ਆਈ ਤਾਜਾ ਵੱਡੀ ਖਬਰ
ਕਰੋਨਾ ਦੀ ਸਥਿਤੀ ਇਸ ਸਮੇਂ ਦੇਸ਼ ਅੰਦਰ ਭਿਆਨਕ ਹੁੰਦੀ ਜਾ ਰਹੀ ਹੈ। ਜਿੱਥੇ ਆਏ ਦਿਨ ਹੀ ਮੌਤਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਉੱਥੇ ਹੀ ਹਰ ਰੋਜ਼ ਹਜ਼ਾਰਾਂ ਦੀ ਤਦਾਦ ਨਾਲ ਕਰੋਨਾ ਦੇ ਮਰੀਜ਼ ਸਾਹਮਣੇ ਆਏ ਹਨ। ਨਿੱਤ ਹੀ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਭਿਆਨਕ ਹੋ ਰਹੀ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੀ ਚਿੰਤਾ ਵਿੱਚ ਹੈ। ਜਿਸ ਵੱਲੋਂ ਸਾਰੇ ਸੂਬਿਆਂ ਨੂੰ ਆਪਣੇ ਰਾਜਾਂ ਵਿੱਚ ਕਰੋਨਾ ਦੀ ਸਥਿਤੀ ਦੇ ਹਿਸਾਬ ਨਾਲ ਫੈਸਲੇ ਲੈਣ ਦੇ ਅਧਿਕਾਰ ਦੇ ਦਿੱਤੇ ਗਏ ਹਨ।
ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਜਿਥੇ ਕਰੋਨਾ ਦੀ ਦੂਜੀ ਲਹਿਰ ਬਹੁਤ ਹੀ ਜ਼ਿਆਦਾ ਘਾਤਕ ਸਾਬਤ ਹੋ ਰਹੀ ਹੈ ਉੱਥੇ ਹੀ ਮਾਹਿਰਾਂ ਵੱਲੋਂ ਇਸ ਕਰੋਨਾ ਦੇ ਪੀਕ ਸਮਾਂ ਆਉਣ ਬਾਰੇ ਵੀ ਆਖਿਆ ਗਿਆ ਹੈ। ਭਾਰਤ ਵਾਂਗ ਵਿਦੇਸ਼ਾਂ ਵਿੱਚ ਵੀ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਪਰ ਭਾਰਤ ਵਿੱਚ ਸਥਿਤੀ ਬਾਕੀ ਦੇਸ਼ਾਂ ਦੇ ਮੁਕਾਬਲੇ ਬਿਹਤਰ ਹੈ। ਬੇਸ਼ੱਕ ਭਾਰਤ ਵਿੱਚ ਕਰੋਨਾ ਦੇ ਕੇਸ ਉਚ ਪੱਧਰ ਤੇ ਜਾ ਪੁੱਜੇ ਹਨ। ਦੇਸ਼ ਵਿਚ ਇਹ ਕਰੋਨਾ ਹਰ ਕੋਨੇ ਵਿੱਚ ਫੈਲ ਚੁੱਕੀ ਹੈ।
ਇਸ ਸਬੰਧੀ ਡਾਕਟਰ ਪਾਲ ਤੋਂ ਪੁੱਛੇ ਜਾਣ ਤੇ ਉਨ੍ਹਾਂ ਦੱਸਿਆ ਹੈ ਕਿ ਇਸ ਸਮੇਂ ਜਿੱਥੇ ਕਰੋਨਾ ਦਾ ਪੱਧਰ ਪੀਕ ਉੱਪਰ ਪਹੁੰਚ ਚੁੱਕਾ ਹੈ। ਉਥੇ ਹੀ ਇਹ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਹੈ ਇਸ ਵਿਚ ਕਿੰਨਾ ਹੋਰ ਵਾਧਾ ਹੋਵੇਗਾ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 17 ਮਾਰਚ ਨੂੰ ਦੇਸ਼ ਨੂੰ ਸੰਬੋਧਨ ਕਰਦੇ ਹੋਏ ਆਖਿਆ ਗਿਆ ਸੀ ਕਿ ਕਰੋਨਾ ਦੀ ਦੂਜੀ ਲਹਿਰ ਆ ਚੁੱਕੀ ਹੈ। ਇਸ ਲਈ ਲੋਕਾਂ ਨੂੰ ਘਬਰਾਉਣ ਦੀ ਨਹੀਂ ਸਗੋਂ ਇਸ ਦਾ ਡਟ ਕੇ ਮੁਕਾਬਲਾ ਕਰਨ ਦੀ ਲੋੜ ਹੈ।
ਉਥੇ ਹੀ ਨੀਤੀ ਕਮਿਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਇਹ ਦੋਸ਼ ਗਲਤ ਹਨ ਕੇ ਸਰਕਾਰ ਨੂੰ ਦੂਜੀ ਲਹਿਰ ਦੇ ਆਉਣ ਦੀ ਜਾਣਕਾਰੀ ਨਹੀਂ ਸੀ। ਹੁਣ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਾਰੇ ਸੂਬਿਆਂ ਨੂੰ ਸਿਹਤ ਸਬੰਧੀ ਢਾਂਚਿਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਰੋਨਾ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾਣ ਉਪਰ ਜ਼ੋਰ ਦਿੱਤਾ ਹੈ।
Previous Postਹੁਣੇ ਹੁਣੇ ਪੰਜਾਬ ਚ ਇਸ ਮਹਾਨ ਧਾਰਮਿਕ ਹਸਤੀ ਦੀ ਹੋਈ ਅਚਾਨਕ ਮੌਤ-ਦੇਸ਼ ਵਿਦੇਸ਼ ਛਾਈ ਸੋਗ ਦੀ ਲਹਿਰ
Next Postਹੁਣੇ ਹੁਣੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ