ਹੋ ਜਾਵੋ ਸਾਵਧਾਨ – ਮਾਸਕ ਪਾਉਣ ਨੂੰ ਲੈ ਕੇ ਹੁਣ ਹੋ ਗਿਆ ਇਹ ਐਲਾਨ ਦੇਖਿਓ ਕਿਤੇ ਰਗੜੇ ਨਾ ਜਾਇਓ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਕਰੋਨਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਰਕਾਰ ਵੱਲੋਂ ਕਰੋਨਾ ਤੇ ਰੋਕਥਾਮ ਪਾਉਣ ਲਈ ਬਹੁਤ ਸਾਰੀਆਂ ਨਵੀਆਂ ਗਾਈਡਲਾਈਨਜ਼ ਵੀ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਥਾਵਾਂ ਤੇ ਪੂਰਨ ਤੌਰ ਲੋਕਡਾਊਨ ਵੀ ਗਿਆ ਹੈ ਪਰ ਬਹੁਤ ਸਾਰੀਆਂ ਪਾਬੰਦੀਆਂ ਲਗਾਉਣ ਦੇ ਬਾਵਜੂਦ ਵੀ ਇਹ ਬੀਮਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਹੁਣ ਤੱਕ ਇਸ ਬਿਮਾਰੀ ਦੇ ਕਾਰਨ ਬਹੁਤ ਸਾਰੀਆਂ ਕੀਮਤੀ ਜਾਨਾਂ ਵੀ ਚਲੇ ਗਈਆ ਹਨ। ਪਰ ਹੁਣ ਇਸ ਸਬੰਧੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਇਹ ਖ਼ਬਰ ਸੁਣਨੀ ਬਹੁਤ ਜ਼ਰੂਰੀ ਹੈ।

ਕਰੋਨਾ ਬਿਮਾਰੀ ਘਰ ਵਿਚ ਲਗਾਤਾਰ ਵੱਧ ਰਹੇ ਮਰੀਜ਼ਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਭਾਰਤੀ ਰੇਲਵੇ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਜਿਸ ਦੇ ਚਲਦਿਆਂ ਉਨ੍ਹਾਂ ਦਾ ਕਹਿਣਾ ਹੈ ਕਿ ਬਿਨਾਂ ਮਾਸਕ ਪਹਿਨਣ ਤੋਂ ਜੇਕਰ ਕੋਈ ਵਿਅਕਤੀ ਰੇਲਗੱਡੀ ਵਿੱਚ ਸਫ਼ਰ ਕਰਦਾ ਹੈ ਜਾਂ ਰੇਲਵੇ ਦੇ ਅਹਾਤੇ ਉਤੇ ਜਾਂਦਾ ਹੈ ਤਾਂ ਉਸ ਨੂੰ ਪੰਜ ਸੌ ਰੁਪਏ ਜੁਰਮਾਨਾ ਕੀਤਾ ਜਾਵੇਗਾ। ਦੱਸੀਏ ਕਿ ਭਾਰਤੀ ਰੇਲਵੇ ਦੇ ਪ੍ਰਸ਼ਾਸਨ ਵੱਲੋਂ ਸਾਰੇ ਲੋਕਾਂ ਨੂੰ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਤੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਲਈ ਉਹਨਾਂ ਨੇ ਰੇਲ ਗੱਡੀ ਵਿਚ ਸਫ਼ਰ ਕਰਨ ਤੋਂ ਪਹਿਲਾਂ ਲੋਕਾਂ ਨੂੰ ਇਹ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਰੇਲਵੇ ਯਾਤਰੀਆਂ ਨੂੰ ਕਰੋਨਾ ਬਿਮਾਰੀ ਤੋਂ ਬਚਾ ਰੱਖਣ ਲਈ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਦੱਸੀਆਂ ਹੋਈਆਂ ਹਦਾਇਤਾਂ ਨੂੰ ਮੰਨਣ ਦੀ ਬੇਨਤੀ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਰੇਲਵੇ ਗੱਡੀਆਂ ਦੀ ਆਵਾਜਾਈ ਲਈ ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਅਤੇ ਯਾਤਰਾ ਦੌਰਾਨ ਇਹ ਹਦਾਇਤਾਂ ਮੰਨਣੀਆਂ ਲਾਜ਼ਮੀ ਕੀਤੀਆਂ ਗਈਆਂ ਹਨ ਜਿਸ ਵਿਚ ਮੁੱਖ ਤੌਰ ਤੇ ਸਮਾਜਿਕ ਦੂਰੀਆਂ ਵਧਾਉਣ ਪੰਜਾਬ ਅਤੇ ਰੇਲਵੇ ਸਟੇਸ਼ਨ ਵਿਚ ਦਾਖ਼ਲੇ, ਬਾਹਰ ਜਾਣ ਸਮੇਂ ਯਾਤਰੀਆਂ ਦੇ ਤਾਪਮਾਨ ਦੀ ਜਾਂਚ ਕਰਨੀ ਅਤੇ ਯਾਤਰੀਆਂ ਨੂੰ ਲਗਾਤਾਰ ਹੱਥ ਧੋਣ ਦੀਆਂ ਹਦਾਇਤਾਂ ਸ਼ਾਮਿਲ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਰੇਲਵੇ ਸਟੇਸ਼ਨ ਨੂੰ ਲਗਾਤਾਰ ਸੈਨੇਟਾਈਜ਼ਰ ਕੀਤਾ ਜਾਂਦਾ ਹੈ ਤਾਂ ਜੋ ਇਸ ਬਿਮਾਰੀ ਤੇ ਕਾਬੂ ਪਾਇਆ ਜਾ ਸਕੇ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।