2 ਭੈਣਾਂ ਦਾ ਇਕਲੌਤਾ ਭਰਾ ਸਕੂਲ ਅੰਦਰ ਹੀ ਬੱਸ ਨੇ ਕੁਚਲਿਆ- ਪਹਿਲਾਂ ਹੀ ਪਿਤਾ ਦਾ ਸਿਰ ਤੇ ਨਹੀਂ ਹੈ ਸਾਇਆ

ਆਈ ਤਾਜ਼ਾ ਵੱਡੀ ਖਬਰ

ਵਾਹਨ ਚਾਲਕਾਂ ਨੂੰ ਜਿੱਥੇ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਸਖ਼ਤ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਸਾਥੀਆਂ ਵੱਲੋਂ ਵੀ ਬਹੁਤ ਸਾਰੇ ਨਿਯਮ ਬਣਾਏ ਜਾਂਦੇ ਹਨ। ਜਿਨ੍ਹਾਂ ਦੀ ਪਾਲਣਾ ਕਰਨਾ ਲਾਜ਼ਮੀ ਕਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਬਹੁਤ ਸਾਰੇ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਵਾਰ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਅਤੇ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਰਘਟਨਾਵਾਂ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦੀਆਂ ਹਨ ਜਿਸ ਬਾਰੇ ਉਨ੍ਹਾਂ ਪਰਿਵਾਰਾਂ ਵੱਲੋਂ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ।

ਹੁਣ ਮੌਸਮ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਹੁਣ ਦੋ ਭੈਣ ਦਾ ਇਕਲੌਤਾ ਭਰਾ ਸਕੂਲ ਦੇ ਅੰਦਰ ਹੀ ਬਸ ਵੱਲੋਂ ਕੁਚਲ ਦਿੱਤਾ ਗਿਆ ਹੈ ਜਿਥੇ ਪਿਤਾ ਦਾ ਪਹਿਲਾ ਹੀ ਸਿਰ ਤੋਂ ਸਾਇਆ ਉੱਠ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਮਲਾ ਜ਼ਿਲ੍ਹਾ ਬਰਨਾਲਾ ਦੀ ਸਬ-ਡਵੀਜ਼ਨ ਤਪਾ ਮੰਡੀ ਦੇ ਅਧੀਨ ਆਉਣ ਵਾਲੇ ਪਿੰਡ ਪੱਖੋ ਕਲਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦੋਂ ਬੱਸ ਡਰਾਇਵਰ ਦੀ ਅਣਗਹਿਲੀ ਦੇ ਕਾਰਨ ਇਹ ਨੌਜਵਾਨ ਬੱਚਾ ਸਕੂਲ ਬੱਸ ਦੇ ਟਾਇਰਾਂ ਦੇ ਹੇਠਾਂ ਆ ਕੇ ਮੌਕੇ ਤੇ ਹੀ ਦਮ ਤੋੜ ਗਿਆ ਹੈ

। ਦੱਸਿਆ ਗਿਆ ਹੈ ਕਿ 17 ਸਾਲਾਂ ਦਾ ਵਿਦਿਆਰਥੀ ਜਗਰੂਪ ਸਿੰਘ ਇਸ ਪਿੰਡ ਦੇ ਵਿੱਚ ਗਿਆਰਵੀਂ ਕਲਾਸ ਦਾ ਵਿਦਿਆਰਥੀ ਸੀ। ਉਥੇ ਹੀ ਬੱਸ ਦੇ ਹੇਠਾਂ ਆਉਣ ਕਾਰਨ ਉਸ ਦੀ ਮੌਤ ਹੋਈ ਹੈ। ਦੱਸੇ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬਾਹਰੋਂ ਆਈ ਸਕੂਲ ਦੀ ਬੱਸ ਦੇ ਅਗਲੇ ਅਤੇ ਪਿਛਲੇ ਟਾਇਰ ਦੇ ਹੇਠਾਂ ਇਹ ਵਿਦਿਆਰਥੀ ਆ ਗਿਆ ਜਿੱਥੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਘਟਨਾ ਲਈ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਜਿੱਥੇ ਦੀਆਂ ਦੋ ਭੈਣਾਂ ਤੇ ਮਾਂ ਵੱਲੋਂ ਮਿਹਨਤ ਕਰਕੇ ਉਸ ਦੀ ਪੜ੍ਹਾਈ ਦਾ ਖਰਚਾ ਚੁੱਕਿਆ ਜਾ ਰਿਹਾ ਸੀ ਕਿਉਂਕਿ ਇਨ੍ਹਾਂ ਦੇ ਸਿਰ ਤੋਂ ਪਿਓ ਦਾ ਸਾਇਆ ਪਹਿਲਾਂ ਹੀ ਉਠ ਚੁਕਿਆ ਸੀ।

ਉੱਥੇ ਹੀ ਇਸ ਬੱਚੇ ਦੇ ਪਰਿਵਾਰ ਵੱਲੋਂ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ ਅਤੇ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।