ਆਈ ਤਾਜਾ ਵੱਡੀ ਖਬਰ
ਕਿਸਾਨੀ ਅੰਦੋਲਨ ਵਿਚ ਹਮਾਇਤ ਕਰਨ ਵਾਲੇ ਲੋਕਾਂ ਨੂੰ ਸਰਕਾਰ ਵੱਲੋਂ ਪ-ਰੇ-ਸ਼ਾ-ਨ ਕੀਤਾ ਜਾ ਰਿਹਾ ਹੈ। ਜਿਨ੍ਹਾਂ ਉਪਰ ਇਨਕਮ ਟੈਕਸ ਵਿਭਾਗ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਕਿਸਾਨੀ ਅੰਦੋਲਨ ਵਿੱਚ ਵਰਤੀ ਜਾਣ ਵਾਲੀ ਰਾਸ਼ੀ ਬਾਰੇ ਪੁੱਛਿਆ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਕਿਸਾਨ ਸੰਘਰਸ਼ ਲਈ ਇੰਨੀ ਫੰਡਿੰਗ ਕਿੱਥੋਂ ਹੋ ਰਹੀ ਹੈ। ਦੇਸ਼ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ।
ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਵੀ ਅੱਗੇ ਆ ਕੇ ਇਸ ਕਿਸਾਨੀ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਸੰਘਰਸ਼ ਕਰ ਰਹੇ ਕਿਸਾਨਾਂ ਲਈ ਪਿੰਡ ਪੱਧਰ ਤੇ ਰਾਸ਼ੀ ਇਕੱਠੀ ਕਰਕੇ ਸਭ ਸਮਾਨ ਉਪਲਬਧ ਕਰਵਾਇਆ ਜਾ ਰਿਹਾ ਹੈ। ਹੁਣ ਕਿਸਾਨ ਅੰਦੋਲਨ ਲਈ 20 ਲੱਖ ਰੁਪਏ ਹਰੇਕ ਪਿੰਡ ਵੱਲੋਂ ਦੇਣ ਦੀ ਪੇਸ਼ਕਸ਼ ਦਾ ਐਲਾਨ ਕੀਤਾ ਗਿਆ ਹੈ। ਜਿੱਥੇ ਸਰਕਾਰ ਵੱਲੋਂ ਸੰਘਰਸ਼ ਦੌਰਾਨ ਵਿੱਤੀ ਸਹਾਇਤਾ ਦਿੱਤੇ ਜਾਣ ਤੇ ਸਵਾਲ ਚੁੱਕੇ ਗਏ ਹਨ। ਉੱਥੇ ਹੀ ਹੁਣ ਵਿੱਤੀ ਸਹਾਇਤਾ ਦੇਣ ਲਈ ਪਿੰਡ ਪੱਧਰ ਤੇ ਉਪਰਾਲੇ ਸ਼ੁਰੂ ਹੋ ਚੁੱਕੇ ਹਨ।
ਤਾਂ ਜੋ ਇਸ ਸੰਘਰਸ਼ ਵਿੱਚ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕਿਸੇ ਵੀ ਮੁ-ਸ਼-ਕਿ-ਲ ਦਾ ਸਾਹਮਣਾ ਨਾ ਕਰਨਾ ਪਵੇ। ਹਰਿਆਣਾ ਦੇ ਪਿੰਡਾਂ ਵਿੱਚ ਇਸ ਸੰਘਰਸ਼ ਲਈ ਦਿੱਤੀ ਜਾਣ ਵਾਲੀ ਵਿੱਤੀ ਮਦਦ ਵਿੱਚ ਪਹਿਲਾਂ ਦੇ ਮੁਕਾਬਲੇ ਹਲਚਲ ਤੇਜ਼ ਹੋ ਚੁੱਕੀ ਹੈ।ਜਿੱਥੇ ਕਿਸਾਨਾਂ ਵੱਲੋਂ ਪਿੰਡ ਪੱਧਰ ਤੇ ਵੀ 20 ਲੱਖ ਰੁਪਏ ਪ੍ਰਤੀ ਪਿੰਡ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਹਰਿਆਣਾ ਦੇ ਜੀਂਦ ਜ਼ਿਲੇ ਦੇ ਛੱਤਰ ਪਿੰਡ ਵਿੱਚ ਹੋਈ ਪੰਚਾਇਤ ਦੌਰਾਨ ਕਿਸਾਨ ਜੋਗਿੰਦਰ ਮੋਰ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਵਿੱਤੀ ਮਦਦ ਉਪਰ ਉਠਾਏ ਸਵਾਲ ਬੇਬੁਨਿਆਦ ਹਨ।
ਜੋ ਇਸ ਸੰਘਰਸ਼ ਨੂੰ ਅਸਫ਼ਲ ਬਣਾਉਣ ਦੀ ਇੱਕ ਕੋਸ਼ਿਸ਼ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਤੋਂ ਟਰਾਂਸਪੋਰਟ ਅਤੇ ਰਾਸ਼ਨ ਦੇ ਉਦੇਸ਼ ਲਈ 20 ਲੱਖ ਰੁਪਏ ਤੋਂ ਵੱਧ ਰੁਪਏ ਇਕੱਠੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪਿੰਡ ਵੱਲੋਂ ਪਹਿਲਾਂ ਹੀ ਬਾਰਡਰ ਤੇ ਬੈਠੇ ਲੋਕਾਂ ਨੂੰ ਦੁੱਧ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਦੋ ਟਾਈਮ ਦਾ ਲੰਗਰ ਵੀ ਚਲਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਵੱਲੋਂ ਕਿਹਾ ਗਿਆ ਹੈ ਕਿ 23 ਜਨਵਰੀ ਨੂੰ ਪਿੰਡ ਦੇ ਸਾਰੇ ਲੋਕ ਔਰਤਾਂ ਸਮੇਤ ਸਰਹੱਦ ਤੇ ਜਾਣਗੇ। ਰੋਕਾਂ ਨੂੰ ਤੋੜਨ ਲਈ 15 ਜੇ ਸੀ ਬੀ ਆਪਣੇ ਨਾਲ ਲੈ ਕੇ ਜਾਣਗੇ। ਪੰਚਾਇਤ ਵਿੱਚ ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਇਸ ਸੰਘਰਸ਼ ਲਈ ਕਿਸਾਨਾਂ ਦੇ ਪੁੱਤਰ ਸਰਹੱਦ ਤੇ ਬੈਠੇ ਸੰਘਰਸ਼ ਕਰ ਰਹੇ ਹਨ। ਕਿਸਾਨ ਹੀ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਗਰ ਇਸ ਨੂੰ ਕੋਈ ਤੋੜਨ ਦੀ ਕੋਸ਼ਿਸ਼ ਕਰੇਗਾ, ਤਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Previous Postਪੰਜਾਬ ਇਥੇ ਘਰ ਦੇ ਅੰਦਰ ਹੋਇਆ ਮੌਤ ਦਾ ਤਾਂਡਵ, ਏਦਾਂ ਹੋਈਆਂ ਮੌਤਾਂ ਛਾਇਆ ਸੋਗ
Next Postਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਬਾਰੇ ਆਈ ਹੁਣੇ ਹੁਣੇ ਇਹ ਵੱਡੀ ਖਬਰ