12 ਵਾਰ ਲਗਵਾਈ ਇਸ 84 ਸਾਲਾਂ ਦੇ ਬਜ਼ੁਰਗ ਨੇ ਵੈਕਸੀਨ – ਕਾਰਨ ਜਾਣ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਦੇਸ਼ ਅੰਦਰ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਜਾ ਰਿਹਾ ਹੈ। ਉੱਥੇ ਹੀ ਹੁਣ 15 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਣ ਸ਼ੁਰੂ ਕਰ ਦਿੱਤਾ ਗਿਆ ਹੈ। ਪਿਛਲੇ ਦੋ ਸਾਲਾਂ ਤੋਂ ਜਿਥੇ ਇਸ ਕਰੋਨਾ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਆਏ ਦਿਨ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਵੀ ਹੋਇਆ ਹੈ ਜਿਸ ਨੂੰ ਦੇਖਦੇ ਹੋਏ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਭਾਰਤ ਵਿਚ ਵੀ ਜਿਥੇ ਕਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਉੱਥੇ ਹੀ ਵੱਖ ਵੱਖ ਸੂਬਿਆਂ ਵਿਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਜਿੱਥੇ ਪਹਿਲਾਂ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾਣਾ ਲਾਜ਼ਮੀ ਕੀਤਾ ਗਿਆ ਸੀ। ਜਿਸ ਵਿੱਚ 2 ਖੁਰਾਕਾਂ ਦਿੱਤੀਆਂ ਜਾਣੀਆਂ ਲਾਜ਼ਮੀ ਹਨ। ਉਥੇ ਹੀ ਇਸ ਟੀਕਾਕਰਣ ਨੂੰ ਲੈ ਕੇ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ।

ਹੁਣ ਇਥੇ 84 ਸਾਲਾ ਦੇ ਬਜ਼ੁਰਗ ਵੱਲੋਂ 12 ਵਾਰ ਕਰੋਨਾ ਟੀਕਾਕਰਨ ਕਰਵਾਇਆ ਗਿਆ ਹੈ, ਜਿਸ ਨੂੰ ਸੁਣ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਿਹਾਰ ਦੇ ਮਧੇਪੁਰਾ ਜਿਲੇ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਡਾਕ ਵਿਭਾਗ ਤੋਂ ਰਿਟਾਇਰ ਅਤੇ ਓਰਾਯ ਪਿੰਡ ਦੇ ਰਹਿਣ ਵਾਲੇ ਨਿਵਾਸੀ ਬ੍ਰਹਮਦੇਵ ਮੰਡਲ ਵੱਲੋਂ ਇਸ ਗੱਲ ਦਾ ਦਾਅਵਾ ਕੀਤਾ ਗਿਆ ਹੈ ਕਿ ਉਸ ਵੱਲੋਂ ਹੁਣ ਤੱਕ 12 ਵਾਰ ਕਰੋਨਾ ਟੀਕਾਕਰਣ ਕਰਵਾਇਆ ਗਿਆ ਹੈ। ਜਿਸ ਨੂੰ ਸੁਣ ਕੇ ਹੁਣ ਸਿਹਤ ਵਿਭਾਗ ਉੱਪਰ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਗਏ ਹਨ।

ਸਿਹਤ ਵਿਭਾਗ ਦੇ ਨਜ਼ਰ ਵਿੱਚ ਇਹ ਮਾਮਲਾ ਆਉਣ ਤੇ ਅਧਿਕਾਰੀਆਂ ਨੂੰ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਵਿੱਚ ਕਿਹਾ ਗਿਆ ਹੈ ਕਿ ਅਗਰ ਇਹ ਮਾਮਲਾ ਸਹੀ ਸਾਬਤ ਹੁੰਦਾ ਹੈ ਤਾਂ ਸਿਹਤ ਕਾਮਿਆਂ ਉਪਰ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਵਾਸਤੇ ਬਜ਼ੁਰਗ ਵੱਲੋ ਦੱਸਿਆ ਗਿਆ ਹੈ ਕਿ ਉਸ ਕੋਲ ਟੀਕਾਕਰਨ ਕਰਵਾਉਣ ਦਾ ਕੋਈ ਵੀ ਸਬੂਤ ਨਹੀਂ ਹੈ।

ਉਸ ਵੱਲੋਂ ਵੱਖ-ਵੱਖ ਸਮੇਂ ਤੇ ਟੀਕਾਕਰਨ ਕਰਵਾਉਣ ਵਾਸਤੇ ਆਪਣੇ ਵੋਟਰ ਕਾਰਡ ਅਤੇ ਆਧਾਰ ਕਾਰਡ ਦੀ ਵਰਤੋਂ ਕੀਤੀ ਗਈ ਹੈ। ਉਸ ਵੱਲੋਂ ਜਿੱਥੇ ਪਹਿਲੀ ਵਾਰ ਕਰੋਨਾ ਟੀਕਾਕਰਣ 13 ਫਰਵਰੀ 2021 ਨੂੰ ਕਰਵਾਇਆ ਗਿਆ ਸੀ ਉੱਥੇ ਹੀ ਹੁਣ ਬਾਰਵੀਂ ਵਾਰ ਟੀਕਾ ਉਸ ਵੱਲੋਂ ਦਸੰਬਰ ਵਿਚ ਲਗਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਇਸ ਟੀਕਾਕਰਨ ਤੋਂ ਬਾਅਦ ਉਸ ਨੂੰ ਸਰਦੀ ਜ਼ੁਕਾਮ ਨਹੀਂ ਹੋਇਆ ਅਤੇ ਉਸ ਦੀ ਪੁਰਾਣੀ ਪਿੱਠ ਦੀ ਦਰਦ ਵੀ ਦੂਰ ਹੋ ਗਈ ਹੈ।