹ ਕੇ ਨਹੀਂ ਬੈਠਿਆ ਗਿਆ ਜਿਸ ਵੱਲੋਂ ਇਹ ਆਖਿਆ ਗਿਆ ਸੀ ਕਿ ਉਹ ਉੱਥੇ ਆ ਕੇ ਬੈਠਣਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਕੀਤੀ ਗਈ ਬਿਆਨਬਾਜ਼ੀ ਨੇ ਕਾਂਗਰਸ ਪਾਰਟੀ ਦੀ ਸਥਿਤੀ ਨੂੰ ਕਮਜ਼ੋਰ ਕੀਤਾ।

ਜਿਸ ਕਾਰਨ ਕਾਂਗਰਸ ਪਾਰਟੀ ਦੀ ਹਾਰ ਹੋਈ ਹੈ ਅਤੇ ਮੈਨੂੰ ਇਹ ਹਾਲਤ ਦੇਖ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਦੀ ਮੇਰੇ ਤੇ ਮਿਹਰ ਰਹੀ ਹੈ ਇਸ ਲਈ ਮੈਂ ਆਪਣੀ ਸੀਟ ਬਚਾਉਣ ਵਿੱਚ ਸਫ਼ਲ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਦੂਜੀ ਪਾਰਟੀ ਵਿੱਚੋ ਆਉਣ ਵਾਲੇ ਵਿਅਕਤੀ ਨੂੰ ਕਦੇ ਵੀ ਉੱਚਾ ਅਹੁਦਾ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਕਦੇ ਵੀ ਮੰਤਰੀਆਂ ਅਤੇ ਵਿਧਾਇਕਾਂ ਦੀ ਬੈਠਕ ਨਹੀਂ ਸੱਦੀ ਗਈ। ਮੇਰੀਆਂ ਗੱਲਾਂ ਦੇ ਕਾਰਨ ਬਹੁਤ ਸਾਰੇ ਆਗੂਆਂ ਨੂੰ ਸ਼ਿਕਾਇਤ ਹੋ ਸਕਦੀ ਹੈ। ਪਰ ਸਿੱਧੂ ਦੀ ਹੰਕਾਰ ਨੂੰ ਹੀ ਲੋਕਾਂ ਵੱਲੋਂ ਤੋੜਿਆ ਗਿਆ ਹੈ।