ਹੋ ਜਾਵੋ ਸਾਵਧਾਨ ਪੰਜਾਬ ਚ ਮੌਸਮ ਵਿਭਾਗ ਨੇ ਜਾਰੀ ਕਰਤਾ ਆਰੇਂਜ ਅਲਰਟ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਅਤੇ ਮੌਸਮ ਦੀ ਤਬਦੀਲੀ ਕਾਰਨ ਲੋਕਾਂ ਨੂੰ ਮੁ-ਸ਼-ਕ-ਲਾਂ ਦਰਪੇਸ਼ ਆ ਰਹੀਆਂ ਹਨ ਉਥੇ ਹੀ ਵਾਹਨ ਚਾਲਕਾਂ ਨੂੰ ਆਪਣੇ ਕੰਮਕਾਜ ਦੇ ਆਉਣ ਜਾਣ ਸਮੇਂ ਵਿਚ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਪੰਜਾਬ ਵਿੱਚ ਜਿਥੇ ਲੋਕਾਂ ਨੂੰ ਦਸੰਬਰ ਦਾ ਅੱਧਾ ਮਹੀਨਾਂ ਬੀਤ ਜਾਣ ਤੇ ਵੀ ਵਧੇਰੇ ਠੰਢ ਦਾ ਅਹਿਸਾਸ ਨਹੀਂ ਹੋਇਆ ਸੀ। ਉਥੇ ਹੀ 15 ਦਸੰਬਰ ਤੋਂ ਅਚਾਨਕ ਵਧੀ ਠੰਡ ਅਤੇ ਹੋਣ ਵਾਲੀ ਬਰਸਾਤ ਅਤੇ ਪਹਾੜੀ ਖੇਤਰਾਂ ਵਿੱਚ ਹੋਣ ਵਾਲੀ ਭਾਰੀ ਬਰਫਬਾਰੀ ਦੇ ਕਾਰਨ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਉਥੇ ਹੀ ਸਮੇਂ ਸਮੇਂ ਤੇ ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਮੁਹਈਆ ਕਰਵਾ ਦਿੱਤੀ ਜਾਂਦੀ ਹੈ।

ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਇਨ੍ਹੀਂ ਦਿਨੀਂ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਉਥੇ ਹੀ ਸਵੇਰੇ ਸ਼ਾਮ ਵਧੇਰੇ ਠੰਡ ਹੋ ਰਹੀ ਹੈ। ਜਿੱਥੇ ਬਰਸਾਤ ਨਾ ਹੋਣ ਕਾਰਨ ਖੁਸ਼ਕ ਮੌਸਮ ਦੇ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਲੋਕਾਂ ਵਿੱਚ ਬਹੁਤ ਸਾਰੀਆਂ ਬੀਮਾਰੀਆਂ ਨੱਕ ਵਗਣਾ, ਹਾਈਪੋਥਰਮੀਆ, ਫਲੂ,ਆਦਿ ਬਿਮਾਰੀਆਂ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਰਹੀਆਂ ਹਨ।

ਜਿਸ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਅਜਿਹੀਆਂ ਬੀਮਾਰੀਆਂ ਤੋਂ ਬਚ ਕੇ ਰਿਹਾ ਜਾ ਸਕੇ। ਕਿਉਂਕਿ ਪੰਜਾਬ ਵਿੱਚ ਚੱਲ ਰਹੀ ਸੀਤ ਲਹਿਰ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵੀ ਇਸ ਸਮੇਂ ਪੰਜਾਬ ਵਿੱਚ ਐਡਵਾਈਜਰੀ ਜਾਰੀ ਕੀਤੀ ਗਈ ਹੈ। ਕਿਉਂਕਿ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਕਾਰਨ ਬਹੁਤ ਸਾਰੇ ਲੋਕਾਂ ਨੂੰ ਸੀਤ ਲਹਿਰ ਦੇ ਚਲਦੇ ਹੋਏ ਕਈ ਗੰਭੀਰ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ।

ਉਥੇ ਹੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਕਿਉਂਕਿ ਦੱਖਣੀ ਅਫਰੀਕਾ ਤੋਂ ਸ਼ੁਰੂ ਹੋਣ ਵਾਲਾ ਨਵਾਂ ਵੈਰੀਏਂਟ ਭਾਰਤ ਵਿੱਚ ਵੀ ਦਾਖ਼ਲ ਹੋ ਚੁੱਕਾ ਹੈ ਅਤੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਮੌਸਮ ਵਿਭਾਗ ਵੱਲੋਂ ਵੀ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।