ਹੋ ਜਾਵੋ ਸਾਵਧਾਨ : 15 ਮਈ ਤੱਕ ਲਈ ਪੰਜਾਬ ਚ ਜਾਰੀ ਹੋਈਆਂ ਇਹ ਨਵੀਂਆਂ ਗਾਈਡਲਾਈਨਜ਼

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿਥੇ ਪਿਛਲੇ ਸਾਲ ਸੂਬਾ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਤਾਲਾਬੰਦੀ ਕਰ ਦਿੱਤੀ ਗਈ ਜਿਸ ਨਾਲ ਸੂਬੇ ਵਿੱਚ ਕਰੋਨਾ ਦੇ ਵਾਧੇ ਨੂੰ ਰੋਕ ਦਿੱਤਾ ਗਿਆ ਸੀ। ਉੱਥੇ ਹੀ ਇਸ ਵਾਰ ਕਰੋਨਾ ਦੀ ਅਗਲੀ ਲਹਿਰ ਪੰਜਾਬ ਵਿੱਚ ਵਧੇਰੇ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਸਰਕਾਰ ਵੱਲੋਂ ਸਖਤੀ ਨੂੰ ਵਧਾਏ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਲਾਗੂ ਕੀਤੇ ਗਏ ਰਾਤ ਦੇ ਕਰਫਿਊ ਨੂੰ 15 ਮਈ ਤੱਕ ਵਧਾ ਦਿੱਤਾ ਗਿਆ ਹੈ। ਉਸ ਤੋਂ ਇਲਾਵਾ ਲਾਗੂ ਕੀਤੀਆਂ ਗਈਆਂ ਸਾਰੀਆਂ ਪਾਬੰਦੀਆਂ 15 ਮਈ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਹੁਣ 15 ਮਈ ਤੱਕ ਲਈ ਪੰਜਾਬ ਚ ਜਾਰੀ ਹੋਈਆਂ ਇਹ ਨਵੀਂਆਂ ਗਾਈਡਲਾਈਨਜ਼ । ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਖ਼ਤੀ ਨੂੰ ਵਧਾਇਆ ਜਾ ਰਿਹਾ ਹੈ। ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਦਰਮਿਆਨ ਪੰਜਾਬ ਸਰਕਾਰ ਨੇ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਜਿਨ੍ਹਾਂ ਨੂੰ ਪੰਜਾਬ ਵਿੱਚ ਲਾਗੂ ਕਰਕੇ ਕਰੋਨਾ ਨੂੰ ਠੱਲ ਪਾਈ ਜਾ ਸਕੇ। ਅੱਜ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਮੁਤਾਬਕ ਸੂਬੇ ਵਿੱਚ ਕਰਫ਼ਿਊ ਸ਼ਾਮ 6 ਵਜੇ ਹੀ ਰਹੇਗਾ ਅਤੇ ਇਸ ਦੇ ਨਾਲ ਹੀ ਵੀਕਐਂਡ ਕਰਫ਼ਿਊ ਸ਼ਨੀਵਾਰ ਸਵੇਰੇ 5 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤਕ ਜਾਰੀ ਰਹੇਗਾ।

ਸੂਬਾ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਲਗਾਏ ਗਏ ਇਸ ਹਫਤਾਵਾਰੀ ਲਾਕਡਾਊਨ ਦੌਰਾਨ ਸੂਬੇ ਵਿੱਚ ਹੋਮ ਡਿਲਿਵਰੀ ਰਾਤ 9 ਵਜੇ ਤਕ ਕੀਤੀ ਜਾ ਸਕਦੀ ਹੈ। ਹਾਲਾਂਕਿ ਹੋਰ ਲੋੜੀਂਦੀਆਂ ਸੇਵਾਵਾਂ ਨੂੰ ਕਰਫਿਊ ਤੋਂ ਬਾਹਰ ਰੱਖਿਆ ਗਿਆ ਹੈ। ਉੱਥੇ ਹੀ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਵੀਮਿੰਗ ਪੂਲ, ਕੋਚਿੰਗ ਸੈਂਟਰ ਅਤੇ ਸਪੋਰਟਸ ਕੰਪਲੈਕਸ ਬੰਦ ਰਹਿਣਗੇ।

ਇਸ ਤੋਂ ਇਲਾਵਾ ਪਬਲਿਕ ਟਰਾਂਸਪੋਰਟ ਵਿੱਚ ਬਸ, ਟੈਕਸੀ, ਆਟੋ ਵਿੱਚ ਸਿਰਫ 50 ਫੀਸਦੀ ਸਹੂਲਤ ਨਾਲ ਯਾਤਰੀ ਸਫ਼ਰ ਕਰ ਸਕਦੇ ਹਨ। ਉੱਥੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਇਨਾ ਸਖਤ ਹਦਾਇਤਾਂ ਦੀ ਉਲੰਘਣਾ ਕਰਨ ਤੇ ਪੁਲਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ।