ਆਈ ਤਾਜਾ ਵੱਡੀ ਖਬਰ
ਭਾਰਤ ਵਿੱਚ ਸਰਕਾਰ ਵੱਲੋਂ ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਬਦਲਾਅ ਕੀਤੇ ਜਾ ਰਹੇ ਹਨ। ਭਾਰਤ ਵਿੱਚ ਆਵਾਜਾਈ ਦੇ ਵਿੱਚ ਵੀ ਬਦਲਾਅ ਕੀਤੇ ਗਏ ਹਨ। ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਨਿਯਮ ਬਣਾਏ ਜਾਂਦੇ ਹਨ। ਜਿਸ ਦੇ ਜ਼ਰੀਏ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ।
ਹੁਣ 1 ਦਸੰਬਰ ਤੋਂ ਵਾਹਨ ਸਬੰਧੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰ ਦਿਨ ਹੀ ਕਰੀਬ 25,000 ਚਾਲਾਨ ਜਾਰੀ ਕੀਤੇ ਜਾਂਦੇ ਹਨ। ਭਾਰਤ ਵਿੱਚ ਈ ਚਾਲਾਨ ਨੂੰ ਲੋਕਾਂ ਦੀ ਸਹੂਲਤ ਲਈ ਲਾਗੂ ਕੀਤਾ ਗਿਆ ਸੀ। ਪਰ ਫਿਰ ਵੀ ਲੋਕਾਂ ਵੱਲੋਂ ਇਸ ਸਹੂਲਤ ਦਾ ਫਾਇਦਾ ਨਹੀਂ ਲਿਆ ਜਾਂਦਾ ਤੇ ਲੋਕਾਂ ਵੱਲੋਂ ਲਗਾਤਾਰ ਚਲਾਨ ਕਟਵਾਏ ਜਾ ਰਹੇ ਹਨ। ਹੁਣ ਸਰਕਾਰ ਵੱਲੋਂ 1 ਦਸੰਬਰ ਤੋਂ ਉਨ੍ਹਾਂ ਵਾਹਨਾਂ ਨੂੰ ਜ਼ਬਤ ਕੀਤਾ ਜਾਵੇਗਾ। ਜਿਨ੍ਹਾਂ ਵਾਹਨਾਂ ਦੇ ਮਾਲਕਾਂ ਵੱਲੋਂ ਈ ਚਾਲਾਨ ਨਹੀਂ ਭਰਿਆ ਗਿਆ। ਮਹਾਰਾਸ਼ਟਰ ਵਿੱਚ ਵੀ 700 ਕਰੋੜ ਤੋਂ ਜ਼ਿਆਦਾ ਦਾ ਟਰੈਫਿਕ ਚਲਾਨ ਜੁਰਮਾਨਾ ਅਜੇ ਪੈਂਡਿੰਗ ਹੈ।
ਸਰਕਾਰ ਵੱਲੋਂ ਨਿਯਮਾਂ ਦੇ ਹਿਸਾਬ ਨਾਲ ਲੋਕਾਂ ਨੂੰ 10 ਦਿਨ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਵਾਹਨ ਮਾਲਕ ਆਪਣੇ ਵਾਹਨਾਂ ਦਾ ਚਲਾਨ ਭਰ ਸਕਣ। ਅਗਰ ਉਨ੍ਹਾਂ ਵੱਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਦੇ ਵਾਹਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਕਰੋਨਾ ਦੇ ਸਮੇਂ ਵੀ ਪੁਲੀਸ ਵੱਲੋਂ ਲੱਖਾਂ ਦੇ ਚਲਾਨ ਕੀਤੇ ਗਏ ਹਨ। ਪਰ ਫਿਰ ਵੀ ਲੋਕਾਂ ਵਿਚ ਇਸ ਨੂੰ ਭਰਨ ਨੂੰ ਲੈ ਕੇ ਕੋਈ ਵੀ ਗਤੀਵਿਧੀ ਨਜ਼ਰ ਨਹੀਂ ਆ ਰਹੀ। ਇਸ ਸਾਲ ਵਿੱਚ ਜਨਵਰੀ ਤੋਂ ਅਕਤੂਬਰ ਦੇ ਅੰਤ ਤਕ 5,52,453 ਈ ਚਾਲਾਨ ਜਾਰੀ ਕਰ ਦਿੱਤੇ ਗਏ ਹਨ,
ਜਿਸ ਦੀ ਕੁੱਲ ਰਕਮ 22 ਕਰੋੜ ਰੁਪਏ ਬਣਦੀ ਹੈ। ਇਸ ਤਰ੍ਹਾਂ ਹੀ ਪਿਛਲੇ ਸਾਲ 6,30,232 ਈ ਚਾਲਾਨ 21 ਕਰੋੜ ਦੇ ਕੱਟੇ ਗਏ ਹਨ। ਇਸ ਵਿਸ਼ੇ ਤੇ ਗੱਲ ਕਰਦੇ ਹੋਏ ਪਾਟਿਲ ਨੇ ਕਿਹਾ ਕਿ ਕਈ ਮੋਟਰ ਚਾਲਕਾ ਵੱਲੋਂ ਇਸ ਸਾਲ ਈ ਚਾਲਕ ਦਾ ਭੁਗਤਾਨ ਨਹੀਂ ਕੀਤਾ ਗਿਆ। ਚਲਾਨ ਨਾ ਕਰਨ ਵਾਲਿਆਂ ਤੇ ਉਲੰਘਣਾ ਕਰਨ ਵਾਲਿਆਂ ਦੀ ਇਕ ਵੱਖਰੀ ਸੂਚੀ ਹੈ। ਜਿਸ ਦੇ ਕੋਲ 5,000 ਰੁਪਏ ਤੋਂ ਜ਼ਿਆਦਾ ਦਾ ਜੁਰਮਾਨਾ ਹੈ। ਹੁਣ ਚਲਾਨ ਭਰਨ ਦਾ ਸਮਾਂ 1 ਦਸੰਬਰ ਤੱਕ ਦਿੱਤਾ ਗਿਆ ਹੈ । ਉਸ ਤੋਂ ਬਾਅਦ ਵਾਹਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ।
Previous Postਪੰਜਾਬ ਚ ਇਥੇ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ , ਛਾਇਆ ਸੋਗ
Next Postਪੰਜਾਬ ਚ ਅੱਜ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ