ਆਈ ਤਾਜ਼ਾ ਵੱਡੀ ਖਬਰ
ਸੂਬੇ ਵਿੱਚ ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਕੁਝ ਰਾਹਤ ਦਿੱਤੀ ਗਈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ 31 ਅਕਤੂਬਰ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਉੱਥੇ ਹੀ ਘਰਾਂ ਵਿੱਚ ਅਤੇ ਬਾਹਰ ਲੋਕਾਂ ਦੇ ਇਕੱਠ ਨੂੰ ਵੀ ਵਧਾ ਦਿੱਤਾ ਗਿਆ ਹੈ ਪਰ ਲੋਕਾਂ ਨੂੰ ਸਮਾਗਮਾਂ ਦੌਰਾਨ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਜਿਸ ਸਦਕਾ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸੂਬੇ ਅੰਦਰ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਵੀ ਸਖਤ ਹਦਾਇਤਾਂ ਲਾਗੂ ਕਰ ਦਿਤੀਆਂ ਗਈਆਂ ਹਨ। ਉਥੇ ਹੀ ਡੇਂਗੂ ਵਾਸਤੇ ਕੀਤੇ ਜਾਣ ਵਾਲੇ ਟੈਸਟਾਂ ਦੀ ਕੀਮਤ ਵੀ 600 ਰੁਪਏ ਤੈਅ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਲੋਕਾਂ ਦੀ ਸਿਹਤ ਨੂੰ ਮੱਦੇਨਜਰ ਰਖਦੇ ਹੋਏ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਇੱਥੇ ਸਖਤ ਪਾਬੰਦੀ ਬਾਰੇ ਹੁਕਮ ਲਾਗੂ ਕਰ ਦਿੱਤੇ ਗਏ ਹਨ ਇਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਜਿਲ੍ਹਾ ਮਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਬਠਿੰਡੇ ਜ਼ਿਲ੍ਹੇ ਅੰਦਰ ਜਿੱਥੇ ਕਰੋਨਾ ਪਾਬੰਦੀਆਂ ਨੂੰ 31 ਅਕਤੂਬਰ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਉੱਥੇ ਹੀ ਉਨ੍ਹਾਂ ਵੱਲੋਂ ਜਿਲ੍ਹੇ ਅੰਦਰ ਆਉਣ ਵਾਲੇ ਲੋਕਾਂ ਦਾ ਕਰੋਨਾ ਟੀਕਾਕਰਨ ਅਤੇ 72 ਘੰਟੇ ਪਹਿਲਾਂ ਆਰ ਟੀ ਪੀ ਸੀ ਆਰ ਦੀ ਨੈਗੇਟਿਵ ਰਿਪੋਰਟ ਵਿਖਾਉਣੀ ਲਾਜ਼ਮੀ ਦਿੱਤੀ ਗਈ ਹੈ। ਉਨ੍ਹਾਂ ਆਦੇਸ਼ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਅੰਦਰ ਆਉਣ ਵਾਲੇ ਲੋਕਾਂ ਦਾ ਜਿੱਥੇ ਕਰੋਨਾ ਟੈਸਟ ਹੋਇਆ ਹੋਵੇ ਉਥੇ ਹੀ ਕਰੋਨਾ ਦੇ ਦੋ ਟੀਕੇ ਵੀ ਲੱਗੇ ਹੋਣੇ ਚਾਹੀਦੇ ਹਨ।
ਉਹਨਾਂ ਵਿਸ਼ੇਸ਼ ਆਦੇਸ਼ ਉਹਨਾਂ ਯਾਤਰੀਆਂ ਲਈ ਦਿੱਤੇ ਹਨ ਜੋ ਹਵਾਈ ਸਫ਼ਰ ਦੇ ਜ਼ਰੀਏ ਵਿਦੇਸ਼ ਦਾ ਸਫਰ ਕਰ ਕੇ ਜ਼ਿਲ੍ਹੇ ਵਿੱਚ ਦਾਖ਼ਲ ਹੋਣਗੇ। ਅਗਰ ਇਹਨਾਂ ਦੋਹਾਂ ਵਿਚੋਂ ਯਾਤਰੀਆਂ ਕੋਲੋਂ ਕੁਝ ਵੀ ਨਹੀਂ ਹੋਵੇਗਾ ਤਾਂ ਉਨ੍ਹਾਂ ਨੂੰ ਜ਼ਿਲ੍ਹੇ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ, ਉਨ੍ਹਾਂ ਦੀ ਆਰ ਏ ਟੀ ਦੀ ਟੈਸਟਿੰਗ ਕਰਵਾਏ ਜਾਣ ਤੋਂ ਬਾਅਦ ਹੀ ਦਾਖਲ ਹੋਣ ਦਿੱਤਾ ਜਾਵੇਗਾ।