ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਵਾਪਰਨ ਵਾਲੇ ਹਾਦਸਿਆਂ ਦੇ ਕਾਰਨ ਵੀ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਉਥੇ ਹੀ ਕਈ ਘਟਨਾਵਾਂ ਘਰਾਂ ਵਿੱਚ ਵਾਪਰ ਜਾਂਦੀਆਂ ਹਨ। ਜਿਨ੍ਹਾਂ ਦੇ ਕਾਰਨ ਕੁਝ ਲੋਕਾਂ ਵੱਲੋਂ ਅਜਿਹੇ ਗਲਤ ਕਦਮ ਚੁਕ ਲਏ ਜਾਂਦੇ ਹਨ ਜਿਸ ਦਾ ਖਮਿਆਜਾ ਪਿੱਛੋਂ ਪਰਿਵਾਰ ਨੂੰ ਭੁਗਤਣਾ ਪੈਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ ਉਥੇ ਹੀ ਕਈ ਲੋਕਾਂ ਵੱਲੋਂ ਖੌਫਨਾਕ ਕਦਮ ਚੁੱਕੇ ਜਾਂਦੇ ਹਨ। ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਜਿੱਥੇ ਸਮਾਜ ਵਿੱਚ ਉਨ੍ਹਾਂ ਪਰਵਾਰਾਂ ਨੂੰ ਬੇਹੱਦ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਹੀ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਘਰਾਂ ਦੇ ਨੌਜਵਾਨ ਪੁੱਤਰ ਮੌਤ ਨੂੰ ਗਲੇ ਲਗਾ ਲੈਂਦੇ ਹਨ।
ਹੁਣ ਹਸਦਾ ਵਸਦਾ ਘਰ ਨਜਾਇਜ਼ ਸਬੰਧਾਂ ਦੇ ਚੱਲਦੇ ਹੋਏ ਇਸ ਕਾਰਨ ਉਜੜ ਗਿਆ ਹੈ ਜਿਥੇ ਵਿਦੇਸ਼ ਤੋਂ ਆਏ ਨੌਜਵਾਨ ਵੱਲੋਂ ਇਹ ਕਾਂਡ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਟਾਂਡਾ ਉੜਮੁੜ ਅਧੀਨ ਆਉਣ ਵਾਲੇ ਪਿੰਡ ਬੱਸੀ ਜਲਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿਛਲੇ ਕੁਝ ਸਾਲਾਂ ਤੋਂ ਦੁਬਈ ਰਹਿ ਰਹੇ ਇੱਕ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਬਲਵੀਰ ਸਿੰਘ ਵਾਸੀ ਬੱਸੀ ਜਲਾਲ ਦੇ ਉਸੇ ਪਿੰਡ ਦੀ ਹੀ ਇਕ ਔਰਤ ਸ਼ਰਨਜੀਤ ਕੌਰ ਸ਼ਰਨ ਪਤਨੀ ਕੁਲਦੀਪ ਸਿੰਘ ਦੇ ਨਾਲ ਨਜਾਇਜ਼ ਸੰਬੰਧ ਸਨ। ਜਿੱਥੇ ਇਹ ਨੌਜਵਾਨ ਪਿਛਲੇ ਕਾਫੀ ਲੰਮੇ ਸਮੇਂ ਤੋਂ ਇਸ ਔਰਤ ਦੇ ਸੰਪਰਕ ਵਿੱਚ ਸੀ।
ਉੱਥੇ 31 ਜਨਵਰੀ ਨੂੰ ਇਹ ਨੌਜਵਾਨ ਦੁਬਈ ਤੋਂ ਵਾਪਸ ਆਪਣੇ ਪਿੰਡ ਆਇਆ ਸੀ। ਜਿੱਥੇ ਦੋਸ਼ੀ ਔਰਤ ਆਪਣੇ ਪਤੀ ਤੋਂ ਵੱਖ ਹੋ ਕੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ। ਉੱਥੇ ਹੀ ਉਸ ਵੱਲੋਂ ਗੋਪੀ ਨੂੰ ਵਿਆਹ ਵਾਸਤੇ ਆਖਿਆ ਜਾ ਰਿਹਾ ਸੀ ਕਿ ਉਹ ਉਸ ਨਾਲ ਵਿਆਹ ਕਰੇ ਅਤੇ ਉਸਦੀ ਧੀ ਦੀ ਜ਼ਿੰਮੇਵਾਰੀ ਵੀ ਉਹ ਹੀ ਚੁੱਕੇ , ਜਿੱਥੇ ਉਸ ਔਰਤ ਵੱਲੋਂ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆਂ ਗੋਪੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।
ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਉਸ ਨੌਜਵਾਨ ਵੱਲੋਂ ਉਸ ਔਰਤ ਦੇ ਘਰ ਵਿੱਚ ਹੀ ਪੱਖੇ ਨਾਲ ਚੁੰਨੀ ਬੰਨ੍ਹ ਕੇ ਆਤਮ ਹੱਤਿਆ ਕਰ ਲਈ ਗਈ। ਉਸ ਔਰਤ ਦੇ ਖਿਲਾਫ ਹੁਣ ਮ੍ਰਿਤਕ ਨੌਜਵਾਨ ਦੀ ਮਾਂ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਪੁਲਸ ਵੱਲੋਂ ਦੋਸ਼ੀ ਔਰਤ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਹੱਸਦਾ ਖੇਡਦਾ ਪ੍ਰੀਵਾਰ ਏਦਾਂ ਉਜੜਿਆ ਨਾਜਾਇਜ਼ ਸੰਬੰਧਾਂ ਕਾਰਨ – ਵਿਦੇਸ਼ੋਂ ਆਏ ਨੌਜਵਾਨ ਨੇ ਕਰਤਾ ਇਹ ਵੱਡਾ ਕਾਂਡ
ਤਾਜਾ ਖ਼ਬਰਾਂ
ਹੱਸਦਾ ਖੇਡਦਾ ਪ੍ਰੀਵਾਰ ਏਦਾਂ ਉਜੜਿਆ ਨਾਜਾਇਜ਼ ਸੰਬੰਧਾਂ ਕਾਰਨ – ਵਿਦੇਸ਼ੋਂ ਆਏ ਨੌਜਵਾਨ ਨੇ ਕਰਤਾ ਇਹ ਵੱਡਾ ਕਾਂਡ
Previous Postਕਿਸਾਨਾਂ ਵਲੋਂ ਸਾਰੇ ਪੰਜਾਬ ਚ 5 ਮਾਰਚ ਲਈ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
Next Postਮਸ਼ਹੂਰ ਬੋਲੀਵੁਡ ਐਕਟਰ ਅਮਿਤਾਬ ਬਚਨ ਬਾਰੇ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ