1 ਦਸੰਬਰ ਤੋਂ ਸਕੂਲਾਂ ਲਈ ਇਥੇ ਹੋ ਗਿਆ ਇਹ ਵੱਡਾ ਐਲਾਨ – ਮਾਪਿਆਂ ਅਤੇ ਬੱਚਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸ਼ੁਰੂ ਹੋਈ ਕਰੋਨਾ ਦੇ ਕਾਰਨ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਕਦਮ ਚੁੱਕੇ ਗਏ ਸਨ ਅਤੇ ਕਈ ਸੂਬਿਆਂ ਵਿਚ ਲੰਮੇ ਸਮੇਂ ਲਈ ਤਾਲਾਬੰਦੀ ਵੀ ਕਰ ਇਹ ਵੀ ਦੇਖੋ ਦਿੱਤੀ ਗਈ ਸੀ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਇਨ ਹੀ ਜਾਰੀ ਰੱਖੀ ਗਈ ਸੀ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਕੁਝ ਕਰੋਨਾ ਪਾਬੰਦੀਆਂ ਦੇ ਨਾਲ ਮੁੜ ਤੋ ਵਿੱਦਿਅਕ ਅਦਾਰਿਆਂ ਨੂੰ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਸਕੂਲ ਆਉਣ ਵਾਲੇ ਸਾਰੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਲਾਜਮੀ ਕਰ ਦਿੱਤਾ ਗਿਆ ਸੀ। ਜਿਸ ਸਦਕਾ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ।

ਹੁਣ ਇਥੇ ਇੱਕ ਦਸੰਬਰ ਤੋਂ ਸਕੂਲਾਂ ਨੂੰ ਖੋਲ੍ਹੇ ਜਾਣ ਦਾ ਵੱਡਾ ਐਲਾਨ ਹੋ ਗਿਆ ਹੈ ਜਿਸ ਤੋਂ ਬਾਅਦ ਮਾਪਿਆਂ ਅਤੇ ਬਚਿਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ 1 ਦਸੰਬਰ ਤੋਂ ਹਰਿਆਣੇ ਸੂਬੇ ਵਿਚ ਸਾਰੇ ਸਕੂਲਾਂ ਨੂੰ ਪੂਰੀ ਸਮਰੱਥਾ ਨਾਲ ਖੋਲੇ ਜਾਣ ਦਾ ਐਲਾਨ ਕਰ ਦਿਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਤੁਰੰਤ ਇਸ ਉੱਪਰ ਅਜਿਹਾ ਫੈਸਲਾ ਵੀ ਲਿਆ ਜਾਵੇਗਾ ਕਿ ਅਗਰ ਕਰੋਨਾ ਦੇ ਕੇਸ ਵੱਧਣ ਕਾਰਨ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਕੀ ਕੀਤਾ ਜਾਵੇਗਾ।

ਸਕੂਲਾਂ ਨੂੰ ਮੁੜ ਤੋਂ ਪੂਰੀ ਸਮਰੱਥਾ ਨਾਲ ਖੋਲੇ ਜਾਣ ਬਾਰੇ ਜਾਣਕਾਰੀ ਸਿੱਖਿਆ ਮੰਤਰੀ ਕੰਵਰਪਾਲ ਵੱਲੋਂ ਸੋਸ਼ਲ ਮੀਡੀਆ ਤੇ ਟਵੀਟ ਕਰਕੇ ਦਿੱਤੀ ਗਈ ਹੈ। ਜਿਨ੍ਹਾਂ ਦਸਿਆ ਹੈ ਕਿ 1 ਦਸੰਬਰ ਤੋਂ ਜਿੱਥੇ ਸੂਬੇ ਵਿਚ ਸਾਰੇ ਸਰਕਾਰੀ ਅਤੇ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਜਾਵੇਗਾ। ਉੱਥੇ ਹੀ ਸਾਰੇ ਸਕੂਲਾਂ ਵਿੱਚ ਕਰੋਨਾ ਨਿਯਮਾਂ ਦੀ ਪਾਲਣਾ ਕੀਤੀ ਜਾਣੀ ਵੀ ਲਾਜ਼ਮੀ ਕੀਤੀ ਗਈ ਹੈ। ਕਰੋਨਾ ਦੇ ਕਾਰਣ ਪਿਛਲੇ ਸਾਲ 20 ਮਾਰਚ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖੀ ਗਈ ਸੀ।

ਕਰੋਨਾ ਕੇਸਾਂ ਦੀ ਕਮੀ ਤੋਂ ਬਾਅਦ ਬਹੁਤ ਸਾਰੇ ਸੂਬਿਆਂ ਵਿੱਚ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਸੀ। ਹਰਿਆਣੇ ਸੂਬੇ ਵਿੱਚ ਜਿੱਥੇ ਪਹਿਲਾਂ ਹੀ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ 23 ਜੁਲਾਈ ਤੋਂ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਉਸ ਤੋਂ ਬਾਅਦ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਆਉਣ ਦਾ ਫੈਸਲਾ ਕੀਤਾ ਗਿਆ ਸੀ। ਉਥੇ ਹੀ ਚੌਥੀ ਤੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਵੀ 1 ਸਤੰਬਰ ਤੋਂ ਸਕੂਲ ਆਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਉੱਥੇ ਹੀ ਇਕ ਦਸੰਬਰ ਤੋਂ ਹੁਣ ਸਾਰੇ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਪੂਰੀ ਸਮਰੱਥਾ ਨਾਲ ਖੋਲ ਦਿੱਤਾ ਜਾਵੇਗਾ।