ਹੋ ਜਾਵੋ ਸਾਵਧਾਨ: ਠੱਗਾਂ ਵਲੋਂ ਇਹ ਤਰੀਕਾ ਵਰਤ ਕੇ ਕੀਤੇ ਜਾ ਰਹੇ ਨੇ ਬੈਂਕ ਖਾਲੀ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਜਿਥੇ ਧੋਖਾਧੜੀ ਨੂੰ ਰੋਕਣ ਵਾਸਤੇ ਸਖਤ ਕਦਮ ਚੁੱਕੇ ਜਾ ਰਹੇ ਹਨ ਪੁਲਸ ਪ੍ਰਸ਼ਾਸਨ ਨੂੰ ਵੀ ਲੋਕਾਂ ਦੀ ਹਿਫ਼ਾਜ਼ਤ ਵਾਸਤੇ ਚੁਕੰਨੇ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਆਪਣੇ ਠੱਗੀ ਦਾ ਸ਼ਿਕਾਰ ਬਣਾ ਲਿਆ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋਣਾ ਪੈਂਦਾ ਹੈ। ਸੋਸ਼ਲ ਮੀਡੀਆ ਦੇ ਉਪਰ ਵੀ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਹੁਣ ਠੱਗਾਂ ਵੱਲੋਂ ਵੱਖ ਵੱਖ ਤਰੀਕੇ ਅਪਣਾ ਕੇ ਬੈਂਕ ਖਾਲੀ ਕੀਤੇ ਜਾ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕੱਲ ਜਿੱਥੇ ਠੱਗਾਂ ਵੱਲੋਂ ਠੱਗੀ ਦੇ ਨਵੇਂ ਨਵੇਂ ਤਰੀਕੇ ਅਪਣਾਏ ਜਾ ਰਹੇ ਹਨ ਉਥੇ ਹੀ ਲੋਕਾਂ ਦਾ ਬਹੁਤ ਸਾਰਾ ਪੈਸਾ ਅਤੇ ਨਿੱਜੀ ਡਾਟਾ ਚੋਰੀ ਕੀਤਾ ਜਾ ਰਿਹਾ ਹੈ। ਠੱਗਾਂ ਵੱਲੋਂ ਜਿਥੇ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਇਆ ਜਾਂਦਾ ਹੈ ਉਥੇ ਹੀ ਉਨ੍ਹਾਂ ਦੇ ਮੋਬਾਈਲ ਅਤੇ ਸਿਸਟਮ ਨੂੰ ਹੈਕ ਕਰ ਲਿਆ ਜਾਂਦਾ ਹੈ। ਸਾਈਬਰ ਸੈੱਲ ਵੱਲੋਂ ਜਿਥੇ ਲੋਕਾਂ ਨੂੰ ਸਮੇਂ ਸਮੇਂ ਤੇ ਅਜਿਹੀਆਂ ਠੱਗੀਆਂ ਬਾਰੇ ਸੂਚਿਤ ਵੀ ਕੀਤਾ ਜਾਂਦਾ ਹੈ ਇਸ ਦੇ ਬਾਵਜੂਦ ਵੀ ਬਹੁਤ ਸਾਰੇ ਲੋਕ ਧੋਖਾਧੜੀ ਦਾ ਸ਼ਿਕਾਰ ਹੋ ਰਹੇ ਹਨ।

ਅਜਿਹੇ ਹੀ ਮਾਮਲੇ ਦੀ ਸ਼ਿਕਾਇਤ ਮਿਲਣ ਤੇ ਜਿਥੇ ਪੁਲਿਸ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਠੱਗੀ ਦੀਆਂ ਘਟਨਾਵਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਫਿਰ ਵੀ ਪੁਲੀਸ ਵੱਲੋਂ ਦੱਸਿਆ ਗਿਆ ਹੈ ਕਿ ਲੋਕਾਂ ਦੇ ਕਈ ਮਾਮਲੇ ਸੁਲਝਾਉਂਦੇ ਹੋਏ ਪੈਸੇ ਵਾਪਸ ਕੀਤੇ ਜਾ ਚੁੱਕੇ ਹਨ।

ਪੁਲਸ ਰਿਕਾਰਡ ਵਿੱਚ ਅਜੇ ਵੀ ਬਾਰਾਂ ਸੌ ਦੇ ਕਰੀਬ ਸ਼ਿਕਾਇਤਾਂ ਸ਼ਾਮਲ ਹਨ ਜਿਨ੍ਹਾਂ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਠੱਗਾਂ ਵੱਲੋਂ ਜਿਥੇ ਸਾਈਬਰ ਅਤੇ ਟੈਕਨੀਕਲ ਤਰੀਕੇ ਦੇ ਨਾਲ ਠੱਗੀ ਦਾ ਲਿੰਕ ਸੈੱਟ ਕੀਤਾ ਜਾਂਦਾ ਹੈ। ਉਥੇ ਹੀ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਪੁਲਿਸ ਵੱਲੋਂ ਕੈਂਪ ਲਗਾਏ ਜਾ ਰਹੇ ਹਨ ਜਿਸ ਦੇ ਜ਼ਰੀਏ ਲੋਕਾਂ ਨੂੰ ਇਨ੍ਹਾਂ ਠੱਗੀ ਦੇ ਕੇਸਾਂ ਵਿੱਚ ਫਸਣ ਤੋਂ ਬਚਾਇਆ ਜਾ ਸਕੇ।