ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਜਿੱਥੇ ਦੋ ਦਿਨਾਂ ਤੋਂ ਹੋ ਰਹੀ ਹਲਕੀ-ਹਲਕੀ ਬਰਸਾਤ ਦੇ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਉਥੇ ਹੀ ਹੁਣ ਇਹ ਹਲਕੀ-ਹਲਕੀ ਬਰਸਾਤ ਫਸਲਾਂ ਲਈ ਵੀ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਸਮੇਂ ਹਿਮਾਚਲ ਵਿਚ ਹੋ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਖੇਤਰਾਂ ਵਿੱਚ ਵੇਖਿਆ ਜਾ ਰਿਹਾ ਹੈ ਜਿਸ ਕਾਰਨ ਪੰਜਾਬ, ਹਰਿਆਣਾ ਚੰਡੀਗੜ੍ਹ ਵਿੱਚ ਠੰਢ ਪਹਿਲਾਂ ਦੇ ਮੁਕਾਬਲੇ ਵੱਧ ਗਈ ਹੈ ਅਤੇ ਤਾਪਮਾਨ ਵਿੱਚ ਵਧੇਰੇ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਮੌਸਮ ਵਿਭਾਗ ਵਲੋ ਸਮੇਂ ਸਮੇਂ ਤੇ ਆਉਣ ਵਾਲੇ ਮੌਸਮ ਦੇ ਦਿਨਾਂ ਬਾਰੇ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਪਹਿਲਾਂ ਹੀ ਆਪਣਾ ਇੰਤਜਾਮ ਕਰ ਸਕਣ ਅਤੇ ਇਸ ਠੰਡ ਦੇ ਮੌਸਮ ਵਿਚ ਆਪਣਾ ਬਚਾਅ ਕਰ ਸਕਣ।
ਪੰਜਾਬ ਦੇ ਮੌਸਮ ਬਾਰੇ ਹੁਣ ਇਹ ਅਲਰਟ ਜਾਰੀ ਹੋਇਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਵੀ ਜਾਰੀ ਕੀਤੀ ਗਈ ਹੈ ਜਿੱਥੇ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਬੁੱਧਵਾਰ ਨੂੰ ਜਿੱਥੇ ਸਾਰੇ ਖੇਤਰਾਂ ਵਿਚ ਹਲਕੀ ਤੋਂ ਦਰਮਿਆਨੀ ਬਰਸਾਤ ਹੋਵੇਗੀ। ਉਥੇ ਹੀ ਪੰਜਾਬ ਦੇ ਮਾਝਾ ਮਾਲਵਾ ਤੇ ਦੋਆਬੇ ਦੇ ਖੇਤਰਾਂ ਵਿੱਚ ਲੋਕਾਂ ਨੂੰ ਵੀਰਵਾਰ ਤੋਂ ਇਸ ਬਰਸਾਤ ਤੋਂ ਰਾਹਤ ਮਿਲ ਜਾਵੇਗੀ। ਜਿਸ ਤੋਂ ਬਾਅਦ ਫਿਰ 9 ਜਨਵਰੀ ਤੋਂ ਮੁੜ ਬਰਸਾਤ ਹੋ ਸਕਦੀ ਹੈ। ਜਿੱਥੇ ਇਹ ਵਧੇਰੇ ਬਰਸਾਤ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ।
ਇਸ ਸਮੇਂ ਹਿਮਾਚਲ ਵਿਚ ਬਰਫਬਾਰੀ ਹੋ ਰਹੀ ਹੈ ਉੱਥੇ ਹੀ 9 ਜਨਵਰੀ ਨੂੰ ਹਿਮਾਚਲ ਵਿੱਚ ਵੀ ਬਰਸਾਤ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਕੱਲ੍ਹ ਤੋਂ ਹੋ ਰਹੀ ਬਰਸਾਤ ਦੇ ਕਾਰਨ 5 ਡਿਗਰੀ ਹੇਠਾਂ ਆ ਗਿਆ ਹੈ। ਪੰਜਾਬ ਵਿੱਚ ਹੋਣ ਵਾਲੀ ਬਰਸਾਤ ਅਤੇ ਹਿਮਾਚਲ ਵਿੱਚ ਭਾਰੀ ਬਰਫਬਾ ਰੀ ਦੇ ਕਾਰਨ ਪੰਜਾਬ ਸ਼ੀਤ ਲਹਿਰ ਦੀ ਲਪੇਟ ਵਿੱਚ ਆਇਆ ਹੋਇਆ ਹੈ।
ਇਸ ਬਰਸਾਤ ਦੇ ਮੌਸਮ ਵਿੱਚ ਹੁਣ ਨਵਾਂਸ਼ਹਿਰ ਵਿੱਚ ਤਾਪਮਾਨ ਸਭ ਤੋਂ ਘੱਟ ਡਿਗਰੀ ਰਿਹਾ ਹੈ। ਜਿੱਥੇ 4 ਡਿਗਰੀ ਦਰਜ ਕੀਤਾ ਗਿਆ ਹੈ। ਉੱਥੇ ਹੀ ਵੱਧ ਤੋਂ ਵੱਧ ਤਾਪਮਾਨ 15 ਤੋਂ 17 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਬਰਫਬਾਰੀ ਦੇ ਕਾਰਨ ਜਿੱਥੇ ਹਿਮਾਚਲ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੜਕੀ ਆਵਾਜਾਈ ਨੂੰ ਬੰਦ ਕਰਨ ਲਈ 188 ਸੜਕਾ ਨੂੰ ਬੰਦ ਕੀਤਾ ਗਿਆ ਹੈ।
Previous Postਜਿਆਦਾ ਮਾਮਲਿਆਂ ਨੂੰ ਦੇਖਦੇ ਹੋਏ ਰਾਤ ਦੇ ਕਰਫਿਊ ਟਾਈਮ ਚ ਕੀਤਾ ਗਿਆ ਏਨੇ ਘੰਟਿਆਂ ਦਾ ਏਥੇ ਵਾਧਾ
Next Postਪੰਜਾਬ ਚ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਹੁਣ ਆ ਗਈ ਇਹ ਵੱਡੀ ਖਬਰ ਸਕੂਲਾਂ ਤੋਂ