ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਬਹੁਤ ਸਾਰੇ ਨੌਜਵਾਨ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਵਿੱਚ ਗਏ ਹੋਏ ਹਨ ਤਾਂ ਜੋ ਉਹਨਾ ਵਲੋ ਆਪਣੇ ਘਰ ਦੇ ਹਲਾਤਾ ਨੂੰ ਸੁਧਾਰਿਆ ਜਾ ਸਕੇ। ਕਿਉਂਕਿ ਭਾਰਤ ਵਿੱਚ ਬੇਰੁਜਗਾਰੀ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਕੀਤੀ ਜਾਦੀ ਹੈ। ਉੱਥੇ ਹੀ ਵਿਦੇਸ਼ਾਂ ਵਿਚ ਵੱਸਦੇ ਸਾਰੇ ਪੰਜਾਬੀਆਂ ਲਈ ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਸਲਾਮਤੀ ਵਾਸਤੇ ਦਿਨ-ਰਾਤ ਦੁਆਵਾਂ ਕੀਤੀਆਂ ਜਾਂਦੀਆਂ ਹਨ ਅਤੇ ਘਰ ਵਾਪਸ ਆਉਣ ਦਾ ਇੰਤਜ਼ਾਰ ਬੇਸਬਰੀ ਨਾਲ ਕੀਤਾ ਜਾਂਦਾ ਹੈ।
ਪਰ ਬਹੁਤ ਸਾਰੇ ਅਜਿਹੇ ਪੰਜਾਬੀ ਬਦਕਿਸਮਤ ਹੁੰਦੇ ਹਨ ਜਿਨ੍ਹਾਂ ਵੱਲੋਂ ਆਪਣੇ ਘਰ ਪਹੁੰਚਣ ਤੋਂ ਪਹਿਲਾਂ ਹੀ ਇਸ ਦੁਨੀਆਂ ਤੋਂ ਰੁਖ਼ਸਤ ਹੋਣ ਦੀ ਖ਼ਬਰ ਆ ਜਾਂਦੀ ਹੈ। ਹੁਣ 20 ਸਾਲਾਂ ਤੋਂ ਯੂਰਪ ਵਿੱਚ ਰਹਿ ਰਹੇ ਇਸ ਇੰਡੀਆ ਦੇ ਨੌਜਵਾਨ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜੋ ਕੁਝ ਹੀ ਦਿਨਾਂ ਵਿੱਚ ਪੰਜਾਬ ਆਉਣ ਵਾਲਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਦੀਨਾਨਗਰ ਦੇ ਅਧੀਨ ਆਉਣ ਵਾਲੇ ਪਿੰਡ ਹਵੇਲੀ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਨੌਜਵਾਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਭਰਾ ਮ੍ਰਿਤਕ ਰਜਿੰਦਰ ਸਿੰਘ ਰਿੰਪੀ ਪਿਛਲੇ ਵੀਹ ਇੱਕੀ ਸਾਲਾਂ ਤੋਂ ਫ਼ਰਾਂਸ ਵਿੱਚ ਗਿਆ ਹੋਇਆ ਸੀ।
ਤੇ ਜੋ ਉਥੇ ਹੀ ਕੰਮ ਕਰ ਰਿਹਾ ਸੀ। ਜਿਸ ਨੇ ਪਰਿਵਾਰ ਨੂੰ ਮਿਲਣ ਵਾਸਤੇ ਦਸੰਬਰ ਮਹੀਨੇ ਭਾਰਤ ਆਉਣਾ ਸੀ ਜਿਸ ਦਾ ਸਾਰੇ ਪ੍ਰਵਾਰ ਵੱਲੋਂ ਇੰਤਜਾਰ ਕੀਤਾ ਜਾ ਰਿਹਾ ਸੀ। ਉੱਥੇ ਹੀ ਫ਼ਰਾਂਸ ਤੋਂ ਆਏ ਇਕ ਫ਼ੋਨ ਨੇ ਉਨ੍ਹਾਂ ਦੇ ਘਰ ਸੋਗ ਦੀ ਲਹਿਰ ਪੈਦਾ ਕਰ ਦਿੱਤੀ। ਕਿਉਂਕਿ ਮ੍ਰਿਤਕ ਨੌਜਵਾਨ ਦੇ ਦੋਸਤ ਵੱਲੋਂ ਇਸ ਦੀ ਸੂਚਨਾ ਦਿੱਤੀ ਗਈ ਕਿ ਉਨ੍ਹਾਂ ਦੇ ਬੇਟੇ ਦਾ ਸ਼ੱਕੀ ਹਲਾਤਾਂ ਵਿੱਚ ਦੇਹਾਂਤ ਹੋ ਗਿਆ ਹੈ। ਜਿਸ ਕਾਰਨ ਪਰਿਵਾਰ ਗਹਿਰੇ ਸਦਮੇ ਵਿਚ ਹੈ। ਮ੍ਰਿਤਕ ਨੌਜਵਾਨ ਆਪਣੇ ਮਾਤਾ-ਪਿਤਾ ਨੂੰ ਰੋਂਦੇ ਕੁਰਲਾਉਂਦੇ ਛੱਡ ਗਿਆ ਹੈ।
ਜਿਨ੍ਹਾਂ ਵੱਲੋਂ ਆਪਣੇ 42 ਸਾਲਾ ਪੁੱਤਰ ਰਜਿੰਦਰ ਸਿੰਘ ਰਿੰਪੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉੱਥੇ ਹੀ ਹੁਣ ਪੀੜਤ ਪਰਿਵਾਰ ਵੱਲੋਂ ਉਨ੍ਹਾਂ ਦੇ ਬੇਟੇ ਦੀ ਲਾਸ਼ ਨੂੰ ਪੰਜਾਬ ਵਾਪਸ ਲਿਆਉਣ ਲਈ ਗੁਹਾਰ ਲਗਾਈ ਗਈ ਹੈ। ਉਹ ਆਪਣੇ ਪੁੱਤਰ ਦਾ ਆਖਰੀ ਵਾਰ ਮੂੰਹ ਵੇਖ ਸਕਣ ਅਤੇ ਉਸਦਾ ਅੰਤਿਮ ਸੰਸਕਾਰ ਆਪਣੇ ਹੱਥਾਂ ਨਾਲ ਕਰ ਸਕਣ।
Home ਤਾਜਾ ਖ਼ਬਰਾਂ 20 ਸਾਲਾਂ ਤੋਂ ਯੂਰਪ ਰਹਿ ਰਹੇ ਮੁੰਡੇ ਨੂੰ ਇੰਡੀਆ ਆਉਣ ਤੋਂ ਪਹਿਲਾਂ ਹੀ ਇਸ ਤਰਾਂ ਮਿਲੀ ਮੌਤ , ਥੋੜੇ ਦਿਨਾਂ ਚ ਆ ਰਿਹਾ ਸੀ ਪੰਜਾਬ
ਤਾਜਾ ਖ਼ਬਰਾਂ
20 ਸਾਲਾਂ ਤੋਂ ਯੂਰਪ ਰਹਿ ਰਹੇ ਮੁੰਡੇ ਨੂੰ ਇੰਡੀਆ ਆਉਣ ਤੋਂ ਪਹਿਲਾਂ ਹੀ ਇਸ ਤਰਾਂ ਮਿਲੀ ਮੌਤ , ਥੋੜੇ ਦਿਨਾਂ ਚ ਆ ਰਿਹਾ ਸੀ ਪੰਜਾਬ
Previous Postਖੁਸ਼ਖਬਰੀ ਇਸ ਦੇਸ਼ ਚ ਅਚਾਨਕ ਹੋ ਗਿਆ ਲੱਖਾਂ ਲੋਕਾਂ ਨੂੰ ਪੱਕੇ ਕਰਨ ਦਾ ਐਲਾਨ – ਪੰਜਾਬੀਆਂ ਨੂੰ ਲੱਗ ਗਈਆਂ ਮੌਜਾਂ
Next Postਪੰਜਾਬ ਚ ਇਥੇ ਘਰ ਦੇ ਅੰਦਰ ਵਾਪਰਿਆ ਕਹਿਰ ਵਿਦਿਆਰਥੀ ਨੂੰ ਮਿਲੀ ਇਸ ਤਰਾਂ ਮੌਤ – ਇਲਾਕੇ ਚ ਛਾਇਆ ਸੋਗ