ਹੋ ਜਾਵੋ ਸਾਵਧਾਨ ਹੁਣ ਪੰਜਾਬ ਚ ਭਾਰੀ ਮੀਂਹ ਦਾ ਜਾਰੀ ਹੋਇਆ ਇਹ ਵੱਡਾ ਅਲਰਟ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੋਣ ਵਾਲੀ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਭਾਰੀ ਰਾਹਤ ਦਿੱਤੀ ਹੈ। ਉਥੇ ਹੀ ਹੋਣ ਵਾਲੀ ਇਸ ਬਰਸਾਤ ਦਾ ਫਾਇਦਾ ਜਿੱਥੇ ਫ਼ਸਲਾਂ ਨੂੰ ਹੋ ਰਿਹਾ ਹੈ। ਉਥੇ ਹੀ ਵਧੇਰੇ ਬਰਸਾਤ ਹੋਣ ਕਾਰਨ ਕਈ ਸਬਜ਼ੀਆਂ ਦੀਆਂ ਫਸਲਾਂ ਵੀ ਖਰਾਬ ਹੋ ਰਹੀਆਂ ਹਨ। ਜਿਸ ਕਾਰਨ ਕਈ ਕਿਸਾਨਾਂ ਨੂੰ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਹੋਣ ਵਾਲੀ ਇਸ ਬਰਸਾਤ ਦੇ ਕਾਰਨ ਕਈ ਸ਼ਹਿਰਾਂ ਵਿਚ ਪਾਣੀ ਦਾ ਨਿਕਾਸ ਸਹੀ ਢੰਗ ਨਾਲ ਨਾ ਹੋਣ ਕਾਰਨ ਵੀ ਪ੍ਰਸ਼ਾਸਨ ਦੀ ਪੋਲ ਖੋਲ੍ਹ ਰਹੀ ਹੈ ਅਤੇ ਲੋਕਾਂ ਨੂੰ ਆਵਾਜਾਈ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉੱਥੇ ਹੀ ਕਈ ਦਿਨਾਂ ਤੋਂ ਹੋਣ ਵਾਲੀ ਇਸ ਬਰਸਾਤ ਕਾਰਨ ਪੰਜਾਬ ਦੇ ਕਈ ਇਲਾਕਿਆਂ ਅੰਦਰ ਕਈ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿੱਥੇ ਨੁਕਸਾਨ ਵੀ ਹੋਇਆ ਹੈ। ਬੀਤੇ ਦਿਨੀਂ ਵਧੇਰੇ ਬਰਸਾਤ ਹੋਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਸ਼ਰਧਾਲੂਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਰਪੇਸ਼ ਆਈਆਂ। ਜਿੱਥੇ ਦਰਬਾਰ ਸਾਹਿਬ ਵਿੱਚ ਪਰਿਕਰਮਾ ਏਰੀਏ ਵਿੱਚ ਭਾਰੀ ਮਾਤਰਾ ਵਿੱਚ ਪਾਣੀ ਭਰ ਗਿਆ ਸੀ। ਹੁਣ ਪੰਜਾਬ ਵਿੱਚ ਭਾਰੀ ਮੀਂਹ ਪੈਣ ਬਾਰੇ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਸਬੰਧੀ ਜਾਣਕਾਰੀ ਜਾਰੀ ਕੀਤੀ ਜਾਂਦੀ ਹੈ। ਉੱਥੇ ਹੀ ਹੁਣ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਅਤੇ ਕਈ ਹੋਰ ਖੇਤਰਾਂ ਵਿਚ ਭਾਰੀ ਬਰਸਾਤ 17 ਸਤੰਬਰ ਤੋਂ ਲਗਾਤਾਰ ਹੋਵੇਗੀ। ਜਿਸ ਕਾਰਨ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲ ਜਾਵੇਗੀ। ਦਿੱਲੀ ਦੇ ਅੰਤਰ ਰਾਸ਼ਟਰੀ ਹਵਾਈ ਅੱਡੇ ਉੱਪਰ ਹੋਈ ਸ਼ਨੀਵਾਰ ਨੂੰ ਬਰਸਾਤ ਕਾਰਨ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਇਹ ਏਅਰਪੋਰਟ ਦੇ ਕੁਝ ਹਿੱਸਿਆਂ ਵਿੱਚ ਪਾਣੀ ਭਰਿਆ ਦੇਖਿਆ ਗਿਆ ਸੀ

ਉੱਥੇ ਹੀ ਮੌਸਮ ਵਿਭਾਗ ਵੱਲੋਂ ਹੁਣ ਦੇਸ਼ ਅੰਦਰ ਕਈ ਸੂਬਿਆਂ ਵਿੱਚ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਗਈ ਹੈ ਜਿਨ੍ਹਾਂ ਵਿੱਚ ਰਾਜਸਥਾਨ ਉੱਤਰ ਪ੍ਰਦੇਸ਼ , ਹਰਿਆਣਾ ਦਿੱਲੀ ਅਤੇ ਪੰਜਾਬ ਸ਼ਾਮਲ ਹਨ। ਉਥੇ ਹੀ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਕਈ ਦਿਨਾਂ ਤੋਂ ਹੋਣ ਵਾਲੀ ਭਾਰੀ ਬਰਸਾਤ ਕਾਰਨ ਦਿੱਲੀ ਵਿੱਚ ਮੀਂਹ ਨੇ 121 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਉਥੇ ਹੀ ਲੋਕਾਂ ਨੂੰ ਆਉਣ ਵਾਲੇ ਦਿਨਾਂ ਦੀ ਬਰਸਾਤ ਕਾਰਨ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।