15 ਮਈ ਨੂੰ ਜਾਣਾ ਸੀ ਪੁੱਤ ਕੋਲ ਕਨੇਡਾ ਪਰ ਜਾਲਮਾਂ ਨੇ ਦਿੱਤੀ ਪਹਿਲਾਂ ਹੀ ਏਦਾਂ ਮੌਤ – ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵਲੋ ਆਪਸੀ ਦੁਸ਼ਮਣੀ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਦੇ ਚੱਲਦੇ ਹੋਏ ਜਿੱਥੇ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਜਾਂਦੀ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਦੇ ਵਾਪਰਨ ਕਾਰਨ ਉਨ੍ਹਾਂ ਇਲਾਕਿਆਂ ਵਿੱਚ ਵੀ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ ਪਰ ਕਈ ਲੋਕਾਂ ਵੱਲੋਂ ਲਗਾਤਾਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ 15 ਮਈ ਨੂੰ ਪੁੱਤਰ ਕੋਲ ਕੈਨੇਡਾ ਜਾਣ ਤੋਂ ਪਹਿਲਾਂ ਹੀ ਪਤੀ ਪਤਨੀ ਦੀ ਦਰਦਨਾਕ ਮੌਤ ਹੋਣ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ,ਜਿੱਥੇ ਭਾਈ ਰਣਧੀਰ ਸਿੰਘ ਨਗਰ ਦੇ ਵਿੱਚ ਪਤੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਮ੍ਰਿਤਕ ਜੋੜੇ ਦੀ ਬੇਟੀ ਵੱਲੋਂ ਘਰ ਆ ਕੇ ਵੇਖਿਆ ਗਿਆ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜਿੱਥੇ ਮ੍ਰਿਤਕ 60 ਸਾਲਾ ਸੁਖਦੇਵ ਸਿੰਘ ਅਤੇ ਉਨ੍ਹਾਂ ਦੀ ਪਤਨੀ 64 ਸਾਲਾ ਗੁਰਮੀਤ ਕੌਰ ਦੀ ਧੀ ਰਿੰਪੀ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਸ ਦੇ ਦੋ ਭਰਾ ਲੱਕੀ ਅਤੇ ਰਾਜੂ ਵਿਦੇਸ਼ ਵਿੱਚ ਰਹਿੰਦੇ ਹਨ। ਉੱਥੇ ਹੀ ਉਸ ਦਾ ਵਿਆਹ ਲੁਧਿਆਣਾ ਦੇ ਅਗਰ ਨਗਰ ਵਿਚ ਕੀਤਾ ਗਿਆ ਹੈ।

ਉਸ ਦੇ ਪਿਤਾ ਜੀ ਵੱਲੋਂ ਉਸ ਨਾਲ ਫੋਨ ਉੱਪਰ ਗੱਲ ਕੀਤੀ ਜਾ ਰਹੀ ਸੀ ਅਚਾਨਕ ਹੀ ਫ਼ੋਨ ਬੰਦ ਹੋ ਗਿਆ ਅਤੇ ਦੁਬਾਰਾ ਫੋਨ ਸਵਿੱਚ ਔਫ਼-ਬੰਦ ਆਉਣਾ ਸ਼ੁਰੂ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਕਾਫੀ ਪ੍ਰੇਸ਼ਾਨੀ ਹੋ ਰਹੀ ਸੀ, ਚਿੰਤਾ ਦੇ ਚੱਲਦਿਆਂ ਹੋਇਆਂ ਉਸ ਵੱਲੋਂ ਚਿੰਤਾ ਦੇ ਕਾਰਣ ਘਰ ਆ ਕੇ ਦੇਖਿਆ ਤਾਂ ਦਰਵਾਜੇ ਖੁੱਲ੍ਹੇ ਸਨ ਅਤੇ ਉਸ ਦੇ ਮਾਤਾ-ਪਿਤਾ ਦੀਆਂ ਲਾਸ਼ਾਂ ਪਈਆਂ ਸਨ। ਉਸ ਦਾ ਚੀਕ-ਚਿਹਾੜਾ ਸੁਣ ਕੇ ਜਿੱਥੇ ਆਲੇ-ਦੁਆਲੇ ਦੇ ਲੋਕਾਂ ਵੱਲੋਂ ਆ ਕੇ ਪੁਲਸ ਨੂੰ ਸੂਚਿਤ ਕੀਤਾ ਗਿਆ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਵੱਖ ਵੱਖ ਪਹਿਲੂਆਂ ਤੇ ਜਾਂਚ ਕੀਤੀ ਜਾ ਰਹੀ ਹੈ।

ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ ਅਤੇ ਲੜਕੀ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੇ ਮਾਤਾ-ਪਿਤਾ ਵੱਲੋਂ 15 ਮਈ ਨੂੰ ਉਸ ਦੇ ਭਰਾ ਦੇ ਕੋਲ ਕੈਨੇਡਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਵਾਸਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਘਾਲਿਆ ਜਾ ਰਿਹਾ ਹੈ।