ਹੋ ਜਾਵੋ ਸਾਵਧਾਨ: ਕੈਨੇਡਾ ਗਏ ਪੁੱਤ ਦਾ ਨਾਮ ਲੈਕੇ ਮਾਰੀ ਏਨੇ ਲੱਖਾਂ ਦੀ ਠੱਗੀ

ਆਈ ਤਾਜਾ ਵੱਡੀ ਖਬਰ 

ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾ ਦਾ ਰੁੱਖ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਵੱਲੋਂ ਗੈਰ ਸਮਾਜਿਕ ਘਟਨਾਵਾਂ ਨੂੰ ਅੰਜ਼ਾਮ ਦਿੰਦਿਆਂ ਹੋਇਆਂ ਲੋਕਾਂ ਦਾ ਪੈਸਾ ਗਲਤ ਤਰੀਕੇ ਨਾਲ ਹੜੱਪ ਲਿਆ ਜਾਂਦਾ ਹੈ। ਅਜਿਹੀਆਂ ਘਟਨਾਵਾਂ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਠੱਗਾਂ ਵੱਲੋਂ ਜਿਥੇ ਲੋਕਾਂ ਤੋਂ ਇਸ ਤਰਾਂ ਪੈਸਾ ਠੱਗਿਆ ਜਾਂਦਾ ਹੈ ਜਿਸ ਦਾ ਪਤਾ ਉਨ੍ਹਾਂ ਨੂੰ ਕਾਫੀ ਦੇਰ ਬਾਅਦ ਲੱਗਦਾ ਹੈ ਕਿ ਉਨ੍ਹਾਂ ਨਾਲ ਇਸ ਤਰਾਂ ਠੱਗੀ ਵੱਜ ਗਈ ਹੈ। ਅੱਜ ਵੀ ਸਾਹਮਣੇ ਆਉਣ ਵਾਲੀਆ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਜਿਸ ਨੂੰ ਦੇਖਦੇ ਹੋਏ ਪੁਲਸ ਪ੍ਰਸ਼ਾਸਨ ਵੱਲੋਂ ਵੀ ਲੋਕਾਂ ਨੂੰ ਚੁਕੰਨੇ ਕੀਤਾ ਜਾ ਰਿਹਾ ਹੈ। ਹੁਣ ਕੈਨੇਡਾ ਗਏ ਪੁੱਤਰ ਦਾ ਨਾਮ ਲੈ ਕੇ ਇੰਨੇ ਲੱਖਾਂ ਦੀ ਠੱਗੀ ਮਾਰੀ ਗਈ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪੀੜਤ ਵਿਅਕਤੀ ਹਰਨੇਕ ਸਿੰਘ ਵੱਲੋਂ ਥਾਣਾ ਡਵੀਜ਼ਨ ਨੰਬਰ 8 ਦੀ ਪੁਲਸ ਨੂੰ ਸ਼ਿਕਾਇਤ ਕੀਤੀ ਗਈ ਹੈ।

ਜਿਸ ਦੇ ਅਧਾਰ ਤੇ ਪੁਲਿਸ ਵੱਲੋਂ ਧੋਖਾਧੜੀ ਕਰਨ ਵਾਲੇ ਨਵੀਂ ਅਬਾਦੀ ਦੇ ਨਿਤਿਨ ਅਤੇ ਗਿਆਸਪੁਰ ਰਾਜ ਨਰਾਇਣ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਹਰਨੇਕ ਸਿੰਘ ਨੇ ਦੱਸਿਆ ਕਿ ਕਿਸੇ ਵੱਲੋਂ ਵਿਦੇਸ਼ ਤੋਂ ਫੋਨ ਕਰਕੇ ਆਖਿਆ ਗਿਆ ਸੀ ਕਿ ਉਹ ਉਨ੍ਹਾਂ ਦਾ ਪੋਤਰਾ ਪੁਨੀਤ ਬੋਲ ਰਿਹਾ ਹੈ ਜਿਸ ਦਾ ਕਿਸੇ ਨਾਲ ਝਗੜਾ ਹੋ ਗਿਆ ਹੈ ਜਿਸ ਵਾਸਤੇ ਉਸ ਨੂੰ ਪੈਸਿਆਂ ਦੀ ਜ਼ਰੂਰਤ ਹੈ ਅਤੇ 2 ਲੱਖ ਰੁਪਏ ਦੇ ਖਾਤੇ ਵਿੱਚ ਪਾ ਦਿੱਤੇ ਜਾਣ।

ਜਿਸ ਤੋਂ ਬਾਅਦ ਦੋ ਲੱਖ ਰੁਪਏ ਦੱਸੇ ਗਏ ਖਾਤੇ ਵਿੱਚ ਭੇਜ ਦਿੱਤੇ ਗਏ ਅਤੇ ਕੁਝ ਦਿਨਾਂ ਬਾਅਦ 8 ਲੱਖ ਰੁਪਏ ਹੋਰ ਦੀ ਮੰਗ ਕੀਤੀ ਗਈ ਅਤੇ ਦੱਸਿਆ ਕਿ ਜਿਸ ਨਾਲ ਝਗੜਾ ਹੋਇਆ ਸੀ ਉਸਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੰਜ ਲੱਖ ਰੁਪਏ ਹੋਰ ਭੇਜ ਦਿੱਤੇ ਗਏ। ਜਦੋਂ ਉਨ੍ਹਾਂ ਵੱਲੋਂ ਆਪਣੇ ਪੋਤਰੇ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਹੋਇਆ ਹੈ ਜਿਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ।