ਆਈ ਤਾਜਾ ਵੱਡੀ ਖਬਰ
ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਮਹੀਨੇ ਤੋਂ ਲਗਾਤਾਰ ਖੇਤੀ ਕਨੂੰਨਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਾਰੀ ਹਨ। ਜਿਸ ਕਾਰਨ ਰੇਲ ਆਵਾਜਾਈ ਨੂੰ ਵੀ ਠੱ-ਪ ਕੀਤਾ ਗਿਆ ਸੀ, ਇਸ ਦੇ ਨਾਲ ਹੀ ਰਿਲਾਇੰਸ ਦੇ ਪੈਟ੍ਰੋਲ ਪੰਪ ਅਤੇ ਟੋਲ ਪਲਾਜ਼ਾ ਤੇ ਵੀ ਧਰਨਾ ਦਿੱਤਾ ਜਾ ਰਿਹਾ ਸੀ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕ ਨੂੰ ਖਾਲੀ ਕਰ ਦਿੱਤਾ ਗਿਆ ਹੈ। ਜਿਸ ਚਲਦੇ ਹੋਏ ਮਾਲ ਗੱਡੀਆਂ ਨੂੰ ਪੰਜਾਬ ਅੰਦਰ ਆਉਣ ਦੀ ਇਜਾਜ਼ਤ ਵੀ ਦੇ ਦਿੱਤੀ ਗਈ ਸੀ। ਜਿਸ ਨਾਲ ਪੰਜਾਬ ਨੂੰ ਆਰਥਿਕ ਮੰ- ਦੀ ਦਾ ਸਾਹਮਣਾ ਨਾ ਕਰਨਾ ਪਵੇ।
ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਭੇਜਣ ਤੇ 12 ਨਵੰਬਰ ਤੱਕ ਰੋਕ ਲਾਈ ਗਈ ਹੈ। ਹੁਣ ਕਿਸਾਨ ਬਿੱਲਾ ਬਾਰੇ ਇਸ ਤਰੀਕ ਨੂੰ ਮਸਲਾ ਹੱਲ ਹੋਣ ਦੀ ਖਬਰ ਸਾਹਮਣੇ ਆਈ ਹੈ । ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਆਖਿਰ 13 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਗੱਲਬਾਤ ਕਰਨ ਦਾ ਸੱਦਾ ਮਿਲ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮ-ਸ਼-ਵ- ਰਾ ਕਰਨ ਤੋਂ ਬਾਅਦ ਹੀ ਇਸ ਤਰੀਕ ਨੂੰ ਗੱਲਬਾਤ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਦਿੱਤੀ ਗਈ ਹੈ। ਹੁਣ 13 ਨਵੰਬਰ ਬਾਰੇ ਕੇਂਦਰ ਸਰਕਾਰ ਵੱਲੋਂ ਇਕ ਹੋਰ ਖਬਰ ਸਾਹਮਣੇ ਆਈ ਹੈ। ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਵੇਖਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਰੇਲ ਮੰਤਰੀ ਪਿਊਸ਼ ਗੋਇਲ ਵੱਲੋਂ ਗੱਲਬਾਤ ਲਈ ਸੱਦਾ ਭੇਜਿਆ ਗਿਆ ਹੈ। ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਲਈ ਕੇਂਦਰੀ ਮੰਤਰੀ ਪਿਊਸ਼ ਗੋਇਲ, ਰਾਜਨਾਥ ਸਿੰਘ ਤੇ ਨਰੇਂਦਰ ਤੋਮਰ ਸ਼ਾਮਿਲ ਹੋਣਗੇ।
ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਇਹ ਮੀਟਿੰਗ 13 ਨਵੰਬਰ ਨੂੰ ਦਿੱਲੀ ਦੇ ਵਿਗਿਆਨ ਭਵਨ ਵਿੱਚ ਸਵੇਰੇ 11 ਵਜੇ ਰੱਖੀ ਗਈ ਹੈ। ਇਸ ਮੀਟਿੰਗ ਵਿਚ ਪੰਜਾਬ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣਗੇ। ਜਿਸ ਸਬੰਧੀ ਕਿਸਾਨਾਂ ਦੇ ਸ਼ਾਮਲ ਹੋਣ ਲਈ ਕਿਸਾਨ ਯੂਨੀਅਨਾਂ ਨੂੰ ਸੱਦਾ ਪੱਤਰ ਭੇਜ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਕਾਫ਼ੀ ਦਿਨਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਸੂਬੇ ਅੰਦਰ ਪਹਿਲਾਂ ਹੀ ਮਾਲ਼ ਗੱਡੀਆਂ ਦੇ ਨਾ ਆਉਣ ਕਾਰਨ ਵਸਤਾਂ ਵਿਚ ਕਿੱ-ਲ- ਤ ਪਾਈ ਜਾ ਰਹੀ ਹੈ। ਪਾਵਰ ਪਲਾਂਟਾਂ ਵਿਚ ਕੋਲੇ ਦੀ ਸਪਲਾਈ ਘੱਟ ਜਾਣ ਕਾਰਨ ਬਿਜਲੀ ਸਬੰਧੀ ਮੁ-ਸ਼-ਕ- ਲਾਂ ਵੀ ਆ ਰਹੀਆਂ ਹਨ।
Previous Postਕਨੇਡਾ ਚ ਵਾਪਰਿਆ ਕਹਿਰ -ਪੰਜਾਬੀ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ ਛਾਇਆ ਪੰਜਾਬ ਤੱਕ ਸੋਗ
Next Postਅਚਾਨਕ ਆ ਰਹੇ ਕੋਰੋਨਾ ਕੇਸਾਂ ਨੂੰ ਦੇਖ ਇਥੇ ਸਰਕਾਰ ਨੇ 1 ਹਫਤੇ ਲਈ ਕਰਤੇ ਸਕੂਲ ਬੰਦ