126 ਸਵਾਰੀਆਂ ਸਮੇਤ ਲੈਂਡਿੰਗ ਕਰਦਾ ਜਹਾਜ ਧੜੰਮ ਕਰਕੇ ਡਿਗਿਆ, ਲੱਗੀ ਭਿਆਨਕ ਅੱਗ

ਆਈ ਤਾਜ਼ਾ ਵੱਡੀ ਖਬਰ 

ਹਾਦਸਾ ਕਿਸੇ ਵੀ ਸਮੇਂ ਕਿਸੇ ਵੀ ਵਿਅਕਤੀ ਨਾਲ ਵਾਪਰ ਸਕਦਾ ਹੈ । ਕਈ ਹਾਦਸੇ ਅਜਿਹੇ ਹੁੰਦੇ ਹਨ ਜੋ ਰੂਹ ਕੰਬਾ ਦਿੰਦੇ ਹਨ । ਅਜਿਹਾ ਹੀ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਮਿਆਰੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਲੈਂਡਿੰਗ ਦੌਰਾਨ ਇਕ ਜਹਾਜ਼ ਦਾ ਲੈਂਡਿੰਗ ਗਿਅਰ ਟੁੱਟਣ ਕਾਰਨ ਜਹਾਜ਼ ਹੇਠਾਂ ਡਿੱਗ ਪਿਆ ਅਤੇ ਉਸ ਵਿਚ ਭਿਆਨਕ ਅੱਗ ਲੱਗ ਗਈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ੲਿਸ ਜਹਾਜ਼ ਵਿੱਚ 126 ਸਵਾਰੀਆਂ ਬੈਠੀਆਂ ਹੋਈਆਂ ਸੀ ਤੇ ਜਹਾਜ਼ ਜਦੋਂ ਲੈਂਡਿੰਗ ਕਰ ਰਿਹਾ ਸੀ ਤਾਂ ਇਕਦਮ ਲੈਂਡਿੰਗ ਗਿਅਰ ਟੁੱਟ ਗਿਆ ।

ਜਿਸ ਕਾਰਨ ਜਹਾਜ਼ ਰਨਵੇਅ ਤੇ ਡਿੱਗ ਪਿਆ ਤੇ ਉਸ ਵਿੱਚ ਭਿਆਨਕ ਅੱਗ ਲੱਗ ਗਈ । ਇਸ ਹਾਦਸੇ ਦੌਰਾਨ ਤਿੱਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ । ਜਿਨ੍ਹਾਂ ਨੂੰ ਮੌਕੇ ਤੇ ਹਸਪਤਾਲ ਭਰਤੀ ਕਰਵਾਇਆ ਗਿਆ । ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਹਾਲਾਂਕਿ ਕਿਸੇ ਦੇ ਗੰਭੀਰ ਰੂਪ ਹੋਣ ਸਬੰਧੀ ਸੂਚਨਾ ਪ੍ਰਾਪਤ ਨਹੀਂ ਹੋਈ ।

ਉੱਥੇ ਹੀ ਇਸ ਬਾਬਤ ਗੱਲਬਾਤ ਕਰਦਿਆਂ ਹੋਇਆਂ ਮਿਆਰੀ ਡੈੱਡ ਏਵੀਏਸ਼ਨ ਡਿਪਾਰਟਮੈਂਟ ਦੇ ਬੁਲਾਰੇ ਨੇ ਦੱਸਿਆ ਇਹ ਅੱਗ ਮੰਗਲਵਾਰ ਸ਼ਾਮ 5:30 ਵਜੇ ਸੈਂਟੋ ਡੋਮਿੰਗੋ, ਡੋਮਿਨਿਕਨ ਰੀਪਬਲਿਕ ਤੋਂ ਆ ਰਹੀ ਇੱਕ ਰੈੱਡ ਏਅਰ ਦੀ ਫਲਾਈਟ ਦਾ ਲੈਂਡਿੰਗ ਗੀਅਰ ਦੇ ਡਿੱਗਣ ਕਾਰਨ ਲੱਗੀ। ਉਨ੍ਹਾਂ ਦੱਸਿਆ ਕਿ ਜਹਾਜ਼ ਦੇ ਵਿੱਚ ਸੌ ਤੋਂ ਵੱਧ ਸਵਾਰੀਆਂ ਸਨ ।

ਜਿਨ੍ਹਾਂ ਵਿੱਚੋਂ ਤਿੰਨ ਲੋਕਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ , ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ ਤੇ ਹੋਰ ਯਾਤਰੀਆਂ ਨੂੰ ਜਹਾਜ਼ ਤੋਂ ਟਰਮੀਨਲ ਤਕ ਬੱਸਾਂ ਦੇ ਜ਼ਰੀਏ ਪਹੁੰਚਾਇਆ ਗਿਆ । ਬੇਸ਼ੱਕ ਇਸ ਹਾਦਸੇ ਤੁਰੰਤ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ । ਪਰ ਗਨੀਮਤ ਰਹੀ ਹੈ ਇਸ ਪੂਰੀ ਘਟਨਾ ਦੌਰਾਨ ਕਿਸੇ ਪ੍ਰਕਾਰ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ।