2 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹੋਈ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਭਾਰਤੀ ਜਿੱਥੇ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ ਉਥੇ ਹੀ ਬਹੁਤ ਸਾਰੇ ਭਾਰਤੀਆਂ ਦੀ ਕੈਨੇਡਾ ਹੁਣ ਪਹਿਲੀ ਪਸੰਦ ਰਿਹਾ ਹੈ। ਜਿੱਥੇ ਵਧੇਰੇ ਗਿਣਤੀ ਵਿੱਚ ਪੰਜਾਬੀ ਅਤੇ ਭਾਰਤੀ ਵਸੇ ਹੋਏ ਹਨ। ਵਿਦੇਸ਼ਾਂ ਵਿਚ ਜਾ ਕੇ ਜਿੱਥੇ ਇਨ੍ਹਾਂ ਭਾਰਤੀਆਂ ਵੱਲੋਂ ਸਖਤ ਮਿਹਨਤ-ਮੁਸ਼ੱਕਤ ਕਰ ਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਭਾਰਤ ਦਾ ਨਾਮ ਵੀ ਰੌਸ਼ਨ ਕੀਤਾ ਗਿਆ ਹੈ। ਵਿਦੇਸ਼ ਦੀ ਧਰਤੀ ਤੇ ਜਾਣ ਵਾਲੇ ਇਨ੍ਹਾਂ ਭਾਰਤੀਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਪਿਛਲੇ ਤਿੰਨ-ਚਾਰ ਸਾਲ ਤੋਂ ਜਿੱਥੇ ਭਾਰਤੀਆਂ ਦੀ ਮੌਤ ਦਰ ਵਿਚ ਲਗਾਤਾਰ ਵਾਧਾ ਦੇਖਿਆ ਗਿਆ ਹੈ ਉਥੇ ਇਹਨਾਂ ਵਿਚੋਂ ਬਹੁਤ ਸਾਰੇ ਵਿਦਿਆਰਥੀ ਵੀ ਸ਼ਾਮਲ ਹਨ। ਹੁਣ ਦੋ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਦੇ ਡੇਹਲੋਂ ਦੇ ਰਹਿਣ ਵਾਲੇ 35 ਸਾਲਾ ਨੌਜਵਾਨ ਸਿਮਰਜੀਤ ਸਿੰਘ ਬੇਦੀ ਦੀ ਅਚਾਨਕ ਮੌਤ ਹੋਣ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ।

ਮ੍ਰਿਤਕ ਨੌਜਵਾਨ ਦੇ ਪਿਤਾ ਹਰਪਾਲ ਸਿੰਘ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਪੁੱਤਰ ਦੋ ਮਹੀਨੇ ਪਹਿਲਾਂ ਹੀ ਪੰਜਾਬ ਤੋਂ ਕੈਨੇਡਾ ਗਿਆ ਸੀ। ਉਸ ਦੀ ਅਚਾਨਕ ਇਸ ਤਰ੍ਹਾਂ ਬੇਵਕਤੀ ਮੌਤ ਹੋਣ ਦੇ ਕਾਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਸਾਰਾ ਪਰਿਵਾਰ ਸਦਮੇ ਵਿੱਚ ਹੈ।

ਜਿਸ ਦੀ ਅਚਾਨਕ ਤਬੀਅਤ ਖਰਾਬ ਹੋਣ ਤੇ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮ੍ਰਿਤਕ ਦੀ ਪਤਨੀ ਅਤੇ ਪੰਜ ਸਾਲਾਂ ਦੀ ਧੀ ਵੀ ਕੈਨੇਡਾ ਵਿੱਚ ਰਹਿ ਰਹੇ ਹਨ। ਇਸ ਨੌਜਵਾਨ ਦੀ ਇਸ ਤਰਾਂ ਅਚਾਨਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਉਂਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।